ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਵੱਡੀ ਜਿੱਤ ਹਾਸਲ ਕੀਤੀ ਗਈ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਥੇ ਹੀ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਪੰਜਾਬ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕੀਤੇ ਜਾਣ ਦੀ ਸਹੁੰ ਚੁੱਕੀ ਗਈ ਸੀ। ਉੱਥੇ ਹੀ ਉਨ੍ਹਾਂ ਵੱਲੋਂ ਵੱਖ-ਵੱਖ ਮਾਮਲਿਆਂ ਦੇ ਵਿਚ ਭ੍ਰਿਸ਼ਟ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਮਾਮਲਿਆਂ ਦੇ ਵਿਚ ਜਾਂਚ ਵੀ ਕੀਤੀ ਜਾ ਰਹੀ ਹੈ। ਹੁਣ ਵਿਜੀਲੈਂਸ ਵਲੋਂ ਗ੍ਰਿਫਤਾਰ ਭਾਰਤ ਭੂਸ਼ਣ ਆਸ਼ੂ ਬਾਰੇ ਕੋਰਟ ਚੋਂ ਆ ਗਈ ਵੱਡੀ ਤਾਜਾ ਖਬਰ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਵੱਲੋਂ ਜਿੱਥੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਥੇ ਹੀ ਉਸ ਨੂੰ ਵਿਜੀਲੈਂਸ ਨੇ ਕੋਰਟ ‘ਚ ਕੀਤਾ ਪੇਸ਼। ਦੱਸ ਦਈਏ ਕਿ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹੁਣ ਵਿਜੀਲੈਂਸ ਵੱਲੋਂ ਕੋਰਟ ਵਿੱਚ ਪੇਸ਼ ਕਰਕੇ ਉਸਦੇ ਖ਼ਿਲਾਫ਼ ਚਾਰ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਬੀਤੇ ਕੱਲ ਜਿੱਥੇ ਵਿਜੀਲੈਂਸ ਦੀ ਟੀਮ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 2000 ਕਰੋੜ ਦੇ ਅਨਾਜ ਘੁਟਾਲੇ ਚ ਗ੍ਰਿਫਤਾਰ ਕੀਤਾ ਗਿਆ ਸੀ।
ਉੱਥੇ ਹੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਨੇ ਅਦਾਲਤ ਵਿਚ ਪੇਸ਼ ਕੀਤਾ ਤੇ ਨਾਲ ਹੀ 4 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਹੁਣ ਵਿਜੀਲੈਂਸ ਵੱਲੋਂ ਉਹਨਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ 2000 ਕਰੋੜ ਦੇ ਅਨਾਜ ਘੁਟਾਲੇ ਦੇ ਮਾਮਲੇ ਵਿਚ ਕੁਝ ਪੜਤਾਲ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਜਿਥੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਵੱਖ-ਵੱਖ ਮਾਮਲਿਆਂ ਦੇ ਵਿਚ ਦੋਸ਼ੀ ਠਹਿਰਾਉਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਇਸ ਸਮੇਂ ਕੇਂਦਰੀ ਜੇਲ ਵਿੱਚ ਬੰਦ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਦਿਨੀਂ ਜਿੱਥੇ ਕਾਫੀ ਲੰਮੇ ਸਮੇਂ ਬਾਅਦ ਜ਼ਮਾਨਤ ਮਿਲ ਗਈ ਹੈ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਅਜੇ ਵੀ ਜੇਲ ਵਿਚ ਬੰਦ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …