ਆਈ ਤਾਜਾ ਵੱਡੀ ਖਬਰ
ਬੀਤੇ 2 ਸਾਲਾਂ ਵਿੱਚ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਸਭ ਤੋਂ ਵਧੇਰੇ ਨੁਕਸਾਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਹੋਇਆ ਹੈ। ਕਿਉਂਕਿ ਕਰੋਨਾ ਦੇ ਵਧ ਰਹੇ ਕੇਸ ਕਾਰਨ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਸੀ। ਉਥੇ ਹੀ ਬੱਚਿਆਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਵੀ ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਅਧਾਰ ਤੇ ਹੀ ਘੋਸ਼ਤ ਕੀਤੇ ਗਏ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਵਿੱਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਸੀ ਅਤੇ ਸਕੂਲ ਕਾਲਜ਼ ਆਉਣ ਵਾਲੇ ਸਾਰੇ ਹੀ 18 ਸਾਲ ਤੋ ਉੱਪਰ ਉਮਰ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਵੀ ਲਾਜ਼ਮੀ ਕੀਤਾ ਗਿਆ ਸੀ ਤਾਂ ਜੋ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ।
ਸੀ ਬੀ ਐਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋਇਆ ਹੈ। ਕਰੋਨਾ ਕੇਸਾਂ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਅਤੇ ਸੀ ਬੀ ਐਸ ਈ ਬੋਰਡ ਵੱਲੋਂ ਵੀ ਕੁਝ ਐਲਾਨ ਕੀਤੇ ਗਏ ਸਨ ਜਿਸ ਦੇ ਆਧਾਰ ਤੇ ਹੀ ਦਸੰਬਰ ਵਿੱਚ ਸੀ ਬੀ ਐਸ ਈ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਫਸਟ ਟਰਮ 1 ਦੀਆਂ ਪ੍ਰੀਖਿਆਵਾਂ ਕਰਵਾ ਲਈਆਂ ਗਈਆਂ ਹਨ। ਸੀ ਬੀ ਐਸ ਈ ਬੋਰਡ ਵੱਲੋਂ ਹੁਣ ਜਲਦੀ ਹੀ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਜਾ ਸਕਦੇ ਹਨ।
ਇਸ ਦੇ ਅਧਾਰ ਤੇ ਵਿਦਿਆਰਥੀਆਂ ਦਾ ਫਾਇਨਲ ਨਤੀਜਾ ਘੋਸ਼ਿਤ ਨਹੀ ਕੀਤਾ ਜਾਵੇਗਾ। ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਫਾਇਨਲ ਨਤੀਜਾ ਅਤੇ ਪਾਸ ਫੇਲ ਟਰਮ 2 ਦੀ ਪ੍ਰੀਖਿਆ ਤੋਂ ਬਾਅਦ ਘੋਸ਼ਿਤ ਕੀਤਾ ਜਾਵੇਗਾ। ਇਹ ਟਰਮ 2 ਦੀ ਜਿੱਥੇ ਅੰਤਰਿਮ ਪ੍ਰੀਖਿਆ ਹੋਵੇਗੀ ਉੱਥੇ ਹੀ ਅੰਤ੍ਰਿਮ ਨਤੀਜਾ ਕੱਢਿਆ ਜਾਵੇਗਾ। ਜਿੱਥੇ ਸੀਬੀਐਸੀ ਬੋਰਡ ਵੱਲੋਂ ਜਲਦੀ ਹੀ ਅਧਿਕਾਰਤ ਵੈਬਸਾਈਟ cbse.gov.in ਉਪਰ ਵੇਖਿਆ ਉਮੰਗ ਉੱਪਰ ਵੀ ਸੀ ਬੀ ਐਸ ਈ ਬੋਰਡ ਦੀ ਦਸਵੀਂ ਅਤੇ ਬਾਰਵੀਂ ਜਮਾਤ ਦੇ ਪੋਸਟਰ ਤੇ ਨਤੀਜੇ ਦੇਖੇ ਜਾ ਸਕਣਗੇ।
ਇਸ ਤੋਂ ਇਲਾਵਾ digi locker ਉਪਰ ਵੀ digilocker.gov.in ਤੇ ਵੀ ਵੇਖਿਆ ਜਾ ਸਕੇਗਾ। ਵਿਦਿਆਰਥੀਆਂ ਦੀਆਂ ਫਸਟ ਟਰਮ 1 ਦੀਆਂ ਹੋਈਆਂ ਪ੍ਰੀਖਿਆਵਾਂ ਵਿੱਚ ਜਿਥੇ ਵਿਦਿਆਰਥੀਆਂ ਨੂੰ ਪ੍ਰਸ਼ਨ ਪੱਤਰ ਹੱਲ ਕਰਨ ਲਈ 90 ਮਿੰਟ ਦਾ ਸਮਾਂ ਦਿੱਤਾ ਗਿਆ ਸੀ। ਉਥੇ ਵੀ ਇਸ ਵਿੱਚ ਪੰਜਾਹ ਫੀਸਦੀ ਸਲੇਬਸ ਪੁਛਿਆ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …