ਆਈ ਤਾਜ਼ਾ ਵੱਡੀ ਖਬਰ
ਇਸ ਸਾਲ ਫਰਵਰੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿੱਥੇ ਲੋਕਾਂ ਵੱਲੋਂ ਵੋਟਾਂ ਪਾ ਕੇ ਇਤਿਹਾਸ ਸਿਰਜ ਦਿੱਤਾ ਗਿਆ ਸੀ ਅਤੇ ਆਮ ਆਦਮੀ ਪਾਰਟੀ ਨੂੰ ਇਕ ਇਤਿਹਾਸਕ ਜਿੱਤ ਹਾਸਿਲ ਕਰਵਾਈ ਗਈ ਸੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਤੇ ਜਿੱਥੇ ਬੰਨਵੇਂ ਸੀਟਾਂ ਉੱਪਰ ਆਮ ਆਦਮੀ ਪਾਰਟੀ ਕਬਜ਼ਾ ਕਰਨ ਵਿੱਚ ਕਾਮਯਾਬ ਰਹੀ ਸੀ ਜੋ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਸੀ। ਨਵੀਂ ਪਾਰਟੀ ਨੂੰ ਲੈ ਕੇ ਜਿੱਥੇ ਲੋਕਾਂ ਵਿੱਚ ਇੱਕ ਨਵਾਂ ਜਾਨੂੰਨ ਅਤੇ ਜਜ਼ਬਾ ਸੀ ਅਤੇ ਪੰਜਾਬ ਵਿਚ ਬਦਲਾਅ ਲਿਆਉਣ ਦੀ ਕੋਸ਼ਿਸ਼ ਲੋਕਾਂ ਵੱਲੋਂ ਕੀਤੀ ਗਈ।
ਉਥੇ ਹੀ ਸੱਤਾ ਵਿੱਚ ਆਉਂਦੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਮੁਹੱਲਾ ਕਲੀਨਿਕ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ 231 ਡਾਕਟਰਾਂ ਦੀ ਨਿਯੁਕਤੀ ਦੀ ਤਿਆਰੀ ਵਿੱਚ ਹੈ ਅਤੇ ਪ੍ਰਤੀ ਮਰੀਜ਼ 50 ਰੁਪਏ ਮਿਲਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਇਨਾਂ ਤਿੰਨ ਮਹੀਨਿਆਂ ਦੇ ਵਿੱਚ ਬਹੁਤ ਸਾਰੇ ਕਾਰਜ ਕੀਤੇ ਗਏ ਹਨ ਉਥੇ ਹੀ ਹੁਣ ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਜਿਸ ਵਾਸਤੇ ਹੁਣ ਪੰਜਾਬ ਸਰਕਾਰ ਵੱਲੋਂ 231 ਡਾਕਟਰਾਂ ਦੀ ਨਿਯੁਕਤੀ ਕੀਤੇ ਜਾਣ ਦੀ ਤਿਆਰੀ ਕਰ ਲਈ ਗਈ ਹੈ। ਜਿੱਥੇ ਇਨ੍ਹਾਂ 231 ਡਾਕਟਰ ਵੱਲੋਂ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ ਉਥੇ ਹੀ ਇਨ੍ਹਾਂ ਹਲਾਤਾਂ ਦੇ ਵਿਚ ਆਉਣ ਵਾਲੇ ਮਰੀਜ਼ ਦੇ ਹਿਸਾਬ ਨਾਲ ਡਾਕਟਰਾਂ ਨੂੰ 50 ਰੁਪਏ ਪ੍ਰਤੀ ਮਰੀਜ਼ ਦਿੱਤੇ ਜਾਣਗੇ।
ਜਿਸ ਨਾਲ ਡਾਕਟਰਾਂ ਨੂੰ ਲਗਭੱਗ 63,000 ਰੁਪਏ ਪ੍ਰਤੀ ਮਹੀਨਾ ਤਨਖਾਹ ਵੀ ਪ੍ਰਾਪਤ ਹੋਵੇਗੀ। ਇਨ੍ਹਾਂ ਮਹੱਲਾ ਕਲੀਨਕਾਂ ਦੇ ਵਿਚ ਜਿਥੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਉਥੇ ਹੀ ਬੇਰੁਜ਼ਗਾਰੀ ਨੂੰ ਦੂਰ ਕੀਤਾ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ 75 ਮੁਹੱਲਾ ਕਲੀਨਿਕ ਦੀ ਸ਼ੁਰੂਆਤ 15 ਅਗਸਤ ਨੂੰ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਦੇ ਮੌਕੇ ਤੇ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …