ਆਈ ਤਾਜ਼ਾ ਵੱਡੀ ਖਬਰ
ਹਰ ਇਨਸਾਨ ਵੱਲੋਂ ਆਪਣੇ ਪਰਿਵਾਰ ਦੇ ਗੁਜ਼ਾਰੇ ਵਾਸਤੇ ਜਿਥੇ ਕੋਈ ਨਾ ਕੋਈ ਕੰਮ-ਕਾਜ ਕੀਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਦੇਸ਼ ਅੰਦਰ ਖੇਤੀ ਕਰਨ ਨੂੰ ਪਹਿਲ ਦਿੱਤੀ ਜਾਂਦੀ ਹੈ। ਜਿੱਥੇ ਕਿਸਾਨਾਂ ਦਾ ਮੁੱਖ ਕਿੱਤਾ ਖੇਤੀ ਹੈ ਉਥੇ ਹੀ ਕਿਸਾਨਾਂ ਵੱਲੋਂ ਆਪਣੀ ਜ਼ਮੀਨ ਉੱਪਰ ਫ਼ਸਲਾਂ ਦੀ ਬਿਜਾਈ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਸੰਭਾਲ ਵੀ ਕੀਤੀ ਜਾਂਦੀ ਹੈ। ਇਸ ਦੌਰਾਨ ਵੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਇਸ ਸਮੇਂ ਜਿਥੇ ਪੰਜਾਬ ਵਿਚ ਝੋਨੇ ਦੀ ਬਿਜਾਈ ਦਾ ਸੀਜਨ ਚੱਲ ਰਿਹਾ ਹੈ ਅਤੇ ਕਿਸਾਨਾਂ ਦਾ ਕੰਮਕਾਜ ਵੀ ਕਾਫੀ ਵਧ ਗਿਆ ਹੈ।
ਉਥੇ ਹੀ ਹੁਣ ਪੰਜਾਬ ਵਿਚ ਇਕ ਮੰਦਭਾਗੀ ਘਟਨਾ ਵਾਪਰੀ ਹੈ ਜਿੱਥੇ 23 ਸਾਲਾ ਨੌਜਵਾਨ ਮੁੰਡੇ ਦੀ ਖੇਤਾਂ ਵਿੱਚ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਾਣਾ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਦੇ ਖੇਤਾਂ ਵਿੱਚ ਕੰਮ ਕਰਦੇ ਹੋਏ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 23 ਸਾਲਾ ਨੌਜਵਾਨ ਚੇਤਨ ਸ਼ਰਮਾ ਵੱਲੋਂ ਆਪਣੇ ਖੇਤਾਂ ਵਿੱਚ ਝੋਨੇ ਦੀ ਬੀਜੀ ਗਈ ਫਸਲ ਨੂੰ ਪਾਣੀ ਦੇਣ ਲਈ ਖੇਤਾਂ ਵਿਚ ਲਗਾਈ ਮੋਟਰ ਨੂੰ ਚਾਲੂ ਕੀਤਾ ਜਾ ਰਿਹਾ ਸੀ।
ਮੋਟਰ ਚਾਲੂ ਕਰਨ ਲਈ ਪਹੁੰਚੇ ਨੌਜਵਾਨ ਕਰੰਟ ਲੱਗਣ ਕਾਰਨ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਨੌਜਵਾਨ ਵੱਲੋਂ ਪਾਣੀ ਚਲਾਉਣ ਵਾਸਤੇ ਟਿਊਬਲ ਨੂੰ ਚਾਲੂ ਕੀਤਾ ਜਾਣ ਲੱਗਾ ਤਾਂ, ਬਿਜਲੀ ਚਾਲੂ ਕਰਨ ਸਮੇਂ ਹੀ ਇਸ ਨੌਜਵਾਨ ਨੂੰ ਕਰੰਟ ਨੇ ਆਪਣੀ ਲਪੇਟ ਵਿੱਚ ਲੈ ਲਿਆ।
ਇਸ ਹਾਦਸੇ ਦਾ ਪਤਾ ਲੱਗਣ ਤੇ ਜਿਥੇ ਪਿੰਡ ਦੇ ਲੋਕਾਂ ਵੱਲੋਂ ਨੌਜਵਾਨ ਚੇਤਨ ਸ਼ਰਮਾ ਨੂੰ ਨਜ਼ਦੀਕ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਕਾਰਨ ਮ੍ਰਿਤਕ ਨੌਜਵਾਨ ਦੇ ਘਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਚੇਤੰਨ ਦਾ ਵਿਆਹ 6 ਮਹਿਨੇ ਪਹਿਲਾਂ ਹੀ ਹੋਇਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …