Breaking News

ਪੰਜਾਬ ਚ ਇਥੇ ਸ਼ਾਮ 8 ਤੋਂ ਸਵੇਰੇ 5 ਵਜੇ ਤੱਕ ਲਈ ਇਹ ਹੁਕਮ ਹੋਏ ਜਾਰੀ

ਆਈ ਤਾਜ਼ਾ ਵੱਡੀ ਖਬਰ 

ਆਜ਼ਾਦੀ ਦਿਹਾੜਾ ਨਜ਼ਦੀਕ ਆ ਰਿਹਾ ਹੈ । ਇਸ ਦਿਹਾੜੇ ਨੂੰ ਲੈ ਕੇ ਪੁਲੀਸ ਵੱਲੋਂ ਪੂਰੇ ਦੇਸ਼ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਕਿਉਂਕਿ ਅਕਸਰ ਹੀ ਅਪਰਾਧੀਆਂ ਵੱਲੋਂ ਇਸ ਖਾਸ ਦਿਨ ਦਾ ਲਾਹਾ ਲੈ ਕੇ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਇਸੇ ਵਿਚਾਲੇ ਹੁਣ ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ ਰਾਤ ਦੇ ਅੱਠ ਵਜੇ ਤੋਂ ਲੈ ਕੇ ਸਵੇਰ ਦੇ ਪੰਜ ਵਜੇ ਤੱਕ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ । ਦਰਅਸਲ ਪੰਜਾਬ ਦੇ ਜ਼ਿਲ੍ਹਾ ਮਾਨਸਾ ਅੰਦਰ ਸਾਰੇ ਸ਼ਹਿਰਾਂ ਕਸਬਿਆਂ ਅਤੇ ਪਿੰਡਾਂ ਦੀ ਨਰੋਈ ਸਿਹਤ ਵਾਲੇ ਸਾਰੇ ਬਾਲ ਵਿਅਕਤੀਆਂ ਨੂੰ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ ਨੂੰ ਅੱਠ ਵਜੇ ਤੋਂ ਪੰਜ ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਆਦੇਸ਼ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼ ਦੇ ਅਧਿਕਾਰਾਂ ਦੀ ਵਿਸ਼ੇਸ਼ ਵਰਤੋਂ ਕਰਦਿਆਂ ਦਿੱਤੇ ਤੇ ਨਾਲ ਹੀ ਜ਼ਿਲਾ ਮੈਜਿਸਟ੍ਰੇਟ ਵੱਲੋਂ ਆਖਿਆ ਗਿਆ ਕਿ ਪੰਜਾਬ ਦੇ ਹਰ ਜ਼ਿਲ੍ਹੇ ,ਹਰ ਕੌਂਸਲ, ਹਰ ਨਗਰ , ਪੰਚਾਇਤਾਂ ਸਮੇਤ ਪਿੰਡਾਂ ਦੀਆਂ ਪੰਚਾਇਤਾਂ ਉੱਪਰ ਇਹ ਐਕਟ ਲਾਗੂ ਹੋਵੇਗਾ । ਡਿਊਟੀਆਂ ਦੇਣ ਵਾਲੇ ਵਿਅਕਤੀਆਂ ਨੂੰ ਅਗਾਊਂ ਸੂਚਨਾ ਸਬੰਧਤ ਪੁਲਸ ਥਾਣੇ ਦੇ ਅਫ਼ਸਰਾਂ ਨੂੰ ਮੁਹੱਈਆ ਕਰਵਾਉਣਗੀਆਂ ।

ਦੱਸਣਾ ਬਣਦਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਅਜਿਹੀਆਂ ਥਾਵਾਂ ਉੱਪਰ ਇਨ੍ਹਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ , ਜਿਥੇ ਸੁਰੱਖਿਆ ਦੀ ਜ਼ਰੂਰਤ ਵਧ ਹੈ ,ਉੱਥੇ ਠੀਕਰੀ ਪਹਿਰਾ ਲਗਾ ਕੇ ਹੁਣ ਲੋਕਾ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ।

ਨਾਲ ਹੀ ਤੁਹਾਨੂੰ ਦੱਸ ਦਈਏ ਕਿ ਇਸ ਤਰ੍ਹਾਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕੀਤੀ ਗਈ ਹੈ । ਇਹ ਅਧਿਕਾਰ ਅਗਲੇ ਮਹੀਨੇ ਯਾਨੀ ਕਿ ਸਤੰਬਰ ਦੀ ਤੀਹ ਤਰੀਕ ਤੱਕ ਲਾਗੂ ਰਹੇਗਾ ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …