ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਪੰਜਾਬੀ ਗਾਇਕ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ । ਜਿੱਥੇ ਅੱਜ ਪੰਜਾਬ ਦੇ ਵਿੱਚ ਬਹੁਤ ਸਾਰੇ ਪੰਜਾਬੀ ਗਾਇਕ ਖੇਤੀ ਕਨੂੰਨਾਂ ਦੇ ਵਿਰੁੱਧ ਆਪਣੇ ਕੰਮ-ਧੰਦੇ ਛੱਡ ਕੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਹੋਏ ਨੇ, ਤੇ ਬਹੁਤ ਸਾਰੀਆਂ ਰੈਲੀਆਂ ਦੇ ਵਿੱਚ ਕਿਸਾਨ ਜਥੇਬੰਦੀਆਂ ਦੇ ਨਾਲ ਜਾ ਕੇ ਉਨ੍ਹਾਂ ਦਾ ਹੌਂਸਲਾ ਵਧਾ ਰਹੇ ਹਨ। ਉਹ ਪੰਜਾਬੀ ਗਾਇਕ ਦੱਸਦੇ ਹਨ ਕਿ ਉਹ ਵੀ ਕਿਸਾਨ ਪਰਿਵਾਰਾਂ ਵਿਚੋਂ ਹਨ,
ਤੇ ਇਸ ਔਖੀ ਘੜੀ ਦੇ ਵਿਚ ਸਭ ਨੂੰ ਸਾਥ ਦੇਣਾ ਚਾਹੀਦਾ ਹੈ। ਜਿੱਥੇ ਉਹ ਪੰਜਾਬੀ ਗਾਇਕ ਖੇਤੀ ਕਾਨੂੰਨਾਂ ਵਿਰੁੱਧ ਵਿਰੋਧ ਕਰਨ ਕਰਕੇ ਚਰਚਾਵਾਂ ਵਿੱਚ ਹਨ। ਉੱਥੇ ਹੀ ਦੋ ਮਸ਼ਹੂਰ ਪੰਜਾਬੀ ਗਾਇਕ ਆਪਣੇ ਗੀਤਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਚਰਚਾ ਵਿੱਚ ਹਨ।ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਇਸ ਵਕਤ ਪੰਜਾਬੀ ਗਾਣਿਆਂ ਵਿੱਚ ਇਤਰਾਜਯੋਗ ਟਿਪਣੀਆਂ ਦੇ ਕਾਰਨ ਚਰਚਾ ਵਿੱਚ ਹਨ। ਪੰਜਾਬੀ ਗਾਇਕ ਦਿਲਜੀਤ ਦੁਸਾਂਝ ਤੇ ਜਸਵਿੰਦਰ ਸਿੰਘ ਬੈਂਸ ਉਰਫ ਜ਼ੈਜ਼ੀ ਬੀ ਸਿੰਘ ਵਿਰੁੱਧ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੇ ਪੁਲੀਸ ਦੇ ਸਪੈਸ਼ਲ ਕਰਾਇਮ ਸੈਲ ਨੂੰ ਇਨ੍ਹਾਂ ਗਾਇਕਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਗੁਰਸਿਮਰਨ ਸਿੰਘ ਨੇ ਦੱਸਿਆ ਕਿ ਜੈਜੀ ਬੀ ਵੱਲੋਂ ਪੁੱਤ ਸਰਦਾਰਾਂ ਦੇ ਗਾਣੇ ਵਿੱਚ ਇਤਰਾਜਯੋਗ ਟਿਪਣੀਆਂ ਕੀਤੀਆਂ ਗਈਆਂ ਹਨ। ਇਸ ਗਾਣੇ ਵਿਚ ਸ਼ਰੇਆਮ ਹਥਿਆਰਾਂ ਦੀ ਨੁਮਾਇਸ਼ ਕੀਤੀ ਗਈ ਹੈ। ਪੰਜਾਬੀ ਸਭਿਆਚਾਰ ਨੂੰ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਜਾ ਰਿਹਾ।
ਜੈਜੀ ਬੀ ਦੇ ਨਾਲ ਹੀ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਵੀ ਆਪਣੀ ਗਾਇਕੀ ਨੂੰ ਲੈ ਕੇ ਵਿਵਾਦਾਂ ਦੇ ਘੇਰੇ ਵਿੱਚ ਘਿਰੇ ਹੋਏ ਹਨ।ਗਾਇਕ ਦਿਲਜੀਤ ਦੋਸਾਂਝ ਵੱਲੋਂ ਵੀ ਖਾੜਕੂਵਾਦ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਯੂ ਟਿਊਬ ਤੇ ਇੱਕ ਹੋਰ ਗਾਣਾ ਅਪਲੋਡ ਕੀਤਾ ਗਿਆ ਸੀ । ਇਸ ਸਬੰਧੀ ਗੁਰਸਿਮਰਨ ਸਿੰਘ ਮੰਡ ਵੱਲੋਂ ਵੀ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਗੁਰਸਿਮਰਨ ਸਿੰਘ ਮੰਡ ਦੇ ਬਿਆਨ ਕਲਮਬੱਧ ਕਰਕੇ ਦੋਹਾਂ ਗਾਇਕਾਂ ਨੂੰ ਪੁਲਿਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਪੁਲੀਸ ਵੱਲੋਂ ਜਾਂਚ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਜਾਂਚ ਕਰ ਰਹੇ ਅਧਿਕਾਰੀ ਏ ਸੀ ਪੀ ਰਣਧੀਰ ਸਿੰਘ ਨੇ ਦੱਸਿਆ ਕਿ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ ।ਦੋਹਾਂ ਗਾਇਕਾਂ ਨੂੰ ਸੰਮਨ ਭੇਜ ਕੇ ਪੁਲਸ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …