ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਜਿੱਥੇ ਗੈਰਕਨੂੰਨੀ ਰਸਤਾ ਅਖ਼ਤਿਆਰ ਕਰਨ ਵਾਲੇ ਦੋਸ਼ੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਉਥੇ ਹੀ ਸਰਕਾਰ ਵੱਲੋਂ ਪੁਲਿਸ ਨੂੰ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਅਮੀਰ ਬਣਨ ਦੇ ਚੱਕਰ ਵਿੱਚ ਬਹੁਤ ਸਾਰੇ ਗ਼ਲਤ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਥੇ ਉਨ੍ਹਾਂ ਵੱਲੋਂ ਜਲਦ ਅਮੀਰ ਹੋਣ ਦੇ ਚੱਕਰ ਵਿੱਚ ਅਜਿਹਾ ਕੁੱਝ ਕੀਤਾ ਜਾਂਦਾ ਹੈ ਜਿਥੇ ਨਸ਼ਾ ਤਸਕਰੀ ਨੂੰ ਵੀ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਚ ਏਥੇ ਫਿਲਮੀ ਸਟਾਈਲ ਵਿੱਚ ਐਂਬੂਲੈਂਸ ਵਿਚ ਮਰੀਜ਼ ਦਾ ਢੋਂਗ ਰਚਾ ਕੇ ਨਸ਼ਾ ਤਸਕਰੀ ਕੀਤੀ ਜਾ ਰਹੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਹਾਲੀ ਤੋਂ ਸਾਹਮਣੇ ਆਇਆ ਹੈ ਜਿਥੇ ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ।
ਜਿਨ੍ਹਾਂ ਕੋਲੋਂ 8 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ। ਨਸ਼ਾ ਤਸਕਰੀ ਦਾ ਕੰਮ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ ਜਿੱਥੇ ਤਿੰਨ ਮੈਂਬਰਾਂ ਨੂੰ ਪੁਲੀਸ ਵੱਲੋਂ ਅੰਬਾਲਾ ਚੰਡੀਗੜ੍ਹ ਹਾਈਵੇ ਟੋਲ ਪਲਾਜ਼ਾ ਦੇ ਕੋਲੋਂ ਭੱਜਣ ਤੇ ਪੁਲਿਸ ਵੱਲੋਂ ਇਨ੍ਹਾਂ ਉਪਰ ਸ਼ੱਕ ਹੋਣ ਤੇ ਇਨ੍ਹਾਂ ਨੂੰ ਪਿੱਛਾ ਕਰਕੇ ਕਾਬੂ ਕੀਤਾ ਗਿਆ ਹੈ। ਜਿੱਥੇ ਇਨ੍ਹਾਂ ਲੋਕਾਂ ਵੱਲੋਂ ਪੁਲੀਸ ਨੂੰ ਦੇਖਕੇ ਐਂਬੂਲੈਂਸ ਨੂੰ ਭਜਾ ਲਿਆ ਗਿਆ ਤਾਂ ਪੁਲਿਸ ਵੱਲੋਂ ਇਨ੍ਹਾਂ ਨੂੰ ਰੋਕਿਆ ਗਿਆ ਜਿੱਥੇ ਦੇਖਿਆ ਕਿ ਐਂਬੂਲੈਂਸ ਵਿਚ ਫਸਟ ਏਡ ਕਿੱਟ ਮੌਜੂਦ ਨਹੀਂ ਸੀ ਅਤੇ ਨਾ ਹੀ ਆਕਸੀਜਨ ਸਲੰਡਰ।
ਸ਼ੱਕ ਹੋਣ ਤੇ ਪੁਲਿਸ ਵੱਲੋਂ ਜਿਥੇ ਇਸ ਦੀ ਪੁਲਸ ਵੱਲੋ ਜਾਂਚ ਕੀਤੀ ਗਈ ਤਾਂ ਦੇਖਿਆ ਗਿਆ ਕਿ ਜਿਥੇ ਇਕ ਦੋਸ਼ੀ ਮਰੀਜ਼ ਬਣ ਕੇ ਲੇਟਿਆ ਹੋਇਆ ਸੀ ਉਥੇ ਹੀ ਉਸ ਦੇ ਸਿਰ ਥੱਲੇ ਰੱਖੇ ਗਏ ਸਰਾਣੇ ਵਿੱਚੋਂ 8 ਕਿਲੋ ਅਫੀਮ ਬਰਾਮਦ ਕੀਤੀ ਗਈ। ਜਿੱਥੇ ਇਨ੍ਹਾਂ ਦੀ ਪਹਿਚਾਣ ਯੂਪੀ ਦੇ ਰਹਿਣ ਵਾਲੇ ਸਨ 28 ਸਾਲਾ ਰਵੀ ਸ੍ਰੀਵਾਸਤਵ 27 ਸਾਲਾ ਅੰਕੁਸ ਅਤੇ 47 ਸਾਲਾ ਹਰਵਿੰਦਰ ਸ਼ਰਮਾ ਵਜੋਂ ਹੋਈ।
ਲਾਲੜੂ ਥਾਣੇ ਵੱਲੋਂ ਜਿਥੇ ਇਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਥੇ ਹੀ ਇਹਨਾ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ ਜਿਸ ਤੋਂ ਬਾਅਦ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਕਈ ਖੁਲਾਸੇ ਹੋ ਸਕਦੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …