ਸ਼ੁਕਰ ਹੈ ਪਰਮਾਤਮਾ ਦਾ
ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਸਾਰੇ ਪਾਸੇ ਆਪਣੇ ਪੈਰ ਫੈਲਾ ਰਿਹਾ ਹੈ। ਹਰ ਰੋਜ ਵੱਡੀ ਗਿਣਤੀ ਵਿਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਵਾਇਰਸ ਨੇ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਵਿਚ ਮੌਤ ਦਾ ਤਾਂਡਵ ਕੀਤਾ ਹੋਇਆ ਹੈ ਰੋਜਾਨਾ ਹੀ ਇਸ ਵਾਇਰਸ ਨਾਲ ਕਈ ਲੋਕਾਂ ਦੀ ਜਾਨ ਪੰਜਾਬ ਚ ਜਾ ਰਹੀ ਹੈ।
ਐਸ.ਏ.ਐਸ.ਨਗਰ ਜ਼ਿਲ੍ਹਾ ਨਿਵਾਸੀਆਂ ਲਈ ਤਕਰੀਬਨ ਇਕ ਮਹੀਨੇ ਬਾਅਦ ਅੱਜ ਰਾਹਤ ਦਾ ਦਿਨ ਬਣਿਆ, ਕੋਵਿਡ-19 ਦੇ ਕਿਸੇ ਮਰੀਜ਼ ਦੀ ਨਹੀਂ ਹੋਈ ਮੌਤ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ 166 ਮਰੀਜ਼ ਠੀਕ ਹੋਏ ਹਨ ਅਤੇ 88 ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆਏ ਹਨ ।
ਡੀ.ਸੀ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 14 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 59 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 8 ਕੇਸ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਇਸ ਪੱਖੋਂ ਰਾਹਤ ਮਿਲੀ ਕਿ ਅੱਜ ਕੋਵਿਡ ਦੇ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ। 8947 ਮਰੀਜ਼ ਠੀਕ ਹੋ ਗਏ ਅਤੇ 1687 ਕੇਸ ਐਕਟਿਵ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁਲ 10833 ਪਾਜ਼ਿਟਿਵ ਕੇਸ ਮਿਲੇ ਹਨ ਅਤੇ 199 ਦੀ ਮੌਤ ਹੋ ਚੁੱਕੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …