Breaking News

ਪੰਜਾਬ ਸਰਕਾਰ ਵਲੋਂ ਆਈ ਵੱਡੀ ਖਬਰ,NRI ਲਈ ਕਰਨ ਜਾ ਰਹੀ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਮਾਨ ਸਰਕਾਰ ਨੂੰ ਬਣਿਆ ਪੰਜ ਮਹੀਨਿਆਂ ਦਾ ਸਮਾਂ ਹੋ ਚੁੱਕਿਆ ਹੈ ਤੇ ਮਾਨ ਸਰਕਾਰ ਵੱਲੋਂ ਹਰ ਰੋਜ਼ ਕਈ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ । ਇਸੇ ਵਿਚਾਲੇ ਹੁਣ ਪੰਜਾਬ ਤੋਂ ਵਿਦੇਸ਼ਾਂ ਵਿਚ ਵਸੇ ਲੋਕਾਂ ਲਈ ਪੰਜਾਬ ਸਰਕਾਰ ਇਕ ਵੱਡਾ ਕਦਮ ਚੁੱਕਣ ਜਾ ਰਹੀ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਦੀ ਮਾਨ ਸਰਕਾਰ ਹੁਣ ਵਿਦੇਸ਼ਾਂ ਵਿੱਚ ਵਸਣ ਵਾਲੇ ਲੋਕਾਂ ਦੀ ਸਹਾਇਤਾ ਪ੍ਰਦਾਨ ਕਰਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਲਈ ਸੂਬੇ ਵਿੱਚ ਐਨ ਆਰ ਆਈ ਦੀ ਸਕੀਮ ਜਲਦ ਲਿਆਉਣ ਜਾ ਰਹੀ ਹੈ ।

ਜਿਸ ਦੀ ਜਾਣਕਾਰੀ ਖੁਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੀ ਗਈ । ਉਨ੍ਹਾਂ ਆਖਿਆ ਕਿ ਐੱਨ ਆਰ ਆਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨਰਜੀ ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਹੋਈ । ਮੀਟਿੰਗ ਦੌਰਾਨ ਨਵੀਂ ਐਨਆਰਆਈ ਡ੍ਰਾਫਟ ਪਾਲਿਸੀ ਬਾਰੇ ਲੰਮੀ ਵਿਚਾਰ ਚਰਚਾ ਕੀਤੀ ਗਈ ।

ਕੁਲਦੀਪ ਸਿੰਘ ਧਾਲੀਵਾਲ ਨੇ ਮੀਟਿੰਗ ਦੇ ਵੇਰਵਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਜੜਾਂ ਨਾਲ ਜੋੜਨ ਲਈ ਲਈ ਪ੍ਰੋਗਰਾਮ ਚਲਾਇਆ ਗਿਆ ਹੈ, ਉਸੇ ਤਰਜ਼ ’ਤੇ ਭਗਵੰਤ ਮਾਨ ਸਰਕਾਰ ਵਲੋਂ ਬਜ਼ੁਰਗਾਂ ਲਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਜਿਸ ਦੇ ਤਹਿਤ ਪ੍ਰਵਾਸੀ ਪੰਜਾਬੀ ਬਜ਼ੁਰਗਾਂ ਨੂੰ ਸੂਬੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਆਮ ਤੌਰ ਤੇ ਅਕਸਰ ਹੀ ਵੇਖਣ ਨੂੰ ਮਿਲਦਾ ਹੈ ਕਿ ਐਨਆਰਆਈਜ਼ ਦੀਆਂ ਜ਼ਮੀਨਾਂ ਤੇ ਬਹੁਤ ਲੋਕਾਂ ਦੇ ਵੱਲੋਂ ਕਬਜ਼ੇ ਕੀਤੇ ਜਾਂਦੇ ਹਨ । ਜਿਸ ਦਾ ਹੱਲ ਕਰਨ ਲਈ ਹੁਣ ਪੰਜਾਬ ਸਰਕਾਰ ਅਜਿਹਾ ਕਾਨੂੰਨੀ ਬਦਲਾਅ ਲਿਆਉਣ ਦੀ ਤਿਆਰੀ ਵਿੱਚ ਹੈ, ਜਿਸ ਨਾਲ ਇਨ੍ਹਾਂ ਦੀਆਂ ਜ਼ਮੀਨਾਂ ਦੀ ਗਿਰਦਾਵਰੀ ਸਹਿਮਤੀ ਬਿਨਾਂ ਨਾ ਬਦਲੀ ਜਾ ਸਕੇ । ਸੋ ਵੱਖ ਵੱਖ ਐਲਾਨਾਂ ਵਿਚਕਾਰ ਹੋਈ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …