ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਹਰ ਰੋਜ਼ ਕਈ ਪ੍ਰਕਾਰ ਦੇ ਤੋਹਫ਼ੇ ਦਿੱਤੇ ਜਾ ਰਹੇ ਹਨ । ਗੱਲ ਕੀਤੀ ਜਾਵੇ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਦੀ ਭਰਤੀ ਦੀ ਤਾ , ਮਾਨ ਸਰਕਾਰ ਦੇ ਵੱਲੋਂ ਵੱਲੋਂ ਪੰਜਾਬ ਭਰ ਦੇ ਵੱਖ ਵੱਖ ਵਿਭਾਗਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਨਵੀਂ ਭਰਤੀ ਕਰਨ ਦੇ ਹੁਕਮ ਦਿੱਤੇ ਗਏ ਹਨ । ਵੱਖ ਵੱਖ ਵਿਭਾਗਾਂ ਵਿੱਚ ਭਰਤੀ ਨੂੰ ਲੈ ਕੇ ਹੁਣ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ । ਦਸ ਦਈਏ ਹਾਈ ਕੋਰਟ ਨੇ ਹੁਣ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਰੱਦ ਕਰ ਦਿੱਤੀ ਹੈ ।
ਦਰਅਸਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ 1158 ਅਸਿਸਟੈਂਟ ਪ੍ਰੋਫੈਸਰਾਂ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ । ਜ਼ਿਕਰਯੋਗ ਹੈ ਕਿ ਪੰਜਾਬ ਦੀ ਬਾਦਲ ਸਰਕਾਰ ਵੱਲੋਂ ਇਨ੍ਹਾਂ ਪੋਸਟਾਂ ਲਈ ਸਿਰਫ਼ ਸਰਕਾਰੀ ਕਾਲਜਾਂ ਚ ਪਾਰਟ ਟਾਈਮ ਗੈਸਟ ਫੈਕਲਟੀ ਤੇ ਕੰਟਰੈਕਟ ਤੇ ਕੰਮ ਕਰਨ ਲਈ ਹਰ ਰੋਜ਼ ਪੰਜ ਨੰਬਰ ਦਿੱਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਸੀ । ਜਿਸ ਨੂੰ ਲੈ ਕੇ ਹੁਣ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ ਤੇ ਇਹ ਭਰਤੀਆਂ ਕਾਂਗਰਸ ਸਰਕਾਰ ਦੌਰਾਨ ਕੀਤੀਅਾਂ ਗੲੀਅਾਂ ਸਨ ।
ਇਸ ਸਬੰਧੀ ਜਸਟਿਸ ਮਹਾਵੀਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਨਿਯੁਕਤੀ ਖ਼ਿਲਾਫ਼ ਦਾਇਰ ਕੀਤੀ । ਪਟੀਸ਼ਨ ਤੇ ਆਪਣਾ ਫੈਸਲਾ ਸੁਣਾਉਣ ਦੇ ਆਦੇਸ਼ ਦਿੱਤੇ ਗਏ ਹਨ । ਹਾਈ ਕੋਰਟ ਵੱਲੋਂ ਇਸ ਨਿਯੁਕਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ । ਪਰ ਹਾਲੇ ਤੱਕ ਇਨ੍ਹਾਂ ਸਾਰੀਆਂ ਪਟੀਸ਼ਨਾਂ ਤੇ ਹਾਈ ਕੋਰਟ ਦਾ ਵਿਸਤਾਰ ਨਾਲ ਫੈਸਲਾ ਨਹੀਂ ਆਇਆ।
ਜਿਸ ਸਬੰਧੀ ਉਹ ਜਲਦ ਹੀ ਫੈਸਲਾ ਆ ਸਕਦਾ ਹੈ । ਜ਼ਿਕਰਯੋਗ ਹੈ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ ਕਈ ਪ੍ਰਕਾਰ ਦੇ ਐਲਾਨ ਕੀਤੇ ਜਾ ਰਹੇ ਹਨ । ਪਰ ਵੱਖ ਵੱਖ ਕਾਰਨ ਹੁਣ ਮਾਨ ਸਰਕਾਰ ਦੇ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਰੁਕਾਵਟ ਬਣਦੇ ਨਜ਼ਰ ਆ ਰਹੇ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …