ਆਈ ਤਾਜ਼ਾ ਵੱਡੀ ਖਬਰ
ਜਿੱਥੇ ਕੁਝ ਦਿਨ ਪਹਿਲਾਂ ਸੀਐਮ ਭਗਵੰਤ ਮਾਨ ਦਾ ਵਿਆਹ ਹੋਇਆ ਹੈ , ਵਿਆਹ ਤੋਂ ਬਾਅਦ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਦੀਆਂ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ । ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸੰਬੰਧਤ ਇਕ ਵੱਡੀ ਖਬਰ ਸਾਹਮਣੇ ਆਈ ਹੈ , ਭਗਵੰਤ ਮਾਨ ਦੀ ਸਿਹਤ ਸੰਬੰਧੀ ਸਮਾਚਾਰ ਪ੍ਰਾਪਤ ਹੋਇਆ ਹੈ । CM ਮਾਨ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਦੇ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਦੇ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ , ਦਾਖਲ ਹੋਣ ਤੋਂ ਕੁਝ ਘੰਟੇ ਪਹਿਲਾਂ ਉਨ੍ਹਾਂ ਦੇ ਟਵਿੱਟਰ ਅਕਾਊਂਟ ਤੋਂ ਇਕ ਪੋਸਟ ਵੀ ਪਾਈ ਗਈ ਸੀ, ਪਰ ਉਦੋਂ ਉਨ੍ਹਾਂ ਆਪਣੀ ਸਿਹਤ ਬਾਰੇ ਕੁਝ ਨਹੀਂ ਦੱਸਿਆ ਪਰ ਹੁਣ ਖ਼ਬਰ ਆਈ ਹੈ ਕਿ ਭਗਵੰਤ ਮਾਨ ਨੂੰ ਦਿੱਲੀ ਦੇ ਅਪੋਲੋ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ,ਜਿਥੇ ਡਾਕਟਰਾਂ ਦੇ ਵੱਲੋਂ ਉਨ੍ਹਾਂ ਦਾ ਰੁਟੀਨ ਚੈਕਅੱਪ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕੀ ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿੱਚ ਜੁੜੇ
ਗੈਂਗਸਟਰਾਂ ਦਾ ਐਨਕਾਊਂਟਰ ਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੁਲੀਸ ਪਾਰਟੀ ਦੀ ਪਿੱਠ ਥਪਥਪਾਈ ਗਈ ਸੀ ਤੇ ਨਾਲ ਹੀ ਆਖਿਆ ਸੀ ਕਿ ਪੰਜਾਬ ਵਿੱਚ ਅਜਿਹੇ ਮਾਹੌਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਇਸੇ ਵਿਚਾਲੇ ਹੁਣ ਖ਼ਬਰ ਭਗਵੰਤ ਮਾਨ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ ਭਗਵੰਤ ਮਾਨ ਦੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ
ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਰੁਟੀਨ ਚੈੱਕਅਪ ਕੀਤਾ ਜਾਵੇਗਾ। ਰੁਟੀਨ ਚੈਕਿੰਗ ਤੇ ਰਿਪੋਰਟ ਆਉਣ ਤੋਂ ਬਾਅਦ ਹੀ ਮਾਨ ਹਸਪਤਾਲ ਤੋਂ ਘਰ ਪਰਤ ਸਕਣਗੇ। ਪਰ ਹਜੇ ਤਕ CM ਮਾਨ ਦੀ ਸਿਹਤ ਸੰਬੰਧੀ ਸਮਾਚਾਰ ਪ੍ਰਾਪਤ ਨਹੀ ਹੋਇਆ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …