Breaking News

CBSE ਸਕੂਲਾਂ ਦੇ ਵਿਦਿਆਰੱਥੀਆਂ ਲਈ ਆਈ ਵੱਡੀ ਖਬਰ – ਹੁਣ ਹੋ ਗਿਆ ਇਹ ਫੈਸਲਾ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪਿਛਲੇ ਸਾਲ ਹੀ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ,ਜਿਸ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਸ਼ੁਰੂ ਕੀਤਾ ਜਾ ਰਿਹਾ ਸੀ ਜਿਸ ਵਿੱਚ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਜਦ ਕਿ ਛੋਟੀਆਂ ਕਲਾਸਾਂ ਦੇ ਬੱਚਿਆਂ ਦੀ ਪੜਾਈ ਆਨਲਾਈਨ ਹੀ ਕਰਵਾਈ ਜਾ ਰਹੀ ਸੀ।

ਪਰ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ। ਹੁਣ ਸੀ ਬੀ ਐਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਹੁਣ ਇਹ ਫੈਸਲਾ ਹੋ ਗਿਆ ਹੈ। ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿੱਥੇ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਉਥੇ ਹੀ ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਆਧਾਰ ਤੇ ਮੁਲਾਂਕਣ ਕਰਕੇ ਨਤੀਜੇ ਐਲਾਨੇ ਜਾਣ ਦਾ ਟੀਚਾ ਰੱਖਿਆ ਗਿਆ ਸੀ। ਉੱਥੇ ਹੀ ਹੁਣ ਸੀ ਬੀ ਐਸ ਈ ਨੇ ਦਸਵੀਂ ਅਤੇ ਬਾਰਵੀਂ ਦੇ ਅਕੈਡਮਿਕ ਸੈਸ਼ਨ 2021-22 ਨੂੰ 50-50 ਫੀਸਦੀ ਦੇ ਹਿਸਾਬ ਨਾਲ ਦੋ ਹਿਸਿਆ ਵਿੱਚ ਵੰਡਣ ਦਾ ਫੈਸਲਾ ਕੀਤਾ ਹੈ।

ਵਿਦਿਅਕ ਲੈਣ ਦੇਣ ਲਈ ਸਕੂਲ ਬੋਰਡ ਦੁਆਰਾ ਜਾਰੀ ਕੀਤੇ ਗਏ ਪਾਠਕ੍ਰਮ ਅਤੇ ਸਿਲੇਬਸ ਦੀ ਪਾਲਣਾ ਕਰਨਗੇ। ਅੰਕਾਂ ਦੀ ਨਿਰਪੱਖ ਵੰਡ ਨੂੰ ਯਕੀਨੀ ਬਣਾਉਣ ਲਈ ਬੋਰਡ ਦੁਆਰਾ ਐਲਾਨੇ ਗਏ ਦਿਸ਼ਾ-ਨਿਰਦੇਸ਼ਾਂ ਅਤੇ ਸੰਜਮ ਸੰਯਮ ਨੀਤੀ ਦੇ ਅਨੁਸਾਰ ਅੰਦਰੂਨੀ ਮੁਲਾਂਕਣ ਨੂੰ ਵਧੇਰੇ ਭਰੋਸੇਯੋਗ ਬਣਾਉਣ ਲਈ ਯਤਨ ਕੀਤੇ ਜਾਣਗੇ। ਸੀ ਬੀ ਐਸ ਈ ਬੋਰਡ ਦੀਆਂ 2022 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਲਈ ਆਪਣੀਆਂ ਯੋਜਨਾਵਾਂ ਬਾਰੇ ਕਿਹਾ ਗਿਆ ਹੈ ਕਿ ਅੰਦਰੂਨੀ ਮੁਲਾਂਕਣ ਅਤੇ ਪ੍ਰਾਜੈਕਟ ਕੰਮ ਨੂੰ ਵਧੇਰੇ ਭਰੋਸੇਯੋਗ ਅਤੇ ਵੈਦ ਬਣਾਉਣ ਲਈ ਯਤਨ ਕੀਤੇ ਜਾਣਗੇ।
ਕਰੋਨਾ ਵੱਲੋਂ ਲਗਾਤਾਰ ਦੋ ਵਾਰੀ ਪਿਛਲੇ ਸਾਲ ਅਤੇ ਇਸ ਸਾਲ ਹੋਣ ਵਾਲੀ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਵਿਘਨ ਪਾਏ ਜਾਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਬੋਰਡ ਵੱਲੋਂ ਇਹ ਐਲਾਨ ਵੀ ਕੀਤਾ ਹੈ ਕਿ ਉਨ੍ਹਾਂ ਦੇ ਪਾਠਕਾਂ ਨੂੰ ਤਰਕ ਸੰਗਤ ਕਰੇਗੀ ਅਤੇ ਨਵਾਂ ਸਿਲੇਬਸ ਜੁਲਾਈ ਦੇ ਅੰਤ ਤੱਕ ਸੂਚਿਤ ਕਰ ਦਿੱਤਾ ਜਾਵੇਗਾ। ਜਿੱਥੇ ਅਕੈਡਮਿਕ ਸੈਸ਼ਨ 2021-22 ਨੂੰ 50-50 ਫੀਸਦੀ ਹਿੱਸੇ ਵਿੱਚ ਵੰਡਣ ਦਾ ਫੈਸਲਾ ਕੀਤਾ ਗਿਆ ਹੈ। ਉਥੇ ਹੀ ਪਹਿਲੇ ਕਾਰਜਕਾਲ ਲਈ ਪ੍ਰੀਖਿਆਵਾਂ ਨਵੰਬਰ ਦਸੰਬਰ, ਅਤੇ ਦੂਸਰੇ ਕਾਰਜਕਾਲ ਲਈ ਮਾਰਚ-ਅਪ੍ਰੈਲ ਵਿਚ ਰੱਖੀਆਂ ਜਾਣਗੀਆਂ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …