ਆਈ ਤਾਜ਼ਾ ਵੱਡੀ ਖਬਰ
ਮਈ ਮਹੀਨੇ ਵਿੱਚ ਜਿੱਥੇ 29 ਤਰੀਕ ਨੂੰ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਇਸ ਘਟਨਾ ਨੇ ਜਿਥੇ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਸੀ ਅਤੇ ਹਰ ਕੋਈ ਇਸ ਖਬਰ ਨੂੰ ਸੁਣ ਕੇ ਹੈਰਾਨ ਸੀ। ਉਥੇ ਹੀ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵੱਲੋਂ ਲਗਾਤਾਰ ਦੁੱਖ ਜ਼ਾਹਿਰ ਕੀਤਾ ਜਾ ਰਿਹਾ। ਪੁਲੀਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਹਨਾ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਹੈ। ਉਥੇ ਹੀ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ।
ਹੁਣ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵੱਲੋਂ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ ਜਿੱਥੇ ਏ ਕੇ 47 ਦੀ ਪਹਿਲੀ ਗੋਲੀ ਨਾਲ ਸਿੱਧੂ ਮੂਸੇਵਾਲਾ ਦੀ ਮੌਤ ਹੋਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸਿਧੂ ਮੁਸੇਵਾਲਾ ਕਤਲ ਕਾਂਡ ਦੇ ਮਾਮਲੇ ਵਿੱਚ ਜਿੱਥੇ ਪੰਜਾਬ ਅਤੇ ਦਿੱਲੀ ਪੁਲਿਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਵਾਸਤੇ ਸਰਚ ਮੁਹਿੰਮ ਜਾਰੀ ਹੈ ਉਥੇ ਹੀ ਕੁਝ ਦੋਸ਼ੀਆਂ ਵੱਲੋਂ ਇਸ ਘਟਨਾ ਸਬੰਧੀ ਕਈ ਖੁਲਾਸੇ ਕੀਤੇ ਗਏ ਹਨ
ਜਿੱਥੇ ਦਿੱਲੀ ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਫੜੇ ਗਏ ਸ਼ੂਟਰ ਅੰਕਿਤ ਸਿਰਸਾ ਵੱਲੋਂ ਵੀ ਹੁਣ ਇਹ ਖੁਲਾਸਾ ਕੀਤਾ ਗਿਆ ਹੈ ਜਿਸ ਵੱਲੋਂ ਦੱਸਿਆ ਗਿਆ ਹੈ ਕਿ ਜਿਸ ਸਮੇਂ ਸਿੱਧੂ ਮੂਸੇਵਾਲ ਆਪਣੀ ਕਾਰ ਵਿੱਚ ਜਾ ਰਿਹਾ ਸੀ ਤਾਂ ਉਨ੍ਹਾਂ ਵੱਲੋਂ ਉਸ ਉਪਰ ਏ ਕੇ 47 ਨਾਲ ਗੋਲੀਆਂ ਮਾਰੀਆਂ ਗਈਆਂ ਸਨ ਅਤੇ ਸਿੱਧੂ ਮੂਸੇਵਾਲਾ ਦੇ ਜਿੱਥੇ ਏ ਕੇ47 ਦੀ ਪਹਿਲੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ ਅਤੇ ਉਹ ਆਪਣੀ ਗੱਡੀ ਦੀ ਸੀਟ ਉਪਰ ਡਿੱਗ ਪਿਆ ਸੀ। ਜਿਸ ਤੋਂ ਬਾਅਦ ਤਿੰਨ ਸ਼ਾਰਪ ਸ਼ੂਟਰਾਂ ਵੱਲੋਂ ਉਸ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ।
ਜਾਣਕਾਰੀ ਦਿੰਦੇ ਹੋਏ ਅੰਕਿਤ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਬਲੈਰੋ ਗੱਡੀ ਦੇ ਵਿਚ ਉਹ ਦੀਪਕ ਮੁੰਡੀ ਅਤੇ ਕਸ਼ਿਸ਼ ਅਤੇ ਪ੍ਰਿਅਵਰਤ ਫੌਜੀ ਦੇ ਨਾਲ ਸ਼ਾਮਲ ਸੀ। ਏਸ ਤਰ੍ਹਾਂ ਹੀ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਵੀ ਕਰੋਲਾ ਗੱਡੀ ਵਿਚ ਮੌਜੂਦ ਸਨ ਜਿਨ੍ਹਾਂ ਵੱਲੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਗੱਡੀ ਨੂੰ ਓਵਰਟੇਕ ਕੀਤਾ ਗਿਆ ਤੇ ਉਸ ਤੋਂ ਬਾਅਦ ਬਲੈਰੋ ਗੱਡੀ ਉਸ ਜਗ੍ਹਾ ਤੇ ਪਹੁੰਚੀ ਸੀ ਅਤੇ ਉਸ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਗੱਡੀ ਦੇ ਟਾਇਰਾਂ ਤੇ ਫਾਇਰਿੰਗ ਕੀਤੀ ਗਈ ਅਤੇ ਉਸ ਤੋਂ ਬਾਦ ਸਿਧੂ ਮੂਸੇਵਾਲਾ ਉਪਰ ਹਮਲਾ ਕੀਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …