ਆਈ ਤਾਜ਼ਾ ਵੱਡੀ ਖਬਰ
ਇਨਸਾਨ ਵੱਲੋਂ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਵੱਖ-ਵੱਖ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਸੜਕੀ ਰਸਤੇ ਦਾ ਇਸਤੇਮਾਲ ਸਭ ਤੋਂ ਵਧੇਰੇ ਕੀਤਾ ਜਾਂਦਾ ਹੈ। ਅੱਜ ਜਿਥੇ ਦੇਸ਼ ਵਿੱਚ ਸੜਕਾਂ ਨੂੰ ਬਿਹਤਰ ਬਣਾਇਆ ਗਿਆ ਹੈ ਅਤੇ ਰਸਤਿਆਂ ਨੂੰ ਵੀ ਆਸਾਨ ਬਣਾ ਦਿੱਤਾ ਗਿਆ ਹੈ ਜਿੱਥੇ ਮੀਲਾਂ ਦੀ ਦੂਰੀ ਕੁੱਝ ਸਮੇਂ ਵਿੱਚ ਤੈਅ ਕੀਤੀ ਜਾ ਸਕਦੀ ਹੈ। ਉੱਥੇ ਹੀ ਹਰ ਘਰ ਵਿੱਚ ਮੌਜੂਦ ਵਾਹਨ ਲੋਕਾਂ ਦੇ ਇਸ ਸਫ਼ਰ ਨੂੰ ਹੋਰ ਵੀ ਆਸਾਨ ਬਣਾ ਦਿੰਦੇ ਹਨ। ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਕਈ ਵਾਹਨ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੇ ਹਨ ਜਿਥੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਕਈ ਕੀਮਤੀ ਜਾਨਾਂ ਚਲੇ ਜਾਂਦੀਆਂ ਹਨ।
ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਨੌਜਵਾਨਾਂ ਦੇ ਕਾਰਨ ਕਈ ਘਰਾਂ ਦੇ ਚਿਰਾਗਾਂ ਹਮੇਸ਼ਾਂ ਲਈ ਬੁਝ ਜਾਂਦੇ ਹਨ। ਹੁਣ ਇੱਥੇ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਇਕ ਕਾਰ ਨੂੰ ਭਿਆਨਕ ਅੱਗ ਲੱਗਣ ਕਾਰਨ ਤਿੰਨ ਲੋਕ ਜ਼ਿੰਦਾ ਸੜ ਗਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ ਜਿੰਦੇ ਸੜ ਜਾਣ ਕਾਰਨ ਮੌਤ ਹੋ ਗਈ ਹੈ।
ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੋਹਤਕ ਪੀਜੀਆਈ ਦੇ ਐਮ ਬੀ ਬੀ ਐਸ ਦੇ 5 ਵਿਦਿਆਰਥੀ ਰੋਹਤਕ ਤੋ ਹਰਿਦੁਵਾਰ ਉਤਰਾਖੰਡ ਜਾ ਰਹੇ ਸਨ। ਜਿਸ ਸਮੇਂ ਇਹ ਸੋਨੀਪਤ ਜ਼ਿਲ੍ਹੇ ਵਿੱਚ ਪਹੁੰਚੇ ਤਾਂ ਗੱਡੀ ਦੀ ਰਫਤਾਰ ਜ਼ਿਆਦਾ ਹੋਣ ਕਾਰਨ ਗੱਡੀ ਪਥਰਾਂ ਦੇ ਬਣੇ ਹੋਏ ਬੇਰੀਕੈਡ ਨਾਲ ਟਕਰਾ ਗਈ। ਟਕਰਾਉਣ ਤੋਂ ਬਾਅਦ ਹੀ ਇਸ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਦੇ ਕਾਰਨ ਜਿੱਥੇ ਤਿੰਨ ਵਿਦਿਆਰਥੀਆਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ, ਉੱਥੇ ਹੀ ਦੋ ਡਾਕਟਰਾਂ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਇਹ ਸਾਰੇ ਵਿਦਿਆਰਥੀ ਕਾਰ ਰਾਹੀਂ ਹਰਿਦੁਆਰ ਲਈ ਰਵਾਨਾ ਹੋਏ ਸਨ। ਇਸ ਹਾਦਸੇ ਵਿਚ ਜ਼ਖਮੀ ਹੋਏ ਵਿਦਿਆਰਥੀਆਂ ਦੀ ਪਹਿਚਾਣ ਨਹੀਂ ਹੋ ਸਕੀ ਹੈ ਜਦ ਕਿ ਮ੍ਰਿਤਕਾ ਵਿੱਚ ਪੁਲਕਿਤ ਨਾਰਨੋਲ ਤੇ ਸੰਦੇਸ਼ ਰੇਵਾੜੀ,ਰੋਹਿਤ ਸੈਕਟਰ 57 ਗੁਰੂਗ੍ਰਾਮ ਵਜੋਂ ਹੋਈ ਹੈ। ਇਹ ਸਾਰੇ ਐਮ ਬੀ ਬੀ ਐਸ ਰੋਹਤਕ ਦੇ ਪੀਜੀਆਈ ਦੇ ਵਿਦਿਆਰਥੀ ਸਨ। ਪੁਲਿਸ ਵੱਲੋਂ ਲਾਸ਼ਾ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …