1 ਜਨਵਰੀ ਤੋਂ 8 ਫਰਵਰੀ ਤੱਕ ਲਈ ਹੋਇਆ ਇਹ ਐਲਾਨ
ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਦੇਸ਼ ਅੰਦਰ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਦਾ ਅਸਰ ਸਭ ਤੋਂ ਵੱਧ ਬੱਚਿਆਂ ਦੀ ਪੜਾਈ ਦੇ ਉਪਰ ਪਿਆ ਹੈ। ਵਿੱਦਿਅਕ ਅਦਾਰਿਆਂ ਦੇ ਬੰਦ ਹੋਣ ਕਾਰਨ ਸਭ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਨੀ ਪੈ ਰਹੀ ਹੈ। ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਬੱਚਿਆਂ ਦੇ ਮਾਪੇ ਵੀ ਕਾਫ਼ੀ ਚਿੰਤਾ ਵਿੱਚ ਪਾਏ ਜਾ ਰਹੇ ਹਨ।
ਦਸਵੀਂ ਅਤੇ ਬਾਰਵੀਂ ਕਲਾਸ ਵਿਚ ਪੜ੍ਹਨ ਵਾਲੇ ਬੱਚਿਆਂ ਦੇ ਮਾਪੇ ਉਨ੍ਹਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਲੈ ਕੇ ਗਹਿਰੀ ਚਿੰਤਾ ਵਿੱਚ ਹਨ। ਹੁਣ ਸੀ ਬੀ ਐਸ ਈ ਸਕੂਲਾਂ ਲਈ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿਚ 1 ਜਨਵਰੀ ਤੋਂ 8 ਫਰਵਰੀ ਤੱਕ ਲਈ ਇਕ ਐਲਾਨ ਕਰ ਦਿੱਤਾ ਗਿਆ ਹੈ। ਮਾਪਿਆ ਵੱਲੋਂ ਇਹ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ, ਕਿ ਸਾਲਾਨਾ ਪ੍ਰੀਖਿਆਵਾਂ ਹੋਣਗੀਆਂ ਜਾਂ ਇੰਨਾ ਨੂੰ ਮੁਲਤਵੀ ਕੀਤਾ ਜਾਵੇਗਾ।
ਇਸ ਤੇ ਹੋਣ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋ ਸ਼ਨੀਵਾਰ ਨੂੰ ਫੈਸਲਾ ਸੁਣਾ ਦਿਤਾ ਗਿਆ ਹੈ। ਸੀ ਬੀ ਐਸ ਈ ਵੱਲੋਂ ਬਾਰਵੀਂ ਕਲਾਸ ਦੇ ਪ੍ਰੀਖਿਆਰਥੀਆਂ ਦੀ ਸਾਲਾਨਾ ਪ੍ਰੀਖਿਆ ਲਈ ਤਰੀਕ ਜਾਰੀ ਕਰ ਦਿੱਤੀ ਗਈ ਹੈ। ਸੀ ਬੀ ਐਸ ਈ ਵੱਲੋਂ 12ਵੀਂ ਕਲਾਸ ਦੇ ਬੱਚਿਆਂ ਦੀ ਪ੍ਰੈਕਟੀਕਲ ਪ੍ਰੀਖਿਆ 1 ਜਨਵਰੀ ਤੋਂ 8 ਫਰਵਰੀ ਤੱਕ ਲਈ ਜਾਵੇਗੀ। ਬੋਰਡ ਨੇ ਕਿਹਾ ਹੈ ਕਿ ਪ੍ਰੈਕਟੀਕਲ ਪ੍ਰੀਖਿਆ ਲਈ ਸਕੂਲਾਂ ਨੂੰ ਵੱਖ ਵੱਖ ਮਿਤੀ ਭੇਜ ਦਿੱਤੀ ਜਾਵੇਗੀ।
ਇਨ੍ਹਾਂ ਪ੍ਰੀਖਿਆਵਾਂ ਵਿੱਚ ਪਿਛਲੇ ਸਾਲ ਦੀ ਤਰ੍ਹਾਂ ਹੀ ਪ੍ਰੈਕਟੀਕਲ ਪ੍ਰੀਖਿਆਵਾਂ ਹੋਣਗੀਆਂ। ਜਿਸ ਵਿੱਚ ਇੰਟਰਨਲ ਅਤੇ ਐਕਸਟਰਨਲ ਦੋਨੋਂ ਐਗਜ਼ਾਮੀਨਰ ਸ਼ਾਮਲ ਹੋਣਗੇ। ਉਨ੍ਹਾਂ ਦੀ ਦੇਖ-ਰੇਖ ਹੇਠ ਇਹ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਸਕੂਲਾਂ ਨੂੰ ਵੀ ਹਦਾਇਤ ਦਿੱਤੀ ਹੈ ਕਿ ਸੀ ਬੀ ਐਸ ਈ ਬੋਰਡ ਦੁਆਰਾ ਨਿਯੁਕਤ ਕੀਤੇ ਗਏ ਐਕਸਟਰਨਲ ਅਗਜਾਮਿਨਰ ਦੁਆਰਾ ਹੀ ਪ੍ਰੈਕਟੀਕਲ ਪ੍ਰੀਖਿਆਵਾਂ ਕਰਵਾਈਆਂ ਜਾਣ।
ਬੋਰਡ ਵੱਲੋਂ ਹੀ ਆਬਜ਼ਰਵਰ ਨਿਯੁਕਤ ਕੀਤਾ ਜਾਵੇਗਾ। ਇਸ ਐਲਾਨ ਨਾਲ ਬੱਚਿਆਂ ਅਤੇ ਮਾਪਿਆਂ ਦੀ ਪਰੇਸ਼ਾਨੀ ਕੁਝ ਹੱਦ ਤੱਕ ਖਤਮ ਹੋ ਗਈ ਹੈ। ਸੀਬੀਐਸਈ ਦੇ ਬਾਰਵੀਂ ਦੇ ਵਿਦਿਆਰਥੀਆਂ ਲਈ ਪ੍ਰੈਕਟੀਕਲ ਪ੍ਰੀਖਿਆ 1 ਜਨਵਰੀ ਤੋਂ 8 ਫਰਵਰੀ ਤੱਕ ਹੋਵੇਗੀ। ਬੋਰਡ ਵੱਲੋਂ ਬਾਅਦ ਵਿੱਚ ਸਹੀ ਪ੍ਰੀਖਿਆ ਕਰਵਾਉਣ ਦੀ ਮਿਤੀ ਬਾਰੇ ਜਾਣਕਾਰੀ ਵੀ ਦਿੱਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …