Breaking News

ਪਸ਼ੂਆਂ ਚ ਫੈਲੀ ਬਿਮਾਰੀ ਲੰਪੀ ਸਕਿਨ ਇਥੇ ਬਣਾਈ ਗਈ ਵੈਕਸੀਨ, ਜਲਦ ਪਸ਼ੂ ਪਾਲਕਾਂ ਨੂੰ ਕੀਤੀ ਜਾਵੇਗੀ ਉਪਲੱਬਧ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਚਲਦਿਆਂ ਹੋਇਆ ਜਿੱਥੇ ਪਹਿਲਾਂ ਹੀ ਦੁਨੀਆਂ ਬੜੀ ਮੁਸ਼ਕਲ ਦੇ ਨਾਲ ਇਸ ਤੋਂ ਬਾਹਰ ਆਈ ਹੈ। ਉਥੇ ਹੀ ਇੱਕ ਤੋਂ ਬਾਅਦ ਇੱਕ ਕੋਈ ਨਾ ਕੋਈ ਕੁਦਰਤੀ ਆਫ਼ਤ ਦਸਤਕ ਦੇ ਰਹੀ ਹੈ ਜਿਸ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਜਿੱਥੇ ਪਹਿਲਾਂ ਮੌਸਮ ਦੀ ਖਰਾਬੀ ਦੇ ਚਲਦਿਆਂ ਹੋਇਆਂ ਕਈ ਜਗਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਪਿਛਲੇ ਕਈ ਦਿਨਾਂ ਤੋਂ ਪਸ਼ੂਆਂ ਵਿੱਚ ਫੈਲੀ ਹੋਈ ਲੰਪੀ ਸਕਿਨ ਨਾਮ ਦੀ ਬਿਮਾਰੀ ਨੇ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਕਿਉਂਕਿ ਇਸ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਸ਼ੂਆਂ ਦੀ ਜਾਨ ਵੀ ਚਲੀ ਗਈ ਹੈ ਅਤੇ ਬਹੁਤ ਸਾਰੇ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਿਮਾਰੀ ਦੇ ਕਾਰਨ ਜਿੱਥੇ ਪਸ਼ੂਆਂ ਦੇ ਸਰੀਰ ਉਪਰ ਧੱਫੜ ਹੋ ਜਾਂਦੇ ਹਨ ਉਥੇ ਹੀ ਉਨ੍ਹਾਂ ਨੂੰ ਤੇਜ਼ ਬੁਖਾਰ ਹੋ ਜਾਂਦਾ ਹੈ ਜਿਸ ਕਾਰਨ ਪਸ਼ੂਆਂ ਦਾ ਗਲਾ ਘੁੱਟਿਆ ਜਾਂਦਾ ਹੈ ਅਤੇ ਉਨ੍ਹਾਂ ਦੀ ਮੌਤ ਹੋ ਰਹੀ ਹੈ। ਹੁਣ ਪਸ਼ੂਆ ਵਿਚ ਫੈਲੀ ਹੋਈ ਇਸ ਬੀਮਾਰੀ ਵਾਸਤੇ ਇਥੇ ਵੈਕਸੀਨ ਬਣਾਈ ਗਈ ਹੈ ਅਤੇ ਪਸ਼ੂ ਪਾਲਕਾਂ ਨੂੰ ਜਲਦ ਹੀ ਉਪਲਬਧ ਕੀਤੀ ਜਾਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਪਸ਼ੂਆ ਵਿੱਚ ਫੈਲੀ ਹੋਈ ਸਕਿਨ ਦੀ ਬੀਮਾਰੀ ਵਾਸਤੇ ਹੁਣ ਹਰਿਆਣਾ ਤੋਂ ਖਬਰ ਸਾਹਮਣੇ ਆਈ ਹੈ। ਜਿਥੇ ਹਰਿਆਣਾ ਦੇ ਖੇਤੀ ਅਤੇ ਕਿਸਾਨ ਕਲਿਆਣ ਮੰਤਰੀ ਜੇ ਪੀ ਦਲਾਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪਸ਼ੂਆਂ ਵਿੱਚ ਫੈਲੀ ਹੋਈ ਇਸ ਬਿਮਾਰੀ ਦੀ ਰੋਕਥਾਮ ਲਈ ਹੁਣ ਹਰਿਆਣਾ ਦੇ ਹਿਸਾਰ ਦੇ ਨੈਸ਼ਨਲ ਇਕਵਿਨ ਰਿਸਰਚ ਸੈਂਟਰ ਦੇ ਵਿੱਚ ਪਸ਼ੂ ਦੀ ਇਸ ਬੀਮਾਰੀ ਵਾਸਤੇ ਵੈਕਸੀਨ ਬਣਾ ਲਈ ਗਈ ਹੈ।

ਇੱਕ ਬੈਠਕ ਵਿਚ ਇਸਦੀ ਜਾਣਕਾਰੀ ਦਿੰਦੇ ਹੋਏ ਉਹਨਾਂ ਵੱਲੋਂ ਦੱਸਿਆ ਗਿਆ ਕਿ ਇਸ ਵੈਕਸੀਨ ਨੂੰ ਜਲਦੀ ਹੀ ਪਸ਼ੂ ਪਾਲਣ ਵਾਲਿਆਂ ਨੂੰ ਉਪਲੱਬਧ ਕਰਵਾ ਦਿੱਤਾ ਜਾਵੇਗਾ। ਕਿਉਂਕਿ ਇਸ ਬਿਮਾਰੀ ਦੇ ਕਾਰਨ ਬਹੁਤ ਸਾਰੇ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਇਸ ਵੈਕਸੀਨ ਦੇ ਜ਼ਰੀਏ ਪਸ਼ੂਆਂ ਵਿੱਚ ਫੈਲੀ ਹੋਈ ਇਸ ਬਿਮਾਰੀ ਨੂੰ ਰੋਕਿਆ ਜਾ ਸਕੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …