Breaking News

ਪੰਜਾਬ ਚ ਵਜਿਆ ਖਤਰੇ ਦਾ ਘੁੱਗੂ, ਵਾਇਰਲ ਬੁਖਾਰ ਨੇ ਮਰੀਜਾਂ ਤੇ ਕੀਤਾ ਹਮਲਾ- ਠੀਕ ਹੋਣ ਲਈ ਲਗਦੇ ਏਨੇ ਦਿਨ

ਆਈ ਤਾਜ਼ਾ ਵੱਡੀ ਖਬਰ 

ਗਰਮੀ ਦੇ ਮੌਸਮ ਤੇ ਵਿੱਚ ਜਿੱਥੇ ਬਰਸਾਤ ਨਾ ਹੋਣ ਕਾਰਨ ਭਾਰੀ ਗਰਮੀ ਕਾਰਨ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਕਰੋਨਾ ਦੇ ਮਾਮਲਿਆਂ ਵਿਚ ਹੋ ਰਹੇ ਵਾਧੇ ਦੇ ਚਲਦਿਆਂ ਹੋਇਆਂ ਵੀ ਸਰਕਾਰ ਵੱਲੋਂ ਲੋਕਾਂ ਨੂੰ ਸਖਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਵੀ ਜਾਰੀ ਹੈ ਜਿਥੇ ਲੋਕਾਂ ਨੂੰ ਸਿਹਤ ਸਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਖਤਰੇ ਦਾ ਘੁੱਗੂ ਵਜਿਆ ਹੈ।

ਜਿਥੇ ਵਾਇਰਲ ਬੁਖਾਰ ਨੇ ਮਰੀਜ਼ਾਂ ਤੇ ਹਮਲਾ ਕੀਤਾ ਹੈ ਅਤੇ ਠੀਕ ਹੋਣ ਲਈ ਏਨੇ ਦਿਨ ਲਗਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਜਿਥੇ ਇਕ ਵਾਰ ਫਿਰ ਤੋਂ ਕਰੋਨਾ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉੱਥੇ ਹੀ ਹਰ ਰੋਜ਼ ਬੁਖਾਰ ਦੀ ਚਪੇਟ ਦੇ ਵਿੱਚ ਆਉਣ ਵਾਲੇ ਮਰੀਜਾਂ ਦੀ ਗਿਣਤੀ ਵਿਚ ਵੀ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ਅੰਦਰ ਜਿੱਥੇ ਸਵਾਇਨ ਫਲੂ ਅਤੇ ਕਰੋਨਾ ਦੇ ਮਰੀਜ਼ ਇਸ ਬਿਮਾਰੀ ਦੇ ਦੌਰ ਵਿੱਚੋਂ ਗੁਜ਼ਰਨ ਕਾਰਨ ਕਾਫੀ ਕਮਜ਼ੋਰੀ ਮਹਿਸੂਸ ਕਰ ਰਹੇ ਹਨ ਉਥੇ ਹੀ ਵਾਇਰਲ ਬੁਖਾਰ ਦੇ ਹਮਲੇ ਵੀ ਤੇਜ਼ ਹੋ ਗਏ ਹਨ।

ਜਿੱਥੇ ਲੋਕਾਂ ਨੂੰ ਇਹ ਵਾਇਰਲ ਬੁਖਾਰ ਹੋਣ ਤੇ ਉਨ੍ਹਾਂ ਨੂੰ ਠੀਕ ਹੋਣ ਲਈ 10 ਤੋਂ 15 ਦਿਨ ਦਾ ਸਮਾਂ ਲਗ ਰਿਹਾ ਹੈ। ਦੱਸ ਦਈਏ ਕਿ ਇਨ੍ਹਾਂ ਮਰੀਜ਼ਾਂ ਦੇ ਉੱਪਰ ਦਵਾਈ ਦਾ ਵੀ ਕੋਈ ਅਸਰ ਜਲਦੀ ਨਜਰ ਨਹੀਂ ਆਉਂਦਾ। ਇਸ ਬੁਖ਼ਾਰ ਦੀ ਚਪੇਟ ਵਿਚ ਆਉਣ ਵਾਲੇ ਲੋਕਾਂ ਨੂੰ ਕਈ ਦਿਨ ਤੱਕ ਜੁਕਾਮ ਅਤੇ ਖੰਘ ਦੇ ਲੰਮੇ ਸਫ਼ਰ ਤੋਂ ਗੁਜ਼ਰਨਾ ਪੈ ਰਿਹਾ ਹੈ। ਜਦ ਕਿ ਬੁਖਾਰ ਦੋ-ਤਿੰਨ ਦਿਨਾਂ ਦੇ ਵਿਚ ਠੀਕ ਹੋ ਰਿਹਾ ਹੈ।

ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਡਾਕਟਰ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਪਰਿਵਾਰ ਵਿੱਚ ਇੱਕ ਪਰਿਵਾਰਕ ਮੈਂਬਰ ਦੇ ਬਿਮਾਰ ਹੋਣ ਤੇ ਇਹ ਇਨਫੈਕਸ਼ਨ ਬਾਕੀ ਪਰਿਵਾਰਕ ਮੈਂਬਰਾਂ ਨੂੰ ਹੋ ਰਹੀ ਹੈ ਅਤੇ ਸਾਰੇ ਪ੍ਰਵਾਰ ਦੇ ਮੈਂਬਰ ਇਸ ਦੀ ਚਪੇਟ ਵਿਚ ਆ ਰਹੇ ਹਨ। ਉਥੇ ਹੀ ਇਨਫੈਕਸ਼ਨ ਦੇ ਕਾਰਨ ਰੋਜ਼ਾਨਾ ਹੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ 30 ਤੋਂ 40 ਹੋ ਗਈ ਹੈ। ਇਸ ਬਿਮਾਰੀ ਦੇ ਕਾਰਨ ਜਿੱਥੇ ਲੋਕਾਂ ਵਿੱਚ ਰੋਗ ਨਾਲ ਲੜਨ ਦੀ ਸ਼ਕਤੀ ਘਟ ਰਹੀ ਹੈ ਉਥੇ ਹੀ ਲੋਕਾਂ ਨੂੰ ਕਮਜ਼ੋਰੀ ਮਹਿਸੂਸ ਹੋ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …