Breaking News

ਪੰਜਾਬ: ਕਲਯੁਗੀ ਪੁੱਤਾਂ ਨੇ ਮਾਂ ਨੂੰ ਕੱਢਿਆ ਘਰੋਂ ਬਾਹਰ, ਜੱਜ ਸਾਹਿਬ ਨੇ ਸਿਖਾਇਆ ਸਬਕ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਸਮੇਂ ਵਿਚ ਜਿੱਥੇ ਬਹੁਤ ਸਾਰੇ ਆਪਸੀ ਰਿਸ਼ਤੇ ਤਾਰ ਤਾਰ ਹੁੰਦੇ ਨਜ਼ਰ ਆ ਰਹੇ ਹਨ ਉਥੇ ਹੀ ਲੋਕਾਂ ਵੱਲੋਂ ਲਾਲਚ ਵੱਸ ਇਸ ਤਰਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਹਰ ਇਕ ਘਰ ਵਿਚ ਜਿਥੇ ਮਾਂ ਵੱਲੋਂ ਆਪਣੇ ਪੁੱਤਰਾਂ ਨੂੰ ਚਾਵਾਂ ਦੇ ਨਾਲ ਪਾਲਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਲੈ ਕੇ ਮਾਪਿਆਂ ਵੱਲੋਂ ਬਹੁਤ ਸਾਰੀਆਂ ਉਮੀਦਾਂ ਵੀ ਰੱਖੀਆਂ ਜਾਂਦੀਆਂ ਹਨ ਪਰ ਬਹੁਤ ਸਾਰੇ ਪੁੱਤਰਾਂ ਵੱਲੋਂ ਜਿੱਥੇ ਵੱਡੇ ਹੋਣ ਤੇ ਆਪਣੇ ਮਾਪਿਆਂ ਦੀ ਬੇਕਦਰੀ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਘਰੋਂ ਬੇਘਰ ਕਰ ਦਿੱਤਾ ਜਾਂਦਾ ਹੈ ਅਤੇ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਕੀਤਾ ਜਾਂਦਾ ਹੈ।

ਹੁਣ ਇੱਥੇ ਕਲਯੁੱਗੀ ਪੁੱਤਰ ਵੱਲੋਂ ਮਾਂ ਨੂੰ ਘਰੋਂ ਬਾਹਰ ਕੱਢਿਆ ਗਿਆ ਹੈ ਅਤੇ ਜੱਜ ਵੱਲੋਂ ਜਿੱਥੇ ਉਨ੍ਹਾਂ ਦੋਹਾਂ ਨੂੰ ਸਬਕ ਸਿਖਾਇਆ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲਾਲਾਬਾਦ ਦੇ ਪਿੰਡ ਕਾਠਗੜ੍ਹ ਅਧੀਨ ਆਉਂਦੇ ਢਾਣੀ ਪੀਰਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਮਾਂ ਨੂੰ ਉਸ ਦੇ ਦੋ ਪੁੱਤਰਾਂ ਵੱਲੋਂ ਘਰ ਤੋਂ ਬਾਹਰ ਕੱਢ ਦਿੱਤਾ ਗਿਆ ਸੀ। ਜਿੱਥੇ ਮਾਂ ਵੱਲੋਂ ਬੇਘਰ ਹੋਣ ਅਤੇ ਠੋਕਰਾਂ ਖਾਣ ਦੇ ਚਲਦਿਆਂ ਹੋਇਆਂ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਸੀ।

ਉੱਥੇ ਹੀ ਅੱਸੀ ਸਾਲਾਂ ਦੀ ਬਜ਼ੁਰਗ ਮਾਤਾ ਨੂੰ ਇਨਸਾਫ ਅਦਾਲਤ ਵੱਲੋਂ ਦਿੱਤਾ ਗਿਆ ਹੈ। ਜਿੱਥੇ ਅਦਾਲਤ ਵੱਲੋਂ ਫੈਸਲਾ ਸੁਣਾਉਂਦੇ ਹੋਏ ਦੋਹਾਂ ਪੁੱਤਰਾਂ ਨੂੰ ਜੇਲ ਭੇਜਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉੱਥੇ ਹੀ 80 ਸਾਲਾ ਮਾਤਾ ਸੁਮਿੱਤਰਾ ਬਾਈ ਦੇ ਦੋ ਪੁੱਤਰ ਜਿਨ੍ਹਾਂ ਵਿੱਚ ਗੁਰਦਿਆਲ ਸਿੰਘ ਅਤੇ ਜਰਨੈਲ ਸਿੰਘ ਸ਼ਾਮਲ ਸਨ ਜਿਨ੍ਹਾਂ ਨੇ ਪਿਤਾ ਦੀ ਮੌਤ ਹੋ ਜਾਣ ਤੇ ਮਾਤਾ ਨੂੰ ਬੇਘਰ ਕਰ ਦਿੱਤਾ ਅਤੇ ਸੰਭਾਲਣ ਤੋਂ ਇਨਕਾਰ ਕੀਤਾ ਗਿਆ।

ਫੈਮਲੀ ਕੋਰਟ ਦੇ ਵਿਚ ਜੱਜ ਵੱਲੋਂ ਜਿਥੇ ਮਾਤਾ ਨੂੰ ਉਸ ਦੇ ਘਰ ਵਿਚ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ ਉਥੇ ਹੀ ਪੁੱਤਰਾਂ ਨੂੰ ਇਕ ਮਹੀਨੇ ਦਾ ਦਸ ਹਜ਼ਾਰ ਰੁਪਏ ਗੁਜ਼ਾਰਾ ਭੱਤਾ ਦਿੱਤੇ ਜਾਣ ਦੇ ਆਦੇਸ਼ ਲਾਗੂ ਕੀਤੇ ਹਨ ਜੋ ਬਾਰੀ-ਬਾਰੀ ਦੇਣਗੇ। ਉਥੇ ਹੀ ਜਿੱਥੇ ਬਿਜਲੀ ਬੋਰਡ ਲਾਈਨ ਮੇਨ ਵਿਚ ਨੌਕਰੀ ਕਰਦੇ ਉਸ ਦੇ ਇੱਕ ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੂਜਾ ਦੋਸ਼ੀ ਜਰਨੈਲ ਸਿੰਘ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …