ਆਈ ਤਾਜ਼ਾ ਵੱਡੀ ਖਬਰ
ਜਿਸ ਤਰ੍ਹਾਂ ਦੇਸ਼ ‘ਚ ਲਗਾਤਾਰ ਬੇਰੁਜ਼ਗਾਰੀ ਆਪਣੀਆਂ ਜਡ਼੍ਹਾਂ ਮਜ਼ਬੂਤ ਕਰਦੀ ਨਜ਼ਰ ਆ ਰਹੀ ਹੈ । ਉਸ ਦੇ ਚੱਲਦੇ ਜ਼ਿਆਦਾਤਰ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵੱਲ ਨੂੰ ਵਧ ਰਿਹਾ ਹੈ । ਇਹ ਰੁਝਾਨ ਕੁਝ ਇਸ ਕਦਰ ਵਧ ਚੁੱਕਿਆ ਹੈ ਕਿ ਜ਼ਿਆਦਾਤਰ ਨੌਜਵਾਨ ਗ਼ਲਤ ਤਰੀਕਿਆਂ ਦੇ ਨਾਲ ਵਿਦੇਸ਼ਾਂ ਵੱਲ ਰੁਖ਼ ਕਰ ਰਹੇ ਹਨ । ਜਿਸ ਕਾਰਨ ਉਨ੍ਹਾਂ ਨੂੰ ਕਈ ਵੱਡੀਆਂ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ । ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਲੋਕ ਡੌਂਕੀ ਲਗਾ ਕੇ ਵਿਦੇਸ਼ਾਂ ਵਿਚ ਪਹੁੰਚ ਰਹੇ ਹਨ । ਪਰ ਡੌਂਕੀ ਲਗਾਣਾ ਕੁਝ ਲੋਕਾਂ ਨੂੰ ਇੰਨਾ ਮਹਿੰਗਾ ਪਿਆ ਕਿ 46 ਲੋਕਾਂ ਦੀ ਮੌਤ ਹੋ ਗਈ ।
ਦਰਅਸਲ ਅਮਰੀਕਾ ਦੇ ਟੈਕਸਾਸ ਵਿੱਚ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਵਾਪਰਿਆ , ਜਿਥੇ ਸਡ਼ਕ ਕਿਨਾਰੇ ਖੜ੍ਹੇ ਇਕ ਟਰੈਕਟਰ ਵਿੱਚੋਂ 46 ਲੋਕਾਂ ਦੀਆਂ ਲਾਸ਼ਾਂ ਮਿਲੀਆਂ । ਟਰੱਕ ਵਿੱਚ ਸੌ ਤੋਂ ਵੱਧ ਲੋਕ ਸਵਾਰ ਸਨ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ 16 ਲੋਕਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ । ਜਿੱਥੇ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ ।
ਇਨ੍ਹਾਂ ਵਿੱਚ ਚਾਰ ਬੱਚੇ ਵੀ ਸ਼ਾਮਲ ਹਨ। ਜਾਣਕਾਰੀ ਮਿਲਦੇ ਸਾਰ ਹੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਇਨ੍ਹਾਂ ਨੂੰ ਬਾਹਰ ਕੱਢਿਆ ਤਾਂ , ਉਸ ਸਮੇਂ ਇਨ੍ਹਾਂ ਦੀ ਚਮੜੀ ਪੂਰੀ ਤਰ੍ਹਾਂ ਗਰਮ ਹੋਈ ਪਈ ਸੀ । ਅੱਤ ਦੀ ਗਰਮੀ ਕਾਰਨ ਟਰੱਕ ਦੇ ਕੰਟੇਨਰ ਦਾ ਤਾਪਮਾਨ ਵਧ ਗਿਆ ਅਤੇ ਲੋਕ ਹੀਟ ਸਟ੍ਰੋਕ ਦਾ ਸ਼ਿਕਾਰ ਹੋ ਗਏ ।
ਇਹ ਅਠਾਰਾਂ ਪਹੀਆਂ ਵਾਲਾ ਟਰੱਕ ਟੈਕਸਾਸ ਦੇ ਸੈਨ ਉਂਟਾਰੀਓ ਸ਼ਹਿਰ ਤੋਂ ਮਿਲੀ ਇਸ ਰਾਹੀਂ ਗੈਰਕਾਨੂੰਨੀ ਢੰਗ ਦੇ ਨਾਲ ਬਾਰਡਰ ਪਾਰ ਕਰਵਾਇਆ ਜਾ ਰਿਹਾ ਸੀ । ਗਰਮੀ ਕਾਰਨ ਇਨ੍ਹਾਂ ਲੋਕਾਂ ਦੀ ਮੌਤ ਹੋ ਗਈ । ਪਰ ਇਸ ਦਿਲ ਦਹਿਲਾਉਣ ਵਾਲੀ ਘਟਨਾ ਨੇ ਸਭ ਤੇ ਹੀ ਰੌਂਗਟੇ ਖੜ੍ਹੇ ਕਰ ਦਿੱਤੇ ਹਨ । ਜਿੱਥੇ ਇਸ ਹਾਦਸੇ ਦੌਰਾਨ ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਦਾ ਇਲਾਜ ਚੱਲ ਰਿਹਾ ਹੈ , ਜਿਨ੍ਹਾਂ ਵਿਚੋਂ ਤਿੰਨ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …