ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਰਹਿੰਦੇ ਹਨ ਉਥੇ ਹੀ ਸਾਰੇ ਧਰਮਾਂ ਦੇ ਲਈ, ਤੇ ਚਾਰੇ ਦਿਸ਼ਾਵਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਵਾਸਤੇ ਚਾਰ ਦਰਵਾਜ਼ੇ ਖੁੱਲੇ ਰੱਖਣ ਵਾਲਾ ਸ੍ਰੀ ਹਰਿਮੰਦਰ ਸਾਹਿਬ ਪੂਰੀ ਦੁਨੀਆ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਰੱਖਦਾ ਹੈ। ਜਿੱਥੇ ਦੁਨੀਆਂ ਭਰ ਦੇ ਸ਼ਰਧਾਲੂਆਂ ਵੱਲੋਂ ਆ ਕੇ ਨਤਮਸਤਕ ਹੋਇਆ ਜਾਂਦਾ ਹੈ। ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੇ ਹਿੱਤਾਂ ਨੂੰ ਦੇਖਦੇ ਹੋਏ ਜਿਥੇ ਲਗਾਤਾਰ ਉਹ ਸਾਰੇ ਫੈਸਲੇ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੀਆਂ ਸੁਵਿਧਾਵਾਂ ਲਈ ਰਣਨੀਤੀਆ ਵੀ ਉਲੀਕੀਆਂ ਜਾਂਦੀਆਂ ਹਨ।
ਹਜ਼ਾਰਾਂ ਦੀ ਤਦਾਦ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਪੁਖਤਾ ਇੰਤਜਾਮ ਕੀਤੇ ਜਾਂਦੇ ਹਨ ਤਾਂ ਜੋ ਵਾਪਰਨ ਵਾਲੀ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ। ਉਥੇ ਹੀ ਹੁਣ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਇਕ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਸਹੂਲਤ ਮਿਲੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਵਾਸਤੇ ਸੂਚਨਾ ਕੇਂਦਰ ਅਤੇ ਸਹਾਇਤਾ ਕੇਂਦਰ ਖੋਲ੍ਹੇ ਜਾਣ ਦਾ ਫੈਸਲਾ ਕੀਤਾ ਗਿਆ ਹੈ।
ਜਿਸ ਨਾਲ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਦੇ ਹਰ ਇਕ ਹਿੱਸੇ ਦੀ ਜਾਣਕਾਰੀ ਮਿਲ ਸਕੇਗੀ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 1 ਸਤੰਬਰ ਨੂੰ ਇਸ ਸਹਾਇਤਾ ਕੇਂਦਰ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਜਿਸ ਵਾਸਤੇ ਆਰਜ਼ੀ ਟਰਾਇਲ ਸ਼ੁਰੂ ਕੀਤੇ ਗਏ ਹਨ। ਜਿੱਥੇ ਇਸ ਸਹਾਇਤਾ ਕੇਂਦਰ ਦੇ ਵਿੱਚ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਲੰਗਰ ਹਾਲ ਰਿਹਾਇਸ਼ ਅਤੇ ਪ੍ਰਕਰਮਾ ਅਤੇ ਇਮਾਰਤਾਂ ਬਾਰੇ ਪੂਰੀ ਜਾਣਕਾਰੀ ਮੁੱਹਈਆ ਕਰਵਾਈ ਜਾਵੇਗੀ।
ਜਿਥੇ ਇਹ ਸਹਾਇਤਾ ਕੇਂਦਰ ਸੰਗਤ ਦੀ ਸੇਵਾ ਵਿੱਚ ਸਵੇਰੇ 8 ਵਜੇ ਤੋਂ ਸ਼ਾਮ ਅੱਠ ਵਜੇ ਤੱਕ ਲਗਾਤਾਰ ਸੇਵਾਵਾਂ ਪ੍ਰਦਾਨ ਕਰੇਗਾ। ਉੱਥੇ ਹੀ ਇਸ ਸਹਾਇਤਾ ਕੇਂਦਰ ਦੇ ਜ਼ਰੀਏ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਬਾਰੇ ਜਾਣਕਾਰੀ ਹੁਣ ਸ੍ਰੀ ਦਰਬਾਰ ਸਾਹਿਬ ਘੰਟਾ ਘਰ ਦੇ ਬਾਹਰ-ਵਾਰ ਸੂਚਨਾ ਕੇਂਦਰ ਦੇ ਨਾਲ ਬਣਾਏ ਜਾ ਰਹੇ ਸਹਾਇਤਾ ਕੇਂਦਰ ਤੋਂ ਮਿਲ ਸਕੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …