Breaking News

CBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੁਣ ਹੋ ਗਿਆ ਇਹ ਐਲਾਨ

ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ

ਕਰੋਨਾ ਦੀ ਮਾ-ਰ ਜਿੱਥੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ,ਉਥੇ ਹੀ ਇਸ ਸਭ ਤੋਂ ਵੱਧ ਅਸਰ ਵਿਦਿਅਕ ਅਦਾਰਿਆਂ ਉਪਰ ਪਿਆ ਹੈ । ਇਸ ਕਰੋਨਾ ਦੇ ਚੱਲਦੇ ਬਹੁਤ ਸਾਰੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਹੈ। ਕਿਉਂਕਿ ਪਿਛਲੇ ਸਾਲ ਮਾਰਚ ਤੋਂ ਹੀ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਮਾਪਿਆਂ ਵਿਚ ਚਿੰ-ਤਾ ਵੇਖ ਕੇ ਸਰਕਾਰ ਦੇ ਜਾਰੀ ਹੁਕਮਾਂ ਅਨੁਸਾਰ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਗਈ। ਉਥੇ ਹੀ ਬੱਚਿਆਂ ਦੀਆਂ ਫੀਸਾਂ ਨੂੰ ਲੈ ਕੇ ਵੀ ਕਈ ਮਾਮਲੇ ਸਾਹਮਣੇ ਆਏ।

ਇਸ ਦੇ ਚਲਦੇ ਹੋਏ ਹੀ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਤੱਕ ਵੀ ਚਲੇ ਗਈਆਂ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਹੌਲੀ ਹੌਲੀ ਜ਼ਿੰਦਗੀ ਮੁੜ ਪਟੜੀ ਤੇ ਆ ਰਹੀ ਹੈ। ਉਥੇ ਹੀ ਵਿਦਿਆਰਥੀਆਂ ਦੇ ਮਾਪੇ ਉਨ੍ਹਾਂ ਦੇ ਭਵਿੱਖ ਪ੍ਰੀਖਿਆਵਾਂ ਨੂੰ ਲੈ ਕੇ ਵੀ ਚਿੰ-ਤਾ ਵਿੱਚ ਨਜ਼ਰ ਆਏ। ਹੁਣ ਸੀ ਬੀ ਐਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਬਾਰੇ ਹੁਣ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸੀ ਬੀ ਐਸ ਈ ਸਕੂਲਾਂ ਅੰਦਰ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਗਈ ਸੀ।

ਉਹਨੂੰ ਵਿਚ ਫਿਰ ਇੱਕ ਵਾਰ ਬਦਲਾਅ ਕੀਤਾ ਗਿਆ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਨੇ ਕਿਹਾ ਹੈ ਕਿ ਬੱਚਿਆਂ ਨੂੰ ਜਾਰੀ ਕੀਤੀਆਂ ਗਈਆਂ ਨਵੀਆਂ ਤਰੀਕਾਂ ਦੇ ਅਨੁਸਾਰ ਹੀ ਪ੍ਰੀਖਿਆਵਾਂ ਦੀ ਤਿਆਰੀ ਕਰਨੀ ਚਾਹੀਦੀ ਹੈ। ਉੱਥੇ ਹੀ ਸੱਭ ਵਿੱਦਿਆਰਥੀਆਂ ਨੂੰ ਮਾਸਕ ਲਗਾਕੇ ਇਮਤਿਹਾਨ ਦੇਣ ਲਈ ਕਿਹਾ ਗਿਆ ਹੈ। ਅਗਰ ਕੋਈ ਵੀ ਵਿਦਿਆਰਥੀ covid-19 ਨਿਯਮਾਂ ਦੀ ਪਾਲਣਾ ਨਹੀਂ ਕਰੇਗਾ। ਉਹਨਾਂ ਨੂੰ ਪ੍ਰੀਖਿਆਵਾਂ ਦੇਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਸੀ ਬੀ ਐਸ ਈ ਬੋਰਡ ਵੱਲੋਂ ਕੁਝ ਦਿਨ ਪਹਿਲਾਂ ਹੀ ਪ੍ਰੀਖਿਆਵਾਂ ਬਾਰੇ ਕੁਝ ਆਦੇਸ਼ ਜਾਰੀ ਕੀਤੇ ਗਏ ਸਨ 1 ਮਾਰਚ ਤੋਂ ਬੋਰਡ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਹੋਣਗੀਆਂ । ਪਰ ਅਜੇ ਤੱਕ ਪ੍ਰੀਖਿਆਵਾਂ ਨਹੀਂ ਕਰਵਾਈਆਂ ਗਈਆਂ। ਜਿਨ੍ਹਾਂ ਨੂੰ ਹੁਣ 14 ਮਾਰਚ ਤੋਂ ਆਰੰਭ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।

ਪ੍ਰੀਖਿਆਵਾਂ ਵਿੱਚ ਕੀਤੇ ਬਦਲਾਅ ਦੀ ਸੂਚੀ ਇਸ ਤਰ੍ਹਾਂ ਹੈ ਦਸਵੀਂ ਕਲਾਸ ਵਿੱਚ 15 ਮਈ ਨੂੰ ਹੋਣ ਵਾਲੀ ਸਾਇੰਸ ਦੀ ਪ੍ਰੀਖਿਆ 21 ਮਈ ਲਈ ਜਾਵੇਗੀ। ਕਿਉਂਕਿ ਵਿਦਿਆਰਥੀਆਂ ਵੱਲੋਂ ਕਿਹਾ ਗਿਆ ਸੀ ਕਿ ਭੌਤਿਕ ਵਿਗਿਆਨ ਦੇ ਪੇਪਰ ਵਿੱਚ ਵਧੇਰੇ ਗੈਪ ਹੈ ਇਸ ਲਈ ਉਹ ਹੋਰ ਵਿਸ਼ਿਆਂ ਦੀ ਤਿਆਰੀ ਨਹੀਂ ਕਰ ਸਕਣਗੇ। ਉਥੇ ਹੀ ਬਾਰ੍ਹਵੀਂ ਸ਼੍ਰੇਣੀ ਦੀ ਸਰੀਰਕ ਵਿਗਿਆਨ ਦੀ ਪ੍ਰੀਖਿਆ 13 ਮਈ ਦੀ ਜਗ੍ਹਾ ਹੁਣ 8 ਜੂਨ ਨੂੰ ਹੋਵੇਗੀ। ਇਸ ਤਰਾਂ ਹੀ ਗਣਿਤ ਦੀ 1 ਜੂਨ ਵਾਲੀ ਪ੍ਰੀਖਿਆ 31 ਮਈ ਨੂੰ ਲਈ ਜਾਵੇਗੀ। 31 ਮਈ ਨੂੰ ਹੋਣ ਵਾਲੀ ਹਿੰਦੀ ਦੀ ਪ੍ਰੀਖਿਆ 10 ਜੂਨ ਨੂੰ ਲਈ ਜਾਵੇਗੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …