Breaking News

ਪੰਜਾਬ ਚ ਇਥੇ ਨੌਂਜਵਾਨਾ ਵਲੋਂ ਮੋਬਾਈਲ ਖੋ ਰਹੇ ਲੁਟੇਰੇ ਕੀਤੇ ਕਾਬੂ,ਮੌਕੇ ਤੇ ਕੀਤਾ ਪੁਲਿਸ ਹਵਾਲੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਏ ਜਾਣ ਦੀ ਗੱਲ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਖੀ ਗਈ ਸੀ। ਉਥੇ ਹੀ ਉਨ੍ਹਾਂ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਸ ਨਾਲ ਪੰਜਾਬ ਵਿੱਚ ਵਾਪਰਨ ਵਾਲੀਆਂ ਸਮਾਜਿਕ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਥੇ ਹੀ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਨੌਜਵਾਨਾਂ ਵੱਲੋਂ ਮੋਬਾਈਲ ਖੋਹ ਕੇ ਜਾ ਰਹੇ ਲੁਟੇਰਿਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਪੁਲਸ ਹਵਾਲੇ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਟਾਂਡਾ ਉੜਮੁੜ ਦੇ ਅਧੀਨ ਆਉਣ ਵਾਲੇ ਪਿੰਡ ਬੈਸ ਅਵਾਨ ਤੋਂ ਸਾਹਮਣੇ ਆਇਆ ਹੈ। ਜਿੱਥੇ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇਸ ਪਿੰਡ ਦੇ ਇਕ ਵਿਅਕਤੀ ਦਾ ਮੋਬਾਇਲ ਝਪਟ ਲਿਆ ਗਿਆ ਹੈ, ਜੋ ਤੁਰੰਤ ਹੀ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਉਥੇ ਹੀ ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪਿੰਡ ਦੇ ਨੌਜਵਾਨਾਂ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਜ਼ਦੀਕੀ ਪਿੰਡ ਫਿਰੋਜ ਰੋਲੀਆਂ ਨੱਥੂਪੁਰ ਮੋੜ ਦੇ ਨਜ਼ਦੀਕ ਤੋਂ ਕਾਬੂ ਕੀਤਾ ਗਿਆ ਹੈ।

ਜਿੱਥੇ ਇਹ ਦੋ ਮੋਟਰਸਾਈਕਲ ਲੁਟੇਰੇ ਮੋਟਰਸਾਈਕਲ ਰਸਤੇ ਵਿੱਚ ਹੀ ਛੱਡ ਕੇ ਝੋਨੇ ਦੇ ਖੇਤ ਵੱਲ ਭੱਜ ਗਏ ਪਰ ਨੌਜਵਾਨਾਂ ਵੱਲੋਂ ਉਨ੍ਹਾਂ ਦਾ ਪਿੱਛਾ ਕਰ ਕੇ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਅਤੇ ਪੁਲਸ ਹਵਾਲੇ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਬੈਸ ਅਵਾਨ ਦੇ ਧਰਮਪਾਲ ਪੁੱਤਰ ਬਖਸ਼ੀ ਰਾਮ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਜਿਸ ਸਮੇਂ ਉਹ ਗਲੀ ਵਿਚ ਖੜਾ ਫੋਨ ਤੇ ਗੱਲ ਕਰ ਰਿਹਾ ਸੀ ਤਾਂ ਲੁਟੇਰਿਆਂ ਵੱਲੋਂ ਉਸਦਾ ਫੋਨ ਖੋਹ ਲਿਆ ਗਿਆ।

ਉਥੇ ਹੀ ਪੁਲਸ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਲੁਟੇਰਿਆਂ ਦੀ ਪਹਿਚਾਣ ਗੁਰਬਿੰਦਰ ਸਿੰਘ ਭਿੰਦਾ ਪੁੱਤਰ ਬਲਦੇਵ ਸਿੰਘ ਵਾਸੀ ਕੋਟ ਖੈਹਿਰਾ ਅੰਮ੍ਰਿਤਸਰ ਤੇ ਉਸਦਾ ਭਰਾ ਅੰਮ੍ਰਿਤਪਾਲ ਅਤੇ ਤੀਜਾ ਬੰਟੀ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਦਕੋਹਾ ਵਜੋਂ ਹੋਈ ਹੈ ਉਥੇ ਹੀ ਕਾਬੂ ਵਿੱਚ ਕੀਤੇ ਗਏ ਮੋਟਰ-ਸਾਈਕਲ ਦੀ ਰਜਿਸਟ੍ਰੇਸ਼ਨ ਸਲਾਮਤ ਮਸੀਹ ਪੁੱਤਰ ਰਤਨ ਸਿੰਘ ਬਾਸੀ ਮੁਸਤਫ਼ਾਬਾਦ ਗੁਰਦਾਸਪੁਰ ਵਜੋਂ ਹੋਈ ਅਤੇ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …