ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ 15 ਅਗਸਤ ਨੂੰ 75 ਮਹੱਲਾ ਕਲੀਨਿਕ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਸਿਹਤ ਸਬੰਧੀ ਇਕ ਵੱਡਾ ਤੋਹਫਾ ਦਿੱਤਾ ਗਿਆ। ਉਥੇ ਹੀ ਸਭ ਲੋਕਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ ਕਿਉਂਕਿ ਇਹਨਾਂ ਮੁਹੱਲਾ ਕਲੀਨਿਕਾ ਦੇ ਵਿੱਚ ਆਉਣ ਵਾਲੇ ਮਰੀਜਾਂ ਦੀ ਗਿਣਤੀ ਵਿਚ ਭਾਰੀ ਵਾਧਾ ਵੀ ਦੇਖਿਆ ਗਿਆ ਹੈ। ਹੁਣ ਪੰਜਾਬ ਵਾਸੀਆਂ ਲਈ ਆਈ ਵੱਡੀ ਚੰਗੀ ਖਬਰ, ਸਰਕਾਰ ਨੇ ਇਹਨਾਂ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਕੀਤੇ ਜਾਰੀ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਲਗਾਤਾਰ ਲੋਕਾਂ ਦੇ ਹਿੱਤਾਂ ਵਾਸਤੇ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਹੁਣ ਸਾਹਮਣੇ ਆਈ ਜਾਣਕਾਰੀ ਦੇ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵੀਰਵਾਰ ਨੂੰ ਮੁੱਖ ਮੰਤਰੀ ਵੱਲੋਂ ਐਲਾਨ ਕਰਦੇ ਹੋਏ ਜਿਲਾ ਸ਼੍ਰੀ ਫਤਿਹਗੜ ਸਾਹਿਬ ਦੀਆਂ ਪੰਜ ਲਿੰਕ ਸੜਕਾਂ ਨੂੰ ਚੌੜਾ ਕੀਤੇ ਜਾਣ ਦੇ ਆਦੇਸ਼ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਜਿੱਥੇ ਇਨ੍ਹਾਂ ਲਿੰਕ ਸੜਕਾਂ ਨੂੰ ਚੌੜਾ ਕੀਤੇ ਜਾਣ ਦੀ ਮੰਗ ਪਹਿਲਾਂ ਹੀ ਲੋਕਾਂ ਵੱਲੋਂ ਕੀਤੀ ਜਾ ਰਹੀ ਸੀ ਉਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਇੱਕ ਤੋਹਫਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਪਿਛਲੇ ਮਹੀਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਦੇ ਅੱਗੇ ਇਨ੍ਹਾਂ ਸੜਕਾਂ ਨੂੰ ਚੌੜਾ ਕੀਤੇ ਜਾਣ ਦੀ ਮੰਗ ਗੁਰਦੁਆਰਾ ਕਮੇਟੀ ਵਲੋਂ ਰੱਖੀ ਗਈ ਸੀ।
ਗੁਰਦੁਆਰਾ ਕਮੇਟੀ ਦੀ ਮੰਗ ਸਵੀਕਾਰ ਕਰਦੇ ਹੋਏ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹਨਾਂ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਸੜਕਾਂ ਦੇ ਚੌੜੀਆਂ ਕੀਤੇ ਜਾਣ ਦੇ ਨਾਲ ਜਿੱਥੇ ਜ਼ਿਲ੍ਹੇ ਦੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਹੱਲ ਹੋ ਰਹੀਆਂ ਹਨ ਉਥੇ ਹੀ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …