ਆਈ ਤਾਜਾ ਵੱਡੀ ਖਬਰ
ਜਿਸ ਦਿਨ ਤੋਂ ਭਾਰਤ ਵਿੱਚ covid 19 ਦੀ ਸ਼ੁਰੂਆਤ ਹੋਈ ਹੈ। ਉਸ ਦਿਨ ਤੋਂ ਹੀ ਦੇਸ਼ ਦੇ ਵਿੱਚ ਤਾਲਾਬੰਦੀ ਕਾਰਨ ਹਰ ਵਰਗ ਤੇ ਇਸਦਾ ਅਸਰ ਪਿਆ ਹੈ । ਇਸ ਦੀ ਵੈਕਸੀਨ ਨੂੰ ਲੈ ਕੇ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਭਾਰਤ ਦੀ ਤਰ੍ਹਾਂ ਹੀ ਬਹੁਤ ਸਾਰੇ ਦੇਸ਼ਾਂ ਦੇ ਵਿਚ ਵੈਕਸਿਨ ਦੇ ਉੱਪਰ ਟ੍ਰਾਇਲ ਚੱਲ ਰਹੇ ਹਨ। ਹੁਣ ਲੋਕਾਂ ਦੇ ਵਿੱਚ ਬਹੁਤ ਖੁਸ਼ੀ ਪਾਈ ਜਾ ਰਹੀ ਹੈ ਕਿਉਕਿ ਕਰੋਨਾ ਵੈਕਸੀਨ ਬਾਰੇ ਪੀਜੀਆਈ ਚੰਡੀਗੜ੍ਹ ਤੋਂ ਇਕ ਖਬਰ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਪੀਜੀਆਈ ਚੰਡੀਗੜ੍ਹ ਤੋਂ ਇਕ ਬਹੁਤ ਹੀ ਰਾਹਤ ਵਾਲੀ ਖਬਰ ਹੈ। ਕਰੋਨਾ ਵੈਕਸੀਨ ਦੇ ਟਰਾਇਲ ਨੂੰ ਲੈ ਕੇ ਪੀਜੀਆਈ ਚੰਡੀਗੜ੍ਹ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਪੀਜੀਆਈ ਚੰਡੀਗੜ੍ਹ ਦੇ ਵਿਚ ਫਿਲਹਾਲ ਔਕਸਫੋਰਡ ਕੌਵਿਡਸ਼ੀਲਡ ਵੈਕਸੀਨ ਦਾ ਟਰਾਇਲ ਚੱਲ ਰਿਹਾ ਹੈ। ਇਸ ਵੈਕਸਿਨ ਦੀ ਡੋਜ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ ।ਹੁਣ ਤੱਕ ਇਸ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਇਸ ਵੈਕਸੀਨ ਦੇ ਮਨੁੱਖੀ ਟਰਾਇਲ 68 ਲੋਕਾਂ ਦੀ ਸਕ੍ਰੀਨਿੰਗ ਕੀਤੀ ਗਈ ਸੀ ।ਕਰੋਨਾ ਦੀ ਇਸ ਵੈਕਸਿਨ ਦੇ ਟਰਾਇਲ ਲਈ 400 ਲੋਕਾਂ ਨੂੰ ਰਜਿਸਟ੍ਰੇਸ਼ਨ ਕੀਤਾ ਜਾ ਚੁੱਕਾ ਹੈ। ਇਸ ਵੈਕਸਿਨ ਦੀ ਇਸ ਟਰਾਇਲ ਲਈ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਸਕ੍ਰੀਨਿੰਗ ਕੀਤੀ ਗਈ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀ ਆਪਣੀ ਵੈਕਸਿਨ ਦੇ ਟ੍ਰਾਇਲ ਕੀਤੇ ਜਾ ਰਹੇ ਹਨ। ਤਾਂ ਜੋ ਉਹ ਆਪਣੇ ਦੇਸ਼ ਵਿੱਚੋ ਕਰੋਨਾ ਮਹਾਮਾਰੀ ਦਾ ਖ਼ਾਤਮਾ ਕਰ ਸਕਣ।
ਪ੍ਰਾਪਤ ਜਾਣਕਾਰੀ ਅਨੁਸਾਰ ਪੀਜੀਆਈ ਚੰਡੀਗੜ੍ਹ ਦੇ ਵਿੱਚ ਕਿਸੇ ਵੀ ਵਲੰਟੀਅਰ ਤੇ ਇਸ ਵੈਕਸੀਨ ਦੀ ਪਹਿਲੀ ਡੋਜ਼ ਦਾ ਕੋਈ ਵੀ ਖਤਰਨਾਕ ਪ੍ਰਭਾਵ ਸਾਹਮਣੇ ਨਹੀਂ ਆਇਆ। ਹਰ ਕੋਈ ਉਮੀਦ ਕਰ ਰਿਹਾ ਹੈ ਕਿ ਇਹ ਵੈਕਸੀਨ ਕਰੋਨਾ ਖ਼ਿਲਾਫ਼ ਲਾਹੇਵੰਦ ਸਿੱਧ ਹੋ ਸਕਦੀ ਹੈ। ਇਸ ਬਾਰੇ ਅਜਿਹਾ ਕੁਛ ਕਹਿਣਾ ਮੁਸ਼ਕਿਲ ਹੈ, ਕਿਉਂਕਿ ਹੈ ਇਸ ਦੀ ਦੂਜੀ ਡੋਜ਼ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਜਿਨ੍ਹਾਂ ਲੋਕਾਂ ਨੂੰ ਵੈਕਸੀਨ ਦੀ ਇਹ ਪਹਿਲੀ ਡੋਜ਼ ਦਿੱਤੀ ਗਈ ਹੈ ਉਨ੍ਹਾਂ ਨੂੰ ਹੁਣ 29ਵੇਂ ਦਿਨ ਦਿੱਤੀ ਜਾਵੇਗੀ। ਉਸ ਤੋਂ ਬਾਅਦ ਹੀ ਇਸ ਵੈਕਸੀਨ ਬਾਰੇ ਪੂਰਾ ਖੁਲਾਸਾ ਕੀਤਾ ਜਾਵੇਗਾ
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …