Breaking News

ਨਵੇਂ ਬਣੇ ਮੰਤਰੀਆਂ ਨੂੰ ਕੀਤੀ ਗਈ ਮਹਿਕਮੇਆ ਦੀ ਵੰਡ- ਦੇਖੋ ਕਿਸ ਨੂੰ ਮਿਲਿਆ ਕਿਹੜਾ ਮਹਿਕਮਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬੇਸ਼ੱਕ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ , ਹਰ ਰੋਜ਼ ਹੀ ਪੰਜਾਬ ਸਿਆਸਤ ਵਿੱਚ ਵੱਡੇ ਧਮਾਕੇ ਹੋ ਰਹੇ ਹਨ । ਜਿੱਥੇ ਕਲ ਹੀ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਦੇ ਵੱਲੋਂ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ ਗਿਆ , ਕਈ ਮੰਤਰੀ ਇਸ ਵਿੱਚ ਸ਼ਾਮਲ ਕੀਤੇ ਗਏ । ਇਸ ਦੇ ਚਲਦੇ ਹੁਣ ਭਗਵੰਤ ਮਾਨ ਦੇ ਵੱਲੋਂ ਨਵੇਂ ਬਣੇ ਮੰਤਰੀਆਂ ਨੂੰ ਉਨ੍ਹਾਂ ਦੇ ਮਹਿਕਮਿਆਂ ਦੀ ਵੰਡ ਕਰ ਦਿੱਤੀ ਗਈ ਹੈ ।

ਦਰਅਸਲ ਪੰਜਾਬ ਵਿੱਚ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰਦਿਆਂ ਭਗਵੰਤ ਮਾਨ ਨੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ, ਜਦ ਕਿ ਅੰਮ੍ਰਿਤ ਸਾਊਥ ਤੋਂ ਡਾ ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਦਾ ਵਿਭਾਗ ਦਿੱਤਾ ਤੇ ਚੇਤਨ ਸਿੰਘ ਜੌਡ਼ਾ ਮਾਜਰਾ ਨੂੰ ਸਿਹਤ ਵਿਭਾਗ ਦਿੱਤਾ ਗਿਆ। ਉੱਥੇ ਹੀ ਫੌਜਾ ਸਿੰਘ ਸਰਕਾਰੀ ਫੂਡ ਪ੍ਰੋਸੈਸਿੰਗ ਮੰਤਰਾਲੇ ਦਾ ਕਾਰਜਭਾਰ ਸੰਭਾਲਣਗੇ । ਪੰਜਾਬੀ ਗਾਇਕ ਤੇ ਆਮ ਆਦਮੀ ਪਾਰਟੀ ਤੋਂ ਵਿਧਾਇਕ ਅਨਮੋਲ ਗਗਨ ਮਾਨ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੀ ਵਾਗਡੋਰ ਸੌਂਪੀ ਗਈ ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰੀ ਸਮੇਂ ਸਵਾਲਾਂ ਦੇ ਘੇਰੇ ਵਿੱਚ ਹੈ , ਕਿਉਂਕਿ ਜਿਸ ਤਰ੍ਹਾਂ ਦੇ ਹਾਲਾਤ ਪੰਜਾਬ ਚ ਲਗਾਤਾਰ ਬਣਦੇ ਜਾ ਰਹੇ ਹਨ ਉਸ ਦੇ ਚੱਲਦੇ ਹੁਣ ਪੰਜਾਬ ਦੀ ਮਾਨ ਸਰਕਾਰ ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ , ਪਰ ਦੂਜੇ ਪਾਸੇ ਮਾਨ ਸਰਕਾਰ ਵੱਲੋਂ ਵੀ ਹਰਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਪੰਜਾਬ ਦਾ ਵਿਕਾਸ ਕੀਤਾ ਜਾਵੇ ।

ਇਸੇ ਵਿਕਾਸ ਨੂੰ ਪੂਰਾ ਕਰਨ ਦੇ ਮਕਸਦ ਦੇ ਚੱਲਦੇ ਕੱਲ੍ਹ ਭਗਵੰਤ ਮਾਨ ਵਲੋਂ ਆਪਣੀ ਸਰਕਾਰ ਦੀ ਕੈਬਨਿਟ ਦਾ ਵਿਸਥਾਰ ਕੀਤਾ ਗਿਆ । ਜਿਸ ਦੇ ਚਲਦੇ ਪੰਜ ਮੰਤਰੀਆਂ ਦੀ ਚੋਣ ਭਗਵੰਤ ਮਾਨ ਦੇ ਵੱਲੋਂ ਕੀਤੀ ਗਈ ਤੇ ਹੁਣ ਭਗਵੰਤ ਮਾਨ ਦੇ ਵੱਲੋਂ ਇਨ੍ਹਾਂ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗ ਸੌਂਪੇ ਗਏ ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …