Breaking News

ਪੰਜਾਬ ਸਰਕਾਰ ਵਲੋਂ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਲਾਇਆ ਗਿਆ- ਦਿੱਤੀ ਵੱਡੀ ਜਿੰਮੇਵਾਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਿਥੇ ਪੰਜਾਬ ਦੀ ਭਲਾਈ ਵਾਸਤੇ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਬੀਤੇ ਦਿਨੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਕੈਬਨਿਟ ਦਾ ਵਿਸਥਾਰ ਵੀ ਕੀਤਾ ਗਿਆ ਸੀ। ਜਿਸ ਵਿੱਚ ਪੰਜ ਨਵੇਂ ਮੰਤਰੀਆਂ ਨੂੰ ਜਗ੍ਹਾ ਦਿੱਤੀ ਗਈ ਹੈ। ਜਿਨ੍ਹਾਂ ਨੂੰ ਵੱਖ-ਵੱਖ ਮਹਿਕਮਿਆਂ ਦੇ ਮੰਤਰੀ ਵੀ ਨਿਯੁਕਤ ਕੀਤਾ ਗਿਆ ਹੈ। ਜਿਸ ਦੇ ਚਲਦਿਆਂ ਹੋਇਆਂ ਕਈ ਨਵੇਂ ਕੰਮਾਂ ਦੀ ਸਹੂਲਤ ਵੀ ਕੀਤੀ ਗਈ ਸੀ। ਜਿੱਥੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੱਤੇਵਾਲ ਅਤੇ ਜੰਗਲਾਂ ਦੀ ਕਟਾਈ ਦੇ ਫੈਸਲੇ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ।

ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਲਗਾ ਦਿੱਤਾ ਗਿਆ ਜਿਥੇ ਉਸ ਨੂੰ ਇਹ ਵੱਡੀ ਜ਼ਿੰਮੇਵਾਰੀ ਦੇਣ ਸਬੰਧੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਮੁੱਦਿਆਂ ਤੇ ਸਲਾਹ ਲੈਣ ਵਾਸਤੇ ਇਕ ਉੱਚ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉੱਥੇ ਹੀ ਹੁਣ ਇਸ ਉੱਚ ਪੱਧਰੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਰਾਘਵ ਚੱਢਾ ਨੂੰ ਬਣਾਇਆ ਗਿਆ ਹੈ।

ਜਿੱਥੇ ਇਸ ਕਮੇਟੀ ਵਿੱਚ ਪਹਿਲਾਂ ਤਿੰਨ ਮੈਂਬਰ ਹੋਣਗੇ ਅਤੇ ਰਾਘਵ ਚੱਡਾ ਨੂੰ ਇਸ ਕਮੇਟੀ ਦਾ ਪਹਿਲਾ ਮੈਬਰ ਬਣਾ ਦਿੱਤਾ ਗਿਆ ਹੈ। ਸੂਬੇ ਦੇ ਨਵੇਂ ਨਿਯੁਕਤ ਕੀਤੇ ਗਏ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਬੁੱਧਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਕਮੇਟੀ ਦੇ ਗਠਨ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਅਤੇ ਆਖਿਆ ਸੀ ਕਿ ਸਰਕਾਰ ਵੱਲੋਂ ਪ੍ਰਸ਼ਾਸਕੀ ਰਫਤਾਰ ਨੂੰ ਵਧਾਉਣ ਲਈ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਇਸ ਕਮੇਟੀ ਵਿਚ ਜਿਥੇ 3 ਮੈਂਬਰ ਅਹਿਮ ਰੋਲ ਅਦਾ ਕਰਨਗੇ ਉਥੇ ਹੀ ਇਹ ਰੋਲ ਵਿਧਾਨ ਸਭਾ ਚੋਣਾਂ ਦੇ ਸਮੇਂ ਵੀ ਅਦਾ ਕੀਤਾ ਗਿਆ ਸੀ ਇਸ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਸ ਕਮੇਟੀ ਵਿੱਚ ਵੱਡੀ ਜਿੰਮੇਵਾਰੀ ਦਿੱਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਵਿਚੋਂ ਰਾਜ ਸਭਾ ਮੈਂਬਰ ਵੀ ਚੁਣਿਆ ਗਿਆ ਹੈ। ਰਾਘਵ ਚੱਡਾ ਨੂੰ ਜਿਥੇ ਇਸ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ ਉੱਥੇ ਹੀ ਉਹਨਾਂ ਨੂੰ ਮੁਬਾਰਕਵਾਦ ਵੀ ਸਾਰਿਆਂ ਵੱਲੋਂ ਦਿੱਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …