Breaking News

CM ਭਗਵੰਤ ਮਾਨ ਨੇ ਲਿਆ ਵੱਡਾ ਫੇਸਲਾ, ਵਿਧਾਨ ਸਭਾ ਚ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਮਤਾ ਕੀਤਾ ਗਿਆ ਪਾਸ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬਦਲਾਅ ਦੀ ਲਹਿਰ ਜਾਰੀ ਹੈ ਉਥੇ ਹੀ ਲੋਕਾਂ ਵੱਲੋਂ ਲਗਾਤਾਰ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। 23 ਜੂਨ ਨੂੰ ਜਿਥੇ ਸੰਗਰੂਰ ਜਿਮਨੀ ਚੋਣਾ ਹੋਈਆਂ ਸਨ ਉਥੇ ਹੀ 24 ਜੂਨ ਤੋਂ ਲੈ ਕੇ 30 ਜੂਨ ਤੱਕ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚਲ ਰਿਹਾ ਸੀ। ਜਿੱਥੇ 27 ਜੂਨ ਨੂੰ ਬਜਟ ਵੀ ਪੇਸ਼ ਕੀਤਾ ਗਿਆ ਅਤੇ ਉਸ ਵਿੱਚ ਬਹੁਤ ਕੁਝ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਹੂਲਤ ਮੁੱਹਈਆ ਕਰਵਾਈਆਂ ਜਾ ਸਕਣ।

ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਹੋਰ ਵੀ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਹੁਣ ਮੁੱਖ ਮੰਤਰੀ ਮਾਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਜਿੱਥੇ ਵਿਧਾਨ ਸਭਾ ਵਿੱਚ ਇੱਕ ਵਿਧਾਇਕ ਇਕ ਪੈਨਸ਼ਨ ਦਾ ਮਤਾ ਪਾਸ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਹਿਲਾਂ ਵੀ ਇਕ ਵਿਧਾਇਕ ,ਇਕ ਪੈਨਸ਼ਨ ਦਾ ਮਤਾ ਪਾਸ ਕੀਤਾ ਗਿਆ ਸੀ ਅਤੇ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਸ ਨੂੰ ਮਨਜ਼ੂਰੀ ਲੈਣ ਵਾਸਤੇ ਰਾਜਪਾਲ ਦੇ ਕੋਲ ਭੇਜ ਦਿੱਤਾ ਗਿਆ ਸੀ ਪਰ ਉਨ੍ਹਾਂ ਵੱਲੋਂ ਇਸ ਨੂੰ ਵਾਪਸ ਕਰਦੇ ਹੋਏ ਆਖਿਆ ਗਿਆ ਸੀ ਕਿ ਇਸ ਨੂੰ ਪਹਿਲਾਂ ਵਿਧਾਨ ਸਭਾ ਵਿਚ ਪਾਸ ਕਰਵਾਇਆ ਜਾਵੇ।

ਉਥੇ ਹੀ ਅੱਜ ਵਿਧਾਨ ਸਭਾ ਦੇ ਸੈਸ਼ਨ ਦਾ ਆਖਰੀ ਦਿਨ ਸੀ। ਜਿੱਥੇ ਸਾਰੇ ਮੰਤਰੀ ਮੰਡਲ ਵੱਲੋਂ ਇਕ ਵਿਧਾਇਕ ਅਤੇ ਇਕ ਪੈਨਸ਼ਨ ਦਾ ਮਤਾ ਪਾਸ ਕਰ ਦਿੱਤਾ ਗਿਆ ਹੈ। ਜਿੱਥੇ ਅੱਜ ਇਹ ਇਤਿਹਾਸਕ ਫੈਸਲਾ ਲਿਆ ਗਿਆ ਹੈ ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਪੰਜਾਬ ਵੱਲੋਂ ਦੱਸਿਆ ਗਿਆ ਹੈ।

ਹੁਣ ਕੋਈ ਵੀ ਨੇਤਾ ਜਿੰਨੀ ਵਾਰ ਮਰਜੀ ਵਿਧਾਇਕ ਬਣਦਾ ਰਹੇਗਾ ਪਰ ਉਸ ਨੂੰ ਇਕ ਹੀ ਪੈਨਸ਼ਨ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਅੱਜ ਵਿਧਾਨ ਸਭਾ ਦੇ ਆਖਰੀ ਦਿਨ ਦੇ ਸੈਸ਼ਨ ਵਿਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਗਈ ਯੋਜਨਾ ਅਗਨੀਵੀਰ ਦੇ ਖਿਲਾਫ ਵੀ ਮਤਾ ਪਾਸ ਕੀਤਾ ਗਿਆ ਹੈ। ਤੇ ਉਹਨਾਂ ਵੱਲੋਂ ਕੇਂਦਰ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ।
 

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …