Breaking News

CBSE ਸਕੂਲਾਂ ਦੇ ਇਹਨਾਂ ਵਿਦਿਆਰਥੀਆਂ ਬਾਰੇ ਹੁਣ ਆਈ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਕੇਂਦਰ ਸਰਕਾਰ ਲਈ ਜਿੱਥੇ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਆਪਣੇ ਸੂਬੇ ਵਿਚ ਕਾਨੂੰਨ ਦੀ ਸਥਿਤੀ ਦੇ ਅਨੁਸਾਰ ਸਖ਼ਤ ਪਾਬੰਦੀਆਂ ਲਾਗੂ ਕਰਨ ਅਤੇ ਤਾਲਾਬੰਦੀ ਕਰਨ ਦੇ ਅਧਿਕਾਰ ਵੀ ਸੂਬਾ ਸਰਕਾਰਾਂ ਨੂੰ ਦਿੱਤੇ ਗਏ ਹਨ। ਉੱਥੇ ਹੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਾਰੇ ਵਿਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਮਾਰਚ ਤੋਂ ਹੀ ਬੰਦ ਕੀਤਾ ਗਿਆ ਹੈ। ਜਿਸ ਨਾਲ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ।

ਉਥੇ ਹੀ ਬੱਚਿਆਂ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਵੀ ਸਾਰੇ ਸਕੂਲਾਂ ਨੂੰ ਦਿੱਤੇ ਗਏ ਹਨ, ਤਾਂ ਜੋ ਇਸ ਕੋਰੋਨਾ ਦੇ ਦੌਰ ਵਿੱਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋ ਸਕੇ। ਸਰਕਾਰ ਵੱਲੋਂ ਪੰਜਵੀਂ ,ਅੱਠਵੀਂ ਅਤੇ ਦਸਵੀਂ ਕਲਾਸ ਦੇ ਬੱਚਿਆਂ ਨੂੰ ਬਿਨਾਂ ਪ੍ਰੀਖਿਆਵਾਂ ਦੇ ਹੀ ਨਵੀਆਂ ਕਲਾਸਾਂ ਵਿਚ ਕਰ ਦਿੱਤੇ ਜਾਣ ਦੇ ਆਦੇਸ਼ ਵੀ ਸਰਕਾਰ ਵੱਲੋਂ ਦਿੱਤੇ ਗਏ ਸਨ। ਉਥੇ ਹੀ ਦਸਵੀਂ ਕਲਾਸ ਦੇ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਜਿੱਥੇ ਰੱਦ ਕਰ ਦਿੱਤਾ ਗਿਆ ਉੱਥੇ ਹੀ ਉਨ੍ਹਾਂ ਦੀਆਂ ਪਹਿਲੀਆਂ ਪ੍ਰੀਖਿਆਵਾਂ ਦੇ ਅੰਕਾਂ ਦੇ ਮੁਲਾਂਕਣ ਅਨੁਸਾਰ ਬੱਚਿਆਂ ਨੂੰ ਅਗਲੀਆਂ ਕਲਾਸਾਂ ਵਿੱਚ ਕੀਤਾ ਜਾ ਰਿਹਾ ਹੈ ਅਤੇ ਅੰਕੜੇ ਦਿਤੇ ਗਏ ਹਨ। ਸੀ ਬੀ ਐਸ ਈ ਸਕੂਲਾਂ ਦੇ ਇਨਾਂ ਵਿਦਿਆਰਥੀਆਂ ਬਾਰੇ ਹੋਰ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਸੀ ਬੀ ਐਸ ਈ ਬੋਰਡ ਵੱਲੋਂ ਜਿੱਥੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ ਉਥੇ ਹੀ ਕਈ ਤਰ੍ਹਾਂ ਦੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ ਜਿਥੇ ਇਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਸੀ। ਉੱਥੇ ਹੀ ਇਨ੍ਹਾਂ ਖਬਰਾਂ ਦਾ ਖੰਡਨ ਕਰਦੇ ਹੋਏ ਸੀ ਬੀ ਐਸ ਈ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ ਕਿ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕਰਵਾਈਆਂ ਜਾਣਗੀਆਂ।

ਬੋਰਡ ਦਾ ਸਾਫ ਕਹਿਣਾ ਹੈ ਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਜੇਕਰ ਕੋਈ ਵੀ ਫੈਸਲਾ ਲਿਆ ਜਾਵੇਗਾ ਤਾਂ ਉਸ ਨੂੰ ਅਧਿਕਾਰਤ ਤੌਰ ਤੇ ਸੂਚਿਤ ਕੀਤਾ ਜਾਵੇਗਾ। ਬੋਰਡ ਨੇ ਕਿਹਾ ਕਿ ਅਜੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ। ਸੀ ਬੀ ਐੱਸ ਈ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀਆਂ ਸਾਰੀਆਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …