Breaking News

ਪੰਜਾਬ ਚ ਇਥੇ ਵਿਆਹਾਂ ਅਤੇ ਮੈਰਿਜ ਪੈਲੇਸਾਂ ਲਈ ਜਾਰੀ ਹੋਇਆ ਇਹ ਹੁਕਮ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਥੇ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਜਾਂਦੇ ਹਨ ਉਥੇ ਹੀ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਹਨ। ਜਿਸ ਨਾਲ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ ਅਤੇ ਵਾਪਰਨ ਵਾਲੇ ਹਾਦਸਿਆਂ ਨੂੰ ਵੀ ਪਹਿਲਾਂ ਹੀ ਰੋਕਿਆ ਜਾ ਸਕੇ। ਕਿਉਂਕਿ ਕੁਝ ਹਾਦਸਿਆਂ ਦੇ ਚਲਦਿਆਂ ਹੋਇਆਂ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਇਥੇ ਵਿਆਹਾਂ ਅਤੇ ਮੈਰਿਜ ਪੈਲੇਸਾਂ ਲਈ ਜਾਰੀ ਹੋਇਆ ਇਹ ਹੁਕਮ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਜ਼ਿਲ੍ਹਾ ਫਰੀਦਕੋਟ ਦੇ ਜ਼ਿਲ੍ਹਾ ਮੈਜਿਸਟੇ੍ਟ ਡਾ. ਰੂਹੀ ਦੁੱਗ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਫਰੀਦਕੋਟ ਜਿਲੇ ਦੀ ਹੱਦ ਅੰਦਰ ਕੁਝ ਸਖਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਉਨ੍ਹਾਂ ਵੱਲੋਂ ਇਹ ਪਾਂਬੰਦੀਆਂ ਧਾਰਾ 144 ਤਹਿਤ ਵੱਖ ਵੱਖ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੇ ਵਿਚ ਜਿਥੇ ਹੁਣ ਮੈਰਿਜ ਪੈਲੇਸਾਂ ‘ਚ ਹਵਾਈ ਫਾਇਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੂਹੀ ਦੁੱਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵਿਆਹ ਸ਼ਾਦੀਆਂ, ਜਲਸੇ, ਮੈਰਿਜ ਪੈਲੇਸਾਂ,ਸਮਾਜਿਕ/ ਧਾਰਮਿਕ ਸਮਾਗਮਾਂ, ਆਦਿ ‘ਚ ਆਮ ਜਨਤਾ ਵੱਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ।

ਉਨ੍ਹਾਂ ਵੱਲੋਂ ਇਹ ਫੈਸਲਾ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ ਕਿਉਂਕਿ ਅਜਿਹੇ ਮੌਕਿਆਂ ਤੇ ਕਈ ਲੋਕਾਂ ਵੱਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ ਅਤੇ ਕਈ ਹਾਦਸੇ ਵਾਪਰ ਜਾਂਦੇ ਹਨ। ਕਿਉਂਕਿ ਅਜਿਹੇ ਮੌਕਿਆਂ ਤੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ।

ਇਨ੍ਹਾਂ ਘਟਨਾਵਾਂ ਨੂੰ ਰੋਕਣ ਵਾਸਤੇ ਹੀ ਲਾਗੂ ਕੀਤੀਆਂ ਗਈਆਂ ਇਹ ਪਾਬੰਦੀਆਂ ਜ਼ਿਲ੍ਹੇ ਦੀ ਹੱਦ ਅੰਦਰ 14 ਅਕਤੂਬਰ ਤੱਕ ਜਾਰੀ ਰਹਿਣਗੀਆਂ। ਦੱਸ ਦਈਏ ਕਿ ਜਿਲ੍ਹਾ ਮਜਿਸਟਰੇਟ ਵੱਲੋ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੇ ਤਹਿਤ ਹੀ ਹੁਣ ਜ਼ਿਲ੍ਹਾ ਫਰੀਦਕੋਟ ਦੀ ਹੱਦ ਦੇ ਅੰਦਰ ਹੁਣ ਵਾਲੇ ਵਿਆਹ ਸ਼ਾਦੀਆਂ, ਸਮਾਜਿਕ/ਧਾਰਮਿਕ ਸਮਾਗਮਾਂ, ਜਲਸੇ, ਮੈਰਿਜ ਪੈਲੇਸਾਂ ਦੇ ਮੌਕਿਆਂ ਦੇ ਸਮੇਂ ਸ਼ਾਮਲ ਹੋਣ ਵਾਲੀ ਜਨਤਾ ਵੱਲੋਂ ਅਜਿਹੇ ਮੌਕਿਆਂ ਤੇ ਹਵਾਈ ਫਾਇਰ ਕਰਨ ‘ਤੇ ਪਾਬੰਦੀ ਲਾਈ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …