ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵਿਦੇਸ਼ ਉੱਚ ਵਿਦਿਆ ਹਾਸਲ ਕਰਨ ਲਈ ਭੇਜਿਆ ਜਾਂਦਾ ਹੈ। ਜਿਥੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਨੂੰ ਆਪਣੇ ਬੱਚਿਆਂ ਦੀ ਖੁਸ਼ੀ ਤੇ ਨਸ਼ਾਵਰ ਕਰ ਦਿੱਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਬਿਹਤਰ ਹੋ ਸਕੇ। ਕਿਉਂਕਿ ਪੰਜਾਬ ਦੇ ਵਿੱਚ ਇਸ ਸਮੇਂ ਜਿਥੇ ਬੇਰੋਜ਼ਗਾਰੀ ਅਤੇ ਨਸ਼ਿਆਂ ਦੀ ਦਲਦਲ ਦੇ ਕਾਰਨ ਬਹੁਤ ਸਾਰੇ ਨੌਜਵਾਨ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠਦੇ ਹਨ। ਉਥੇ ਹੀ ਵਿਦੇਸ਼ਾਂ ਵਿਚ ਜਾਣ ਵਾਲੇ ਨੌਜਵਾਨ ਵੀ ਕਈ ਤਰਾਂ ਦੇ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ ਜਿਸ ਕਾਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।
ਹੁਣ ਕੈਨੇਡਾ ਤੋਂ ਇੱਕ ਬੜੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ 26 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ 26 ਸਾਲਾ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਬੀਤੇ ਤਿੰਨ ਚਾਰ ਵਰ੍ਹਿਆਂ ਤੋਂ ਲੈ ਕੇ ਹੁਣ ਤੱਕ ਜਿੱਥੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਮੌਤ ਹੋਣ ਦੀਆਂ ਬਹੁਤ ਸਾਰੀਆਂ ਖ਼ਬਰਾਂ ਵਿੱਚ ਵਾਧਾ ਹੋਇਆ ਹੈ। ਉਥੇ ਵੀ ਇਹ ਮਾਮਲੇ ਕੈਨੇਡਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਵੀ ਬਣ ਗਏ ਹਨ।
ਦੱਸਿਆ ਗਿਆ ਹੈ ਕਿ 26 ਸਾਲਾ ਰਵੀ ਮਾਨ ਨਾਮ ਦਾ ਨੌਜਵਾਨ ਜਿੱਥੇ ਸਰੀ ਦੇ ਵਿੱਚ ਮਿਸ਼ਨ ਪੁੱਲ ਦੇ ਹੇਠਾਂ ਪਾਣੀ ਵਿਚ 8 ਅਗਸਤ ਦੀ ਸਵੇਰ ਨੂੰ ਡੁੱਬ ਗਿਆ ਸੀ। ਉੱਥੇ ਹੀ ਇਸ ਨਦੀ ਵਿਚ ਇਕ ਨੌਜਵਾਨ ਦੇ 8 ਅਗਸਤ ਦੀ ਸਵੇਰੇ 10 ਵਜੇ ਦੇ ਕਰੀਬ ਮਿਸ਼ਨ ਪੁੱਲ ਦੇ ਹੇਠਾਂ ਡੁੱਬ ਜਾਣ ਦੀ ਖਬਰ ਸਾਹਮਣੇ ਆਈ ਸੀ।
ਜਿੱਥੇ ਇਸ ਨੌਜਵਾਨ ਨੂੰ ਲੱਭਣ ਵਾਸਤੇ ਲਗਾਤਾਰ ਬਚਾਅ ਅਤੇ ਖੋਜ ਟੀਮਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਗਈਆਂ। 6 ਘੰਟੇ ਦੀ ਭਾਲ ਤੋਂ ਬਾਅਦ ਇਸ ਨੌਜਵਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਸੀ। ਉਸ ਤੋਂ ਬਾਅਦ ਹੁਣ 13 ਅਗਸਤ ਦੀ ਸ਼ਨੀਵਾਰ ਦੁਪਹਿਰ ਨੂੰ ਇਸ ਨੌਜਵਾਨ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ ਹੈ। ਇੱਥੇ ਇਸ ਨੌਜਵਾਨ ਦੇ ਲਾਪਤਾ ਹੋਣ ਸਬੰਧੀ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਜਾਣਕਾਰੀ ਵੀ ਦਿੱਤੀ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …