Breaking News

BJP ਨੇ ਪੰਜਾਬ ਜਿੱਤਣ ਲਈ ਲਗਾਤੀ ਇਹ ਜੁਗਤ – ਕਰਤਾ ਇਹ ਵੱਡਾ ਕੰਮ

ਆਈ ਤਾਜਾ ਵੱਡੀ ਖਬਰ

ਫਿਲਹਾਲ ਪੰਜਾਬ ਦੀ ਵਿਧਾਨ ਸਭਾ ਦੀਆਂ ਚੋਣਾਂ ਸਾਲ 2022 ਵਿੱਚ ਹੋਣੀਆਂ ਹਨ ਪਰ ਇਸ ਦੀਆਂ ਤਿਆਰੀਆਂ ਵੱਖ ਵੱਖ ਸਿਆਸੀ ਪਾਰਟੀਆਂ ਪਹਿਲਾਂ ਤੋਂ ਹੀ ਕਰਦੀਆਂ ਨਜ਼ਰ ਆ ਰਹੀਆਂ ਹਨ। ਇਨ੍ਹਾਂ ਵਿੱਚੋਂ ਕਈ ਪਾਰਟੀਆਂ ਵੱਲੋਂ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋ ਕੇ ਵੋਟ ਬੈਂਕ ਹਾਸਲ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਕਈ ਪਾਰਟੀਆਂ ਦੇ ਆਗੂ ਆਪਣੇ ਸਮਰਥਕਾਂ ਸਮੇਤ ਦੂਜੀਆਂ ਪਾਰਟੀਆਂ ਵਿੱਚ ਜਾ ਕੇ ਸ਼ਾਮਲ ਹੋ ਰਹੇ ਹਨ। ਅਜਿਹੇ ਦੌਰਾਨ ਪੰਜਾਬ ਵਿੱਚ ਭਾਜਪਾ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲੋਂ ਟੁੱਟ ਕੇ ਇਕੱਲੀ ਹੋ ਗਈ ਹੈ ਅਤੇ ਉਹ ਹੁਣ ਆਪਣੇ ਦਮ ‘ਤੇ ਆਉਣ ਵਾਲੀਆ ਵਿਧਾਨ ਸਭਾ ਦੀਆਂ ਚੋਣਾਂ ਲ-ੜੇ-ਗੀ।

ਇਸ ਸਬੰਧੀ ਭਾਜਪਾ ਵੱਲੋਂ ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕਰ ਲਈ ਗਈ ਹੈ। ਇਸ ਰਣਨੀਤੀ ਜ਼ਰੀਏ ਉਹ ਹਿੰਦੂ ਅਤੇ ਦਲਿਤ ਵੋਟ ਹਾਸਿਲ ਕਰ ਪੰਜਾਬ ਵਿਚ ਸੱਤਾ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨਗੇ। ਜਿਸ ਲਈ ਭਾਜਪਾ ਵੱਲੋਂ ਇੱਕ ਨਵਾਂ ਦਾਅ ਖੇਡਦਿਆਂ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਦੁਸ਼ਯੰਤ ਕੁਮਾਰ ਗੌਤਮ ਨੂੰ ਭਾਜਪਾ ਪੰਜਾਬ ਦੀ ਇਕਾਈ ਦਾ ਇੰਚਾਰਜ ਬਣਾ ਦਿੱਤਾ ਹੈ।

ਇਸ ਤੋਂ ਪਹਿਲਾਂ ਗੌਤਮ ਐੱਸਸੀ ਮੋਰਚੇ ਦੇ ਰਾਸ਼ਟਰੀ ਪ੍ਰਧਾਨ ਵੀ ਨੇ ਜੋ ਪੰਜਾਬ ਨਾਲ ਪਿਛਲੇ ਕਾਫੀ ਸਮੇਂ ਤੋਂ ਜੁੜੇ ਹੋਏ ਹਨ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਸੂਬੇ ਵਿੱਚ ਵਿਧਾਨ ਸਭਾ ਦੀਆਂ ਵੋਟਾਂ ਦੌਰਾਨ ਦਲਿਤਾਂ ਦੀ ਅਹਿਮ ਭੂਮਿਕਾ ਨੂੰ ਦੇਖਦੇ ਹੋਏ ਦਲਿਤ ਆਗੂ ਨੂੰ ਹੀ ਭਾਜਪਾ ਪੰਜਾਬ ਦਾ ਇੰਚਾਰਜ ਬਣਾ ਦਿੱਤਾ ਗਿਆ ਹੈ। ਪੰਜਾਬ ਇਕਾਈ ਦਾ ਪ੍ਰਧਾਨ ਬਣਨ ਤੋਂ ਬਾਅਦ ਗੌਤਮ ਨੇ ਕਿਹਾ ਕਿ ਸੂਬੇ ਵਿੱਚ ਭਾਜਪਾ ਦਾ ਸੰਗਠਨ ਮਜ਼ਬੂਤ ਹੈ।

ਖੇਤੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਜੋ ਤਸਵੀਰ ਦਿਖਾਈ ਜਾ ਰਹੀ ਹੈ ਉਹ ਨਕਲੀ ਹੈ। ਨਵੇਂ ਖੇਤੀ ਕਾਨੂੰਨਾਂ ਤੋਂ ਬਾਅਦ ਛੋਟੇ ਕਿਸਾਨ ਖੁਸ਼ ਹਨ, ਪ੍ਰੇਸ਼ਾਨ ਸਿਰਫ ਵਿਚੋਲੇ ਅਤੇ ਆੜ੍ਹਤੀਏ ਹਨ। ਸ਼੍ਰੋਮਣੀ ਅਕਾਲੀ ਦਲ ਬਾਰੇ ਗੱਲਬਾਤ ਕਰਦੇ ਹੋਏ ਦੁਸ਼ਯੰਤ ਕੁਮਾਰ ਗੌਤਮ ਨੇ ਕਿਹਾ ਕਿ ਅਕਾਲੀ ਦਲ ਨੇ ਸਿਆਸੀ ਇੱਛਾਵਾਂ ਕਾਰਨ ਭਾਜਪਾ ਤੋਂ ਆਪਣਾ ਰਿਸ਼ਤਾ ਤੋੜਿਆ ਹੈ। ਜਿਹੜੀ ਪਾਰਟੀ ਪਹਿਲਾਂ ਖੇਤੀ ਬਿੱਲਾਂ ਦਾ ਸਮਰਥਨ ਕਰ ਰਹੀ ਸੀ ਉਹ ਬਾਅਦ ਵਿੱਚ ਇਸ ਦਾ ਵਿਰੋਧ ਕਰਨ ਲੱਗ ਪਈ। ਦੇਸ਼ ਦਾ ਕਿਸਾਨ ਕਾਂਗਰਸ ਦੇ ਕਹਿਣ ‘ਤੇ ਧਰਨੇ ਪ੍ਰਦਰਸ਼ਨ ਕਰ ਰਿਹਾ ਹੈ।

Check Also

ਸ਼੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਆਈ ਵੱਡੀ ਖਬਰ , ਏਨੀ ਤਰੀਕ ਤੋਂ ਖੁੱਲਣ ਜਾ ਰਹੇ ਕਿਵਾੜ

ਆਈ ਤਾਜਾ ਵੱਡੀ ਖਬਰ  ਜਿਸ ਤਰੀਕੇ ਦੇ ਨਾਲ ਮੌਸਮ ਕਾਫੀ ਸੁਹਾਵਨਾ ਹੁੰਦਾ ਜਾ ਰਿਹਾ ਹੈ, …