ਆਈ ਤਾਜ਼ਾ ਵੱਡੀ ਖਬਰ
ਕਰੋਨਾ ਕਾਲ ਦੇ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਪ੍ਰਭਾਵਤ ਹੋਏ ਸਨ। ਉੱਥੇ ਹੀ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਜਿਸ ਕਾਰਨ ਉਨ੍ਹਾਂ ਨੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਇਸ ਸਥਿਤੀ ਦੇ ਚੱਲਦੇ ਹੋਏ ਜਿੱਥੇ ਉਸ ਸਮੇਂ ਬਹੁਤ ਸਾਰੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਉੱਥੇ ਹੀ ਪਰਿਵਾਰਕ ਝਗੜਿਆਂ ਦੇ ਵਾਧੇ ਦੇ ਕਾਰਣ ਵੀ ਬਹੁਤ ਸਾਰੇ ਪਰਵਾਰਾਂ ਵਿੱਚ ਕਈ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਹੋਏ ਅਤੇ ਆਪਣੀ ਜੀਵਨ-ਲੀਲਾ ਨੂੰ ਖਤਮ ਕਰ ਲਿਆ ਗਿਆ। ਅਜਿਹੀਆਂ ਘਟਨਾਵਾਂ ਦਾ ਅਸਰ ਜਿੱਥੇ ਬਹੁਤ ਸਾਰੇ ਪਰਵਾਰਾਂ ਵਿੱਚ ਉਨ੍ਹਾਂ ਦੇ ਬੱਚਿਆਂ ਉੱਪਰ ਵੀ ਪਿਆ ਹੈ। ਜਿਸ ਦੇ ਕਈ ਗੰਭੀਰ ਨਤੀਜੇ ਵੀ ਸਾਹਮਣੇ ਆਏ ਹਨ।
ਹੁਣ 12 ਸਾਲਾ ਬੱਚਾ ਮਾਂ ਦੀ ਮੌਤ ਦੇ ਸਦਮੇ ਵਿੱਚੋਂ ਬਾਹਰ ਨਹੀਂ ਨਿਕਲ ਸਕਿਆ , ਜਿਸ ਨੇ ਘਰ ਦੇ ਕਮਰੇ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਾਛੀਵਾੜਾ ਸਾਹਿਬ ਦੇ ਅਧੀਨ ਆਉਂਦੇ ਪਿੰਡ ਟਾਂਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ ਬੀਤੇ ਦੋ ਸਾਲ ਪਹਿਲਾਂ ਇਸ ਬੱਚੇ ਦੀ ਮਾਂ ਦੀ ਮੌਤ ਹੋ ਗਈ ਸੀ। ਇਸ ਬੱਚੇ ਦਾ ਪਿਤਾ ਜਿੱਥੇ ਰਾਜ ਮਿਸਤਰੀ ਦੇ ਤੌਰ ਤੇ ਕੰਮ ਕਰਦਾ ਸੀ। ਜੋਂ ਕੰਮ ਦੇ ਸਿਲਸਿਲੇ ਵਿੱਚ ਬਾਹਰ ਗਿਆ ਹੋਇਆ ਸੀ।
ਉਥੇ ਹੀ 12 ਸਾਲਾ ਉਸਦੇ ਪੁੱਤਰ ਅਰਮਾਨਦੀਪ ਵੱਲੋਂ ਆਪਣੇ ਘਰ ਦੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਜਦੋਂ ਪਿਤਾ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਵੱਲੋਂ ਘਰ ਪਹੁੰਚ ਕੀਤੀ ਗਈ ਉਸ ਸਮੇਂ ਤੱਕ ਉਸਦੇ ਪੁੱਤਰ ਦੀ ਮੌਤ ਹੋ ਚੁੱਕੀ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿਤਾ ਪਰਸਾ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਸ ਦਾ ਬੇਟਾ ਮੰਦ ਬੁੱਧੀ ਅਤੇ ਕਾਫੀ ਬਿਮਾਰ ਰਹਿੰਦਾ ਹੈ
ਜਿੱਥੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਦੋ ਸਾਲ ਪਹਿਲਾਂ ਉਸ ਦੀ ਪਤਨੀ ਵੱਲੋਂ ਵੀ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਗਈ ਸੀ ਅਤੇ ਬੱਚੇ ਵੱਲੋਂ ਆਪਣੀ ਮਾਂ ਅਤੇ ਸਦਮੇ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ ਸੀ ਜਿਸ ਕਾਰਨ ਉਹ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ। ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਉਥੇ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …