ਆਈ ਤਾਜ਼ਾ ਵੱਡੀ ਖਬਰ
ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਜਿੱਥੇ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਆਮ ਆਦਮੀ ਪਾਰਟੀ ਇਕ ਵੱਡੀ ਪਾਰਟੀ ਬਣਕੇ ਇਸ ਵਾਰ ਸੱਤਾ ਤੇ ਹਾਵੀ ਹੋ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਣ ਤੇ ਬਹੁਤ ਸਾਰੇ ਵਾਅਦੇ ਜਨਤਾ ਦੇ ਨਾਲ ਕੀਤੇ ਗਏ ਸਨ। ਉਥੇ ਹੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਸਹੁੰ ਚੁੱਕ ਸਮਾਗਮ ਦੌਰਾਨ ਬਹੁਤ ਸਾਰੇ ਵਾਅਦੇ ਕੀਤੇ ਗਏ ਜਿਨ੍ਹਾਂ ਵਿੱਚ ਉਹਨਾਂ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕੀਤੇ ਜਾਣ ਦਾ ਇਹ ਲਿਆ ਜਿਸ ਤੋਂ ਬਾਅਦ ਸਾਬਕਾ ਵਿਧਾਇਕ ਅਤੇ ਮੁੱਖ ਮੰਤਰੀਆਂ ਦੇ ਉੱਪਰ ਸ਼ਿਕੰਜ਼ਾ ਕੱਸਿਆ ਗਿਆ। ਉਨ੍ਹਾਂ ਵੱਲੋਂ ਆਪਣੇ ਹੀ ਸਿਹਤ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਸ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਅਤੇ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ।
n
ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕਾਂ ਉਪਰ ਵੀ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਮਾਮਲੇ ਦਰਜ ਕੀਤੇ ਗਏ। ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵੀ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਵਿਜੀਲੈਂਸ ਕੋਲ ਸ਼ਿਕਾਇਤ ਪਹੁੰਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ਼ ਵਿਜੀਲੈਂਸ ਦੇ ਕੋਲ ਬਠਿੰਡਾ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਜਿੱਥੇ ਇਸ ਸ਼ਿਕਾਇਤ ਦੇ ਵਿੱਚ ਮਨਪ੍ਰੀਤ ਬਾਦਲ ਅਤੇ ਉਨ੍ਹਾਂ ਦੇ ਕਰੀਬੀ ਵੱਲੋਂ ਕਰੋੜਾਂ ਰੁਪਏ ਦੇ ਵੱਡੇ ਪੱਧਰ ਤੇ ਘਪਲੇ ਕੀਤੇ ਜਾਣ ਦਸ ਜਿਕਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼ਿਕਾਇਤ ਵਿਚ ਇਹ ਵੀ ਆਖਿਆ ਗਿਆ ਹੈ ਕਿ ਅਗਰ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਹ ਮਾਣਯੋਗ ਅਦਾਲਤ ਦਾ ਰੁਖ ਕਰ ਸਕਦੇ ਹਨ। ਇਸ ਸ਼ਿਕਾਇਤ ਦੇ ਬਾਰੇ ਉਹਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਇੱਕ ਪੱਤਰ ਭੇਜਿਆ ਗਿਆ ਹੈ।
ਜਿੱਥੇ ਉਨ੍ਹਾਂ ਵੱਲੋਂ ਵਿਜੀਲੈਂਸ ਟੀਮ ਬਠਿੰਡਾ ਅਤੇ ਡਾਇਰੈਕਟਰ ਵਿਜੀਲੈਂਸ ਤੋਂ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ਼ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਜਿੱਥੇ ਉਨ੍ਹਾਂ ਕਿਹਾ ਕਿ ਬੀਤੇ 5 ਸਾਲ ਦੇ ਵਿੱਚ ਮਨਪ੍ਰੀਤ ਬਾਦਲ ਵੱਲੋਂ ਆਪਣੇ ਕਾਰਜਕਾਲ ਦੇ ਦੌਰਾਨ ਬਹੁਤ ਸਾਰੇ ਘਪਲੇ ਕੀਤੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …