ਕੈਪਟਨ ਨੇ ਧਰਨਾਕਾਰੀ ਕਿਸਾਨਾਂ ਨੂੰ ਕੀਤੀ ਇਹ ਅਪੀਲ
ਪੰਜਾਬ ਵਿਚ ਜਿੱਥੇ ਖ਼ੇਤੀ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ।ਇਸ ਪ੍ਰਦਰਸ਼ਨ ਦੌਰਾਨ ਰੇਲ ਗੱਡੀਆਂ ਨੂੰ ਵੀ ਰੋਕਿਆ ਜਾ ਰਿਹਾ ਹੈ। ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ ਕਿਸਾਨ ਜਥੇਬੰਦੀਆਂ ਵੱਲੋਂ ਇਹ ਰੇਲ ਰੋਕੋ ਅੰਦੋਲਨ 8 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ। ਉੱਥੇ ਹੀ ਇਸ ਨਾਲ ਰੇਲ ਆਵਾਜਾਈ ਠੱਪ ਹੋ ਰਹੀ ਹੈ।
ਰੇਲ ਰੋਕੋ ਅੰਦੋਲਨ ਦਾ ਅਸਰ ਵੀ ਹਰ ਵਰਗ ਉੱਤੇ ਪੈਂਦਾ ਦਿਖਾਈ ਦੇ ਰਿਹਾ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਗਟਾ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ,ਕਿ ਉਹ ਸੂਬੇ ਵਿਚ ਇਥੋਂ ਦੇ ਲੋਕਾਂ ਦੇ ਹਿੱਤ ਨੂੰ ਦੇਖਦੇ ਹੋਏ ਮਾਲਗੱਡੀਆਂ ਨੂੰ ਲੰਘਣ ਵਿਚ ਢਿੱਲ ਦੇਣ, ਤਾਂ ਜੋ ਜਰੂਰੀ ਵਸਤਾਂ ਲੋਕਾਂ ਤੱਕ ਪਹੁੰਚਦੀਆਂ ਹੋ ਸਕਣ।ਜਿਸ ਨਾਲ ਪੰਜਾਬ ਦੇ ਹਲਾਤ ਆਮ ਰਹਿਣ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਕਿਸੇ ਗੰਭੀਰ ਮੁਸ਼ਕਲ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਰੇਲ ਆਵਾਜਾਈ ਰੋਕਣ ਵਿਚ ਢਿੱਲ ਦੇਣ ਦੀ ਕੋਸ਼ਿਸ਼ ਕਰਨ , ਤਾਂ ਜੋ ਜ਼ਰੂਰੀ ਲੋੜਾਂ ਦੀ ਪੂਰਤੀ ਕਰਨ ਵਿੱਚ ਮੁਸ਼ਕਿਲ ਨਾ ਆਵੇ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ ਦੇ ਕਾਰਨ ਪੰਜਾਬ ਦੇ ਵਿੱਚ ਕੋਲੇ ਦੀ ਸਥਿਤੀ ਤੇ ਕਾਫੀ ਅਸਰ ਪਿਆ ਹੈ। ਪੰਜਾਬ ਸਰਕਾਰ ਦੇ ਕੋਲੇ ਦੇ ਪਲਾਂਟਾਂ ਵਿੱਚ ਸਿਰਫ 5 ਤੋਂ 6 ਦਿਨ ਦਾ ਕੋਲਾ ਬਚਿਆ ਹੈ ।
ਉਨ੍ਹਾਂ ਕਿਹਾ ਜੇਕਰ ਇਹ ਰੇਲ ਆਵਾਜਾਈ ਬੰਦ ਰਹੀ ਤਾਂ ਉਨ੍ਹਾਂ ਨੂੰ ਮਜਬੂਰਨ ਇਹ ਪਲਾਂਟ ਬੰਦ ਕਰਨੇ ਪੈਣਗੇ। ਜਿਸ ਨਾਲ ਪੰਜਾਬ ਵਿੱਚ ਬਿਜਲੀ ਦੀ ਸਪਲਾਈ ਤੇ ਵੀ ਅਸਰ ਪਵੇਗਾ,ਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਸਾਨਾਂ ਦੇ ਬਾਰੇ ਵੀ ਗੱਲ ਕੀਤੀ ਕਿ ਪੰਜਾਬ ਵਿੱਚ ਹਾੜ੍ਹੀ ਸੀਜ਼ਨ ਲਈ ਫਸਲਾਂ ਵਿਚ ਵਰਤੀ ਜਾਣ ਵਾਲੀ ਖਾਦ ਵਿਚ ਵੀ ਕਮੀ ਆਈ ਹੈ। ਉਨ੍ਹਾਂ ਨੇ ਝੋਨੇ ਅਤੇ ਕਣਕ ਦੀ ਫਸਲ ਦੀ ਵਾਢੀ ਤੇ ਬਿਜਾਈ ਦੀ ਗੱਲ ਵੀ ਆਖੀ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਦੀਆਂ ਗੰਭੀਰ ਚਿੰਤਾਵਾਂ ਵੱਲ ਧਿਆਨ ਦੇਣ ਅਤੇ ਪੰਜਾਬ ਵਿੱਚ ਮਾਲਗੱਡੀਆਂ ਚੱਲਣ ਦੇਣ ਦੀ ਅਪੀਲ ਕੀਤੀ ਹੈ। ਤਾਂ ਜੋ ਸੂਬੇ ਅੰਦਰ ਕੋਈ ਵੀ ਮੁਸ਼ਕਿਲ ਨਾ ਆਵੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …