Breaking News

CBSE ਸਕੂਲਾਂ ਵਾਲਿਆਂ ਲਈ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਇਹ ਸਾਲ ਇਸ ਸਮੇਂ ਬਹੁਤ ਮੁਸ਼ਕਿਲਾਂ ਭਰੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਅਜੋਕੇ ਸਮੇਂ ਵਿਚ ਬਹੁਤ ਸਾਰੇ ਵੱਖ-ਵੱਖ ਕਾਰਜ ਪ੍ਰਭਾਵਿਤ ਹੋਏ ਹਨ। ਕੋਰੋਨਾ ਵਾਇਰਸ ਦੀ ਬਿਮਾਰੀ ਕਾਰਨ ਆਰਥਿਕ ਵਸੀਲਿਆਂ ਨੂੰ ਭਾਰੀ ਸੱਟ ਵੱਜੀ ਹੈ ਅਤੇ ਇਸ ਦੇ ਨਾਲ ਹੀ ਵਿਦਿਅਕ ਅਦਾਰਿਆਂ ਵਿਚ ਪੜ੍ਹਨ ਵਾਲੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋਈ ਹੈ। ਭਾਰਤ ਦੀ ਇੱਕ ਵਿੱਦਿਅਕ ਸੰਸਥਾ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੇ ਵਿੱਚ ਪੜ੍ਹਨ ਵਾਲੇ ਵਿਦਿਆਰਥੀ

ਇਸ ਸਮੇਂ ਦੁਚਿੱਤੀ ਦੇ ਵਿੱਚ ਫਸੇ ਹੋਏ ਹਨ। ਇਸ ਸਾਲ ਵਿੱਚ ਦਸਵੀਂ ਅਤੇ ਬਾਰਵੀਂ ਕਲਾਸ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਅਗਲੇ ਸਾਲ ਹੋਣ ਜਾ ਰਹੀਆਂ ਪ੍ਰੀਖਿਆਵਾਂ ਬਾਰੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਜਿਸ ਤਹਿਤ ਵੱਖ ਵੱਖ ਲੋਕਾਂ ਵੱਲੋਂ ਸੋਸ਼ਲ ਮੀਡੀਆ ਉੱਪਰ ਇਸ ਸਬੰਧੀ ਗੱਲ ਬਾਤ ਵੀ ਕੀਤੀ ਜਾ ਰਹੀ ਹੈ। ਪਰ ਇਹਨਾਂ ਸਾਰੀਆਂ ਅਟਕਲਾਂ ਨੂੰ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ ਪ੍ਰੀਖਿਆ ਨਿਯੋਜਕ ਸਨਾਯਮ ਭਾਰਦਵਾਜ ਨੇ ਸਾਫ ਕਰਦੇ ਹੋਏ ਸਾਲ 2021 ਵਿੱਚ ਹੋਣ ਜਾ ਰਹੀਆਂ

ਪ੍ਰੀਖਿਆਵਾਂ ਦੇ ਸਮੇਂ ਦਾ ਐਲਾਨ ਕਰ ਦਿੱਤਾ। ਭਾਰਦਵਾਜ ਨੇ ਇਹ ਐਲਾਨ ਟਾਈਮਸ ਆਫ ਇੰਡੀਆ ਨੂੰ ਦਿੱਤੇ ਗਏ ਇਕ ਇੰਟਰਵਿਊ ਵਿਚ ਕੀਤਾ ਜਿੱਥੇ ਉਨ੍ਹਾਂ ਨੇ ਆਖਿਆ ਕਿ ਸੀਬੀਐਸਈ ਬੋਰਡ ਦੀਆਂ ਸਾਲ 2021 ਵਿਚ ਹੋਣ ਜਾ ਰਹੀਆਂ ਪ੍ਰੀਖਿਆਵਾਂ ਫ਼ਰਵਰੀ-ਮਾਰਚ ਮਹੀਨੇ ਦੇ ਵਿੱਚ ਹੀ ਹੋਣਗੀਆਂ। ਉਨ੍ਹਾਂ ਨੇ ਅੱਗੇ ਗੱਲ ਬਾਤ ਕਰਦੇ ਹੋਏ ਕਿਹਾ ਕਿ ਫਿਲਹਾਲ ਬੋਰਡ ਦਾ ਇਨ੍ਹਾਂ ਪ੍ਰੀਖਿਆਵਾਂ ਨੂੰ ਅੱਗੇ ਵਧਾਉਣ ਦਾ ਕੋਈ ਵਿਚਾਰ ਨਹੀਂ ਹੈ।

ਪਰ ਫਿਰ ਵੀ ਇਨ੍ਹਾਂ ਪ੍ਰੀਖਿਆਵਾਂ ਦੀ ਸਹੀ ਮਿਤੀ ਦੱਸਣ ਦਾ ਇਹ ਉਚਿੱਤ ਸਮਾਂ ਨਹੀਂ ਹੈ। ਪ੍ਰੀਖਿਆਵਾਂ ਦੀ ਸਹੀ ਤਰੀਕ ਦੱਸਣ ਤੋਂ ਪਹਿਲਾਂ ਬੋਰਡ ਇਕ ਵਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਸਕੂਲ ਦੇ ਟੀਚਰਾਂ ਨਾਲ ਇਕ ਵਿਚਾਰ ਵਟਾਂਦਰਾ ਜ਼ਰੂਰ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਖਿਆ ਕਿ ਲੋਕਾਂ ਨੂੰ ਪ੍ਰੀਖਿਆਵਾਂ ਨਾਲ ਸਬੰਧਤ ਅਫ਼ਵਾਹਾਂ ਤੋਂ ਬਚਣਾ ਚਾਹੀਦਾ ਹੈ। ਪ੍ਰੀਖਿਆਵਾਂ ਨਾਲ ਜੁੜੀ ਹੋਈ ਹਰ ਤਰ੍ਹਾਂ ਦੀ ਜਾਣਕਾਰੀ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੀ ਵੈਬਸਾਈਟ ਉੱਤੇ ਉਪਲਬਧ ਹੁੰਦੀ ਹੈ ਜਿੱਥੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਂ ਬਾਪ ਇਸ ਜਾਣਕਾਰੀ ਨੂੰ ਦੇਖ ਸਕਦੇ ਹਨ ਤਾਂ ਜੋ ਉਹ ਕਿਸੇ ਭਰਮ ਭੁਲੇਖੇ ਵਿੱਚ ਨਾ ਰਹਿ ਸਕਣ।

Check Also

ਪੰਜਾਬ: ਸੰਸਕਾਰ ਤੋਂ ਪਰਤ ਰਹੇ ਰਿਸ਼ਤੇਦਾਰਾਂ ਨਾਲ ਵਾਪਰਿਆ ਹਾਦਸਾ, ਹੋਏ ਭਿਆਨਕ ਹਾਦਸੇ ਦੇ ਸ਼ਿਕਾਰ

ਆਈ ਤਾਜਾ ਵੱਡੀ ਖਬਰ  ਵਾਪਰਨ ਵਾਲੇ ਸੜਕ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ …