ਆਈ ਤਾਜ਼ਾ ਵੱਡੀ ਖਬਰ
ਕਰੋਨਾ ਕਾਲ ਦੇ ਦੌਰਾਨ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹਵਾਈ ਉਡਾਨਾਂ ਨੂੰ ਕੁੱਝ ਸਮੇਂ ਲਈ ਰੋਕ ਦਿੱਤਾ ਗਿਆ ਸੀ ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਉੱਥੇ ਹੀ ਹੁਣ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਉਡਾਣਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਹੁਣ ਅੰਮ੍ਰਿਤਸਰ ਤੋਂ ਮਲੇਸ਼ੀਆ ਲਈ 9 ਸਤੰਬਰ ਤੋਂ ਸ਼ੁਰੂ ਹੋਵੇਗੀ ਸਿੱਧੀ ਫਲਾਈਟ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੇ ਸਮੇਂ ਜਿਥੇ ਬਹੁਤ ਸਾਰੀਆਂ ਉਡਾਣਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਕਰੋਨਾ ਕੇਸਾਂ ਉਪਰ ਕਾਬੂ ਪਾਏ ਜਾਣ ਤੋਂ ਬਾਅਦ ਹਵਾਈ ਉਡਾਨਾਂ ਨੂੰ ਮੁੜ ਸ਼ੁਰੂ ਕਰ ਦਿੱਤਾ ਗਿਆ ਸੀ।
ਜਿਸ ਦੇ ਤਹਿਤ ਹੁਣ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਤੋਂ ਸਾਰੇ ਦੇਸ਼ਾਂ ਲਈ ਮੁੜ ਉਡਾਨਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਉੱਥੇ ਹੀ ਹੁਣ ਅੰਮ੍ਰਿਤਸਰ ਤੋਂ ਮਲੇਸ਼ੀਆ ਲਈ ਸਿੱਧੀ ਉਡਾਨ 9 ਸਤੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਦਾ ਐਲਾਨ ਕਰ ਦਿੱਤਾ ਗਿਆ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਬੇਟਿਕ ਏਅਰਲਾਈਨ ਕੰਪਨੀ ਵੱਲੋਂ ਮਲੇਸ਼ੀਆ ਵਾਸਤੇ ਸ਼ੁਰੂ ਕੀਤੀ ਜਾ ਰਹੀ ਇਸ ਉਡਾਣ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਏਅਰਲਾਈਨ ਕੰਪਨੀ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਸ਼ਹਿਰ ਲਈ ਜਿੱਥੇ ਸਤੰਬਰ ਤੋਂ ਉਡਾਨ ਦੀ ਸ਼ੁਰੂਆਤ ਕੀਤੇ ਜਾਣ ਦਾ ਐਲਾਨ ਕੀਤਾ ਹੈ ਉਥੇ ਹੀ ਇਹ ਉਡਾਣ ਸਤੰਬਰ ਮਹੀਨੇ ਵਿੱਚ ਹਫ਼ਤੇ ਵਿੱਚ ਦੋ ਵਾਰ, ਅਕਤੂਬਰ ਮਹੀਨੇ ਤੋਂ ਹਫ਼ਤੇ ਵਿੱਚ ਤਿੰਨ ਵਾਰ ਅਤੇ ਨਵੰਬਰ ਮਹੀਨੇ ਤੋਂ ਹਫ਼ਤੇ ਵਿੱਚ ਚਾਰ ਦਿਨ ਉਡਾਣ ਭਰੇਗੀ। ਅੰਮ੍ਰਿਤਸਰ ਤੋਂ ਇਹ ਉਡਾਣ ਜਿੱਥੇ ਹਰ ਸ਼ੁੱਕਰਵਾਰ, ਤੇ ਐਤਵਾਰ ਨੂੰ ਜਾਵੇਗੀ ਅਤੇ ਇਸ ਉਡਾਣ ਦੇ ਭਰਨ ਦਾ ਸਮਾਂ ਸਤੰਬਰ ਮਹੀਨੇ ਵਿਚ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਸ਼ਾਮ 6:15 ਹੋਵੇਗਾ ਤੇ ਅੰਮ੍ਰਿਤਸਰ ਇਹ ਉਡਾਣ ਰਾਤ 9:40 ‘ਤੇ ਅੰਮ੍ਰਿਤਸਰ ਪਹੁੰਚੇਗੀ।
ਅੰਮ੍ਰਿਤਸਰ ਤੋਂ ਇਹ ਉਡਾਣ ਮਲੇਸ਼ੀਆ ਵਾਸਤੇ ਰਾਤ 10:30 ਵਜੇ ਉਡਾਣ ਭਰੇਗੀ ਅਤੇ ਸਵੇਰੇ 6:15 ਵਜੇ ਮਲੇਸ਼ੀਆ ਪਹੁੰਚੇਗੀ। ਮਲੇਸ਼ੀਆ ਆਉਣ ਜਾਣ ਵਾਲੇ ਲੋਕਾਂ ਨੂੰ ਇਸ ਸਿੱਧੀ ਉਡਾਣ ਦੇ ਸ਼ੁਰੂ ਹੋਣ ਨਾਲ ਬਹੁਤ ਫਾਇਦਾ ਹੋਵੇਗਾ। ਜਿਸਦੇ ਤਹਿਤ ਯਾਤਰੀ ਜਲਦ ਆਪਣੀ ਮੰਜਲ ਤੱਕ ਪਹੁੰਚ ਸਕਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …