ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਰਾਜਨੀਤਿਕ ਖੇਤਰ ਦੇ ਵਿੱਚ ਬਹੁਤ ਹੀ ਸ਼ਲਾਘਾਯੋਗ ਕੰਮ ਕੀਤੇ ਹਨ ਜਿਸ ਦੇ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਵਧੇਰੇ ਵੋਟਾਂ ਪਾ ਕੇ ਜਿੱਤ ਵੀ ਹਾਸਲ ਕਰਵਾਈ ਜਾਂਦੀ ਰਹੀ ਹੈ। ਪਰ ਇਸ ਵਾਰ ਹੋਈਆਂ ਵਿਧਾਨ ਸਭਾ ਚੋਣਾਂ ਤੇ ਵਿੱਚ ਜਿਥੇ ਸਾਰੀਆਂ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਆਮ ਆਦਮੀ ਪਾਰਟੀ ਸੱਤਾ ਤੇ ਕਬਜ਼ਾ ਕਰਨ ਵਿੱਚ ਕਾਮਯਾਬ ਰਹੀ ਹੈ। ਜਿਸ ਨੂੰ ਦੇਖਦੇ ਹੋਏ ਬਾਕੀ ਪਾਰਟੀਆਂ ਦੇ ਸਾਬਕਾ ਵਿਧਾਇਕਾਂ ਦੀਆਂ ਮੁਸ਼ਕਲਾਂ ਵੀ ਲਗਾਤਾਰ ਵਧ ਰਹੀਆਂ ਹਨ ਜੋ ਕਿ ਇਸ ਸਮੇਂ ਵੱਖ ਵੱਖ ਵਿਵਾਦਾਂ ਵਿੱਚ ਫਸੇ ਹੋਏ ਹਨ ਜਿਥੇ ਪੁਲਿਸ ਦੀ ਗ੍ਰਿਫਤ ਤੋਂ ਬਚ ਰਹੇ ਹਨ ਉਥੇ ਹੀ ਕੁਝ ਇਸ ਵਿੱਚ ਵੱਖ-ਵੱਖ ਮਾਮਲਿਆਂ ਦੇ ਤਹਿਤ ਸਜ਼ਾ ਕੱਟ ਰਹੇ ਹਨ।
ਜਿੱਥੇ ਬਹੁਤ ਸਾਰੇ ਵਿਵਾਦਾਂ ਨੂੰ ਲੈ ਕੇ ਕਈ ਰਾਜਨੀਤਿਕ ਸਾਬਕਾ ਵਿਧਾਇਕ ਇਸ ਸਮੇਂ ਪੁਲਸ ਹਿਰਾਸਤ ਵਿੱਚ ਹਨ। ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਾਰੇ ਕੋਰਟ ਵਿੱਚ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਪੇਸ਼ੀ ਦੌਰਾਨ ਅਦਾਲਤ ਵੱਲੋਂ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿਥੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਨੂੰ ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਦੇ ਉਲਟਤਹਿਤ ਪੁਲਿਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕੀਤੇ ਜਾਣ ਵਾਸਤੇ ਛਾਪੇਮਾਰੀ ਕੀਤੀ ਜਾ ਰਹੀ ਸੀ।
ਕਾਫੀ ਸਮਾਂ ਜਿੱਥੇ ਪੁਲਸ ਦੇ ਹੱਥ ਆਉਣ ਤੋਂ ਬਚਦੇ ਰਹੇ ਉਥੇ ਹੀ ਬੀਤੇ ਦਿਨੀਂ 11 ਜੁਲਾਈ ਨੂੰ ਸਿਮਰਜੀਤ ਸਿੰਘ ਬੈਂਸ ਵੱਲੋਂ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ 2 ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਗਿਆ ਸੀ ਅਤੇ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੇ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਅਦਾਲਤ ਵੱਲੋਂ ਹੁਣ ਸਿਮਰਜੀਤ ਸਿੰਘ ਬੈਂਸ ਨੂੰ ਤਿੰਨ ਦਿਨਾਂ ਦੇ ਹੋਰ ਰਿਮਾਂਡ ਉੱਪਰ ਮੁੜ ਤੋਂ ਭੇਜ ਦਿਤਾ ਗਿਆ ਹੈ।
ਉਥੇ ਹੀ ਦੱਸ ਦਈਏ ਕਿ ਪੇਸ਼ੀ ਦੇ ਦੌਰਾਨ ਆਏ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਦੀ ਵੀ ਬੜੀ ਭੀੜ ਉਸ ਜਗ੍ਹਾ ਤੇ ਲੱਗੀ ਹੋਈ ਦੇਖੀ ਹੈ। ਉਥੇ ਹੀ ਪੁਲੀਸ ਵੱਲੋਂ ਰਿਮਾਂਡ ਦੀ ਮੰਗ ਕਰਦੇ ਹੋਏ ਆਖਿਆ ਗਿਆ ਸੀ ਕਿ ਪੁਲੀਸ ਨੂੰ ਅਜੇ ਸਿਮਰਨਜੀਤ ਸਿੰਘ ਬੈਂਸ ਤੋਂ ਫੋਨ ਬਰਾਮਦ ਕਰਨ ਤੋਂ ਇਲਾਵਾ ਹੋਰ ਵੀ ਜਾਣਕਾਰੀ ਹਾਸਲ ਕਰਨ ਦੀ ਜ਼ਰੂਰਤ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …