ਆਈ ਤਾਜ਼ਾ ਵੱਡੀ ਖਬਰ
ਪਿਛਲੇ ਦੋ ਸਾਲਾਂ ਤੋਂ ਲੈ ਕੇ ਹੁਣ ਤੱਕ ਜਿੱਥੇ ਭਿਆਨਕ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਤੋਂ ਅਲਵਿਦਾ ਆਖ ਗਈਆਂ ਹਨ। ਉਥੇ ਹੀ ਕਰੋਨਾ ਦੇ ਮਾਮਲੇ ਫਿਰ ਤੋਂ ਸਾਹਮਣੇ ਆਉਣ ਨਾਲ ਦੇਸ਼ ਅੰਦਰ ਫਿਰ ਕਰੋਨਾ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਮਾਸਕ ਪਾਉਣਾ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਇੱਕ ਤੋਂ ਬਾਅਦ ਇੱਕ ਕਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬੀਤੇ ਕਲ ਫਿਲਮੀ ਅਦਾਕਾਰ ਅਮਿਤਾਭ ਬੱਚਨ ਦੇ ਵੀ ਕਰੋਨਾ ਦੀ ਚਪੇਟ ਵਿਚ ਆਉਣ ਦੀ ਜਾਣਕਾਰੀ ਸਾਹਮਣੇ ਆਈ ਸੀ।
ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਸੀ। ਹੁਣ ਮਸ਼ਹੂਰ ਫਿਲਮੀ ਹਸਤੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ, ਪਰਿਵਾਰ ਵੱਲੋਂ ਅਰਦਾਸ ਕਰਨ ਲਈ ਆਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਹੁਤ ਸਾਰੀਆਂ ਹਿੱਟ ਫਿਲਮਾਂ ਦੇ ਨਿਰਦੇਸ਼ਕ ਨਿਰਮਾਤਾ ਗੀਤਕਾਰ ਅਤੇ ਲੇਖਕ ਸਾਵਨ ਕੁਮਾਰ ਨੂੰ ਗੰਭੀਰ ਹਾਲਤ ਦੇ ਕਾਰਨ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਇਸ ਸਮੇਂ ਦਾਖਲ ਕਰਾਇਆ ਗਿਆ ਹੈ।
ਦੱਸ ਦਈਏ ਕਿ ਜਿੱਥੇ ਉਨ੍ਹਾਂ ਵੱਲੋਂ ਬਲਾਕਬਾਸਟਰ ਹਿੱਟ ਫਿਲਮਾਂ ਜਿਨ੍ਹਾਂ ਵਿੱਚ ਸਾਜਨ ਬਿਨਾਂ ਸੁਹਾਗਣ , ਸੌਤਨ ਅਤੇ ਸਨਮ ਵੇਬਫਾ ਵਰਗੀਆਂ ਫਿਲਮਾਂ ਸ਼ਾਮਲ ਹਨ। ਉੱਥੇ ਹੀ ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਉਨ੍ਹਾਂ ਦੇ ਭਤੀਜੇ ਨਵੀਨ ਵੱਲੋਂ ਮੀਡੀਆ ਨੂੰ ਦਿੰਦੇ ਹੋਏ ਆਖਿਆ ਗਿਆ ਹੈ ਕਿ ਉਨ੍ਹਾਂ ਦੇ ਚਾਚਾ ਜੀ ਨੂੰ ਗੰਭੀਰ ਸਥਿਤੀ ਦੇ ਚਲਦਿਆਂ ਹੋਇਆਂ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਜਿੱਥੇ ਉਨ੍ਹਾਂ ਨੂੰ ਗੰਭੀਰ ਫੇਫੜਿਆਂ ਦੀ ਬਿਮਾਰੀ ਦੇ ਚਲਦਿਆਂ ਹੋਇਆਂ ਪਹਿਲਾਂ ਵੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਇਸ ਵਾਰ ਉਨ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ।
ਜਿਸ ਵਾਸਤੇ ਉਨ੍ਹਾਂ ਦੇ ਸਾਰੇ ਪਰਿਵਾਰ ਵੱਲੋਂ ਸਾਵਨ ਕੁਮਾਰ ਟਾਕ ਫਾਲੋਅਰਜ਼ ਅਤੇ ਪ੍ਰਸੰਸਕਾਂ ਨੂੰ ਉਹਨਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਅਰਦਾਸ ਕਰਨ ਲਈ ਅਪੀਲ ਕੀਤੀ ਗਈ ਹੈ। ਇਸ ਸਮੇਂ ਉਨ੍ਹਾਂ ਦੇ ਦਿਲ ਦੀ ਹਾਲਤ ਵੀ ਠੀਕ ਨਹੀਂ ਹੈ ਅਤੇ ਹਸਪਤਾਲ ਵਿਚ ਜੇਰੇ ਇਲਾਜ ਹਨ। ਉਨ੍ਹਾਂ ਬਾਰੇ ਜਾਣਕਾਰੀ ਮਿਲਣ ਤੇ ਸਭ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …