ਆਈ ਤਾਜਾ ਵੱਡੀ ਖਬਰ
ਹਰ ਦੇਸ਼ ਦੀ ਵਾਗਡੋਰ ਉਸ ਮੁਲਕ ਦੇ ਮੁਖੀ ਦੇ ਹੱਥ ਵਿਚ ਹੁੰਦੀ ਹੈ। ਉਸ ਨੂੰ ਉਹ ਸ਼ਕਤੀ ਲੋਕਾਂ ਵੱਲੋਂ ਪ੍ਰਦਾਨ ਕੀਤੀ ਜਾਂਦੀ ਹੈ। ਜਿਸ ਨਾਲ ਲੋਕਾਂ ਦੁਆਰਾ ਚੁਣਿਆ ਗਿਆ ਮੁਖੀ ਉਨ੍ਹਾਂ ਦੇ ਦੇਸ਼ ਨੂੰ ਸਹੀ ਢੰਗ ਨਾਲ ਚਲਾ ਸਕੇ। ਜਿੱਥੇ ਦੇਸ਼ ਨੂੰ ਅੱਗੇ ਲੈ ਕੇ ਜਾਣ ਵਿਚ ਮੋਹਰੀ ਹੁੰਦਾ ਹੈ, ਉੱਥੇ ਹੀ ਕਈ ਵਾਰ ਲੋਕਾਂ ਦੀ ਆਲੋਚਨਾ ਦਾ ਸ਼ਿਕਾਰ ਵੀ ਹੋਣਾ ਪੈਂਦਾ ਹੈ। ਗੱਲ ਕੀਤੀ ਜਾਵੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾ,ਉਹਨਾਂ ਦੇ ਵੀ ਕੁਝ ਫੈਸਲਿਆਂ ਨੂੰ ਲੈ ਕੇ ਵਿਰੋਧ ਪਾਇਆ ਜਾ ਰਿਹਾ ਹੈ। ਜਿਵੇਂ ਕਿ ਪਿਛਲੇ ਕਾਫੀ ਦਿਨਾਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਯੂਪੀ ਦੇ ਵਿਚ ਹਾਥਰਸ ਮਾਮਲਾ ਅਤੇ ,ਇਹੋ ਜਿਹੀਆਂ ਹੋਰ ਵੀ ਬਹੁਤ ਸਾਰੀਆਂ ਘਟਨਾਵਾਂ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਤੇ ਨਿਸ਼ਾਨਾ ਸੇਧ ਰਹੀਆਂ ਹਨ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਥੇ ਲਗਾਤਾਰ ਦੂਜੀ ਵਾਰ ਵੀ ਪ੍ਰਧਾਨ ਮੰਤਰੀ ਦੇ ਅਹੁੱਦੇ ਤੇ ਬਿਰਾਜਮਾਨ ਹਨ। ਕੱਲ੍ਹ ਉਨ੍ਹਾਂ ਦੀ ਜਿੰਦਗੀ ਦਾ ਬਹੁਤ ਹੀ ਖਾਸ ਦਿਨ ਸੀ ਕਿਉਂਕਿ 7 ਅਕਤੂਬਰ ਨੂੰ 2001 ਦੇ ਵਿੱਚ ਉਹ ਗੁਜਰਾਤ ਦੇ ਮੁੱਖ ਮੰਤਰੀ ਬਣੇ ਸਨ। ਹੁਣ ਤੱਕ 19 ਸਾਲ ਦਾ ਉਨ੍ਹਾਂ ਦਾ ਰਾਜਨੀਤਿਕ ਸਫ਼ਰ ਬਹੁਤ ਵਧੀਆ ਰਿਹਾ ਹੈ। ਗੁਜਰਾਤ ਦੇ ਮੁੱਖ ਮੰਤਰੀ ਤੋਂ ਲੈ ਕੇ ਦੇਸ਼ ਦੇ
ਪ੍ਰਧਾਨ ਮੰਤਰੀ ਬਣਨ ਤੱਕ ਦਾ ਸਫਰ ਤੇ ਇਸ ਦੌਰਾਨ ਕੀਤੇ ਗਏ ਕਾਰਜਾਂ ਲਈ ਕਈ ਨੇਤਾਵਾਂ ਵੱਲੋਂ ਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਸਭ ਨੇ ਉਨ੍ਹਾਂ ਦੇ ਬਹੁਤ ਸਾਰੇ ਇਤਿਹਾਸਕ ਫੈਸਲਿਆਂ ਦੀ ਬਹੁਤ ਪ੍ਰਸੰਸਾ ਵੀ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿਟਰ ਰਾਹੀਂ ਆਪਣੇ ਮਨ ਦੀ ਗੱਲ ਸਭ ਨਾਲ ਸਾਂਝੀ ਕੀਤੀ ਤੇ ਸਭ ਲੋਕਾਂ ਦਾ ਧੰਨਵਾਦ ਵੀ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਨ ਦੀ ਗੱਲ ਸਾਂਝੀ ਕਰਦੇ ਹੋਏ ਕਿਹਾ ਕਿ ਜਨਤਾ ਰੱਬ ਦਾ ਰੂਪ ਹੁੰਦੀ ਹੈ ਅਤੇ ਲੋਕਤੰਤਰ ਦੀ ਤਰ੍ਹਾਂ ਹੀ ਸ਼ਕਤੀਮਾਨ ਹੁੰਦੀ ਹੈ,ਇਹ ਗੱਲ ਬਚਪਨ ਤੋਂ ਹੀ ਮੇਰੇ ਮਨ ਵਿਚ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਦੇਸ਼ ਦੀ ਵਾਗਡੋਰ ਸੰਭਾਲੀ ਹੈ, ਦੇਸ਼ ਵਾਸੀਆਂ ਨੇ ਮੈਨੂੰ ਬਹੁਤ ਜ਼ਿੰਮੇਵਾਰੀਆਂ ਸੌਂਪੀਆਂ ਹਨ। ਮੈਂ ਇਨ੍ਹਾਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ,ਅਤੇ ਤੁਹਾਡੇ ਵਿਸ਼ਵਾਸ਼ ਨੂੰ ਇਸੇ ਤਰਾਂ ਕਾਇਮ ਰੱਖੇਗਾ। ਉਹਨਾਂ ਸਭ ਨੂੰ ਸ਼ੁਭਕਾਮਨਾਵਾਂ ਦੇਣ ਲਈ ਧੰਨਵਾਦ ਕੀਤਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …