ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਾਪਰੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਜਿਥੇ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ।। ਜਿਸ ਨਾਲ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਗੈਰ ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਜਿੱਥੇ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਕਦੀ ਵੀ ਅਜਿਹੀਆਂ ਘਟਨਾਵਾਂ ਬਾਰੇ ਸੁਣਕੇ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਲਗਾਤਾਰ ਝੰਜੋੜ ਕੇ ਰੱਖ ਦਿੱਤਾ ਹੈ।
ਪੰਜਾਬ ਵਿਚ ਇੱਥੇ ਆਟੋ ਵਿਚ ਬੈਠੇ ਨੌਜਵਾਨਾਂ ਦਾ ਲੁਟੇਰਿਆਂ ਵੱਲੋਂ ਮੋਬਾਈਲ ਖੋਹਿਆ ਗਿਆ ਹੈ , 50 ਮੀਟਰ ਤਕ ਉਸ ਨੂੰ ਘੜੀਸ ਕੇ ਲੈ ਗਏ ਹਨ। ਇਹ ਸਾਰੀ ਘਟਨਾ ਓਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅੰਮ੍ਰਿਤਸਰ ਦੇ ਝਬਾਲ ਰੋਡ ਤੇ ਜਾ ਰਹੇ ਇਕ ਆਟੋ ਵਿਚ ਬੈਠੇ ਨੌਜਵਾਨ ਦਾ ਬਾਈਕ ਸਵਾਰ ਲੁਟੇਰਿਆਂ ਵੱਲੋਂ ਮੋਬਾਈਲ ਖੋਹਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਜਿਥੇ ਇੱਕ ਨੌਜਵਾਨ ਆਟੋ ਵਿਚ ਸਵਾਰ ਸੀ।
ਉਥੇ ਹੀ ਪਿੱਛੇ ਤੋਂ ਆਏ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਆਟੋ ਵਿਚ ਬੈਠੇ ਉਸ ਨੌਜਵਾਨ ਤੋਂ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਅੱਧਾ ਫ਼ੋਨ ਨੌਜਵਾਨ ਦੇ ਹੱਥ ਵਿੱਚ ਅਤੇ ਅੱਧਾ ਲੁਟੇਰਿਆਂ ਦੇ ਹੱਥ ਵਿਚ ਸੀ। ਜਿਸ ਕਾਰਨ ਨੌਜਵਾਨ ਆਟੋ ਤੋਂ ਹੇਠਾਂ ਡਿੱਗ ਪਿਆ ਅਤੇ ਸੁਰੇਸ਼ ਕੁਮਾਰ ਨੂੰ 50 ਮੀਟਰ ਦੀ ਦੂਰੀ ਤੱਕ ਘੜੀਸ ਕੇ ਲੈ ਗਏ।
ਇਸ ਮੌਕੇ ਸੁਰੇਸ਼ ਕੁਮਾਰ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਉਥੇ ਉਸ ਦਾ ਮੋਬਾਇਲ ਖੋਹ ਕੇ ਲੁਟੇਰੇ ਫਰਾਰ ਹੋ ਗਏ। ਇਹ ਸਾਰੀ ਘਟਨਾ ਉਸ ਸਥਾਨ ਤੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਉਸ ਜਗਾਂ ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਇਸ ਸਾਰੀ ਘਟਨਾ ਨੂੰ ਵੇਖ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …