ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਹੀ ਦੇਸ਼ ਅੰਦਰ ਜਿਥੇ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਮਾਰਚ ਵਿੱਚ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਉੱਥੇ ਹੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ,ਇਸ ਲਈ ਸਰਕਾਰ ਵੱਲੋਂ ਸਾਰੇ ਬੱਚਿਆਂ ਦੀ ਪੜਾਈ ਆਨਲਾਈਨ ਰੱਖਣ ਦੇ ਸਖਤ ਆਦੇਸ਼ ਜਾਰੀ ਕੀਤੇ ਸਨ। ਬੱਚਿਆਂ ਦੇ ਮਾਨਸਿਕ ਤਣਾਅ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਬੱਚਿਆਂ ਦੇ ਸਿਲੇਬਸ ਵਿੱਚ ਵੀ ਕਾਫੀ ਕਟੌਤੀ ਕੀਤੀ ਗਈ ਸੀ। ਕਰੋਨਾ ਕੇਸਾਂ ਦੇ ਵਾਧੇ ਦੇ ਕਾਰਨ ਜਿੱਥੇ ਪਹਿਲਾਂ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਕੁਝ ਸਮੇਂ ਲਈ ਮੁਲਤਵੀ ਕੀਤਾ ਜਾਂਦਾ ਰਿਹਾ, ਉਥੇ ਹੀ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ।
ਬੱਚਿਆਂ ਦੀਆਂ ਪਹਿਲੀਆਂ ਹੋਈਆਂ ਪ੍ਰੀਖਿਆਵਾਂ ਦੇ ਅਧਾਰ ਤੇ ਹੀ ਮੁਲੰਕਣ ਕਰਨ ਤੋਂ ਬਾਅਦ ਬੱਚਿਆਂ ਦੇ ਨਤੀਜੇ ਘੋਸ਼ਿਤ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਸੀ। ਹੁਣ ਸੀ ਬੀ ਐਸ ਈ ਸਕੂਲਾਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਹੁਕਮ ਲਾਗੂ ਹੋ ਗਿਆ ਹੈ। ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਸੀ ਬੀ ਐਸ ਈ ਬੋਰਡ ਨਾਲ ਸਬੰਧਤ ਸਾਰੇ ਸਕੂਲਾਂ ਲਈ ਇੱਕ ਹੁਕਮ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਦਸਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਕੋਈ ਵੀ ਸਕੂਲ ਆਪਣੇ ਵੱਲੋਂ ਮਨ ਮਰਜ਼ੀ ਦੇ ਮੁਤਾਬਕ 95 ਫ਼ੀਸਦੀ ਤੋਂ ਵਧੇਰੇ ਅੰਕ ਨਹੀਂ ਦੇ ਸਕਦਾ।
ਕਿਉਂਕਿ ਪਿਛਲੇ ਸਾਲ ਬੱਚਿਆਂ ਨੂੰ 95 ਫੀਸਦੀ ਤੱਕ ਅੰਕ ਦਿੱਤੇ ਗਏ ਸਨ । ਅਤੇ ਕੁਝ ਬੱਚਿਆਂ ਨੂੰ ਇਸ ਤੋਂ ਵਧੇਰੇ ਦਿੱਤੇ ਗਏ ਸਨ। ਇਸ ਸਾਲ ਵੀ ਸਕੂਲ ਕੇਵਲ ਚਾਰ ਵਿਦਿਆਰਥੀਆਂ ਨੂੰ 95 ਫੀਸਦੀ ਤੋਂ ਉੱਪਰ ਅੰਕ ਦੇ ਸਕਦਾ ਹੈ। ਅਗਰ ਕੋਈ ਵੀ ਸਕੂਲ ਬੋਰਡ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਬੋਰਡ ਖ਼ੁਦ ਹੀ ਉਨ੍ਹਾਂ ਵਿਦਿਆਰਥੀਆਂ ਦੇ ਅੰਕ ਘੱਟ ਕਰ ਦੇਵੇਗਾ। ਬੋਰਡ ਮੁਤਾਬਕ ਰੈਫਰੈਸ ਯੀਅਰ ਦਾ ਨਿਯਮ ਕੇਵਲ 96, 97, 98, 99 ਤੇ 100 ਫੀਸਦੀ ਅੰਕ ਦੇਣ ਲਈ ਲਾਗੂ ਹੋਵੇਗਾ।
ਸੀ ਬੀ ਐਸ ਸੀ ਦੇ ਨਵੇਂ ਨਿਰਦੇਸ਼ਾਂ ਮੁਤਾਬਕ ਰੈਫਰੇਸ ਯੀਅਰ ਵਿੱਚ ਚਾਰ ਵਿਦਿਆਰਥੀਆਂ ਨੂੰ 95 ਫੀਸਦੀ ਤੋਂ ਵੱਧ ਅੰਕ ਦਿੱਤੇ ਗਏ ਸਨ,ਸਾਲ 2020-21 ਲਈ ਰੈਫ਼ਰੈਂਸ ਯੀਅਰ ਪਿਛਲੇ ਤਿੰਨ ਸਾਲਾਂ 2017-18,18-19,19-20, ਨੂੰ ਮੰਨਿਆ ਜਾਵੇਗਾ। ਹੁਣ ਕੋਈ ਵੀ ਸਕੂਲ ਆਪਣੀ ਮਰਜ਼ੀ ਨਾਲ ਦਸਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਆਪਣੇ ਅਨੁਸਾਰ 95 ਫੀਸਦੀ ਤੋਂ ਵੱਧ ਅੰਕ ਨਹੀਂ ਦੇ ਸਕਦਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …