ਆਈ ਤਾਜ਼ਾ ਵੱਡੀ ਖਬਰ
ਜਿਸ ਸਮੇਂ ਤੋਂ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੇ ਆਪਣਾ ਕਾਰਜਭਾਰ ਸੰਭਾਲਿਆ ਗਿਆ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਵੱਲੋਂ ਵੱਖ-ਵੱਖ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੀ ਵੇਖੀ ਜਾ ਰਹੀ ਹੈ। ਜਿੱਥੇ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ-ਕਲੇਸ਼ ਅਜੇ ਤੱਕ ਖਤਮ ਨਹੀਂ ਹੋਇਆ ਹੈ। ਉਥੇ ਹੀ ਵੱਖ ਵੱਖ ਵਿਭਾਗਾਂ ਵੱਲੋਂ ਆਪਸ ਵਿੱਚ ਇਕ ਦੂਜੇ ਉਪਰ ਕਈ ਤਰ੍ਹਾਂ ਦੇ ਤੰਜ ਕੱਸੇ ਜਾ ਰਹੇ ਹਨ। ਇਸ ਤਰ੍ਹਾਂ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਜਾਂਦੇ ਐਲਾਨਾਂ ਦੇ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਕਿਸਾਨਾਂ ਦੇ ਹਿਤੈਸ਼ੀ ਅਤੇ ਸਮੱਸਿਆਵਾਂ ਦਾ ਨਿਪਟਾਰਾ ਕਰਨ ਵਾਲੇ ਮੁੱਖ ਮੰਤਰੀ ਵਜੋਂ ਵੇਖਿਆ ਜਾ ਰਿਹਾ ਹੈ।
ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅਜਿਹਾ ਐਲਾਨ ਕੀਤਾ ਗਿਆ ਹੈ ਕਿ ਜਿਸ ਦੀ ਵਿਰੋਧੀਆਂ ਵੱਲੋਂ ਵੀ ਤਾਰੀਫ਼ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਆਏ ਦਿਨ ਹੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਉਨ੍ਹਾਂ ਵੱਲੋਂ ਨੇਤਰਹੀਣਾਂ ਵਾਸਤੇ ਕੀਤੇ ਗਏ ਐਲਾਨ ਦੇ ਕਾਰਨ ਉਨ੍ਹਾਂ ਦੀ ਸਭ ਵੱਲੋਂ ਪ੍ਰਸੰਸਾ ਕੀਤੀ ਜਾ ਰਹੀ ਹੈ। ਜਿੱਥੇ ਉਨ੍ਹਾਂ ਵੱਲੋਂ ਚੁੱਕੇ ਗਏ ਇਸ ਕਦਮ ਦੀ ਵਿਰੋਧੀਆਂ ਨੇ ਵੀ ਸ਼ਲਾਘਾ ਕੀਤੀ ਹੈ। ਕਿਉਂਕਿ ਨੇਤਰਹੀਣਾਂ ਦਾ ਇਕ ਵਫ਼ਦ ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਗਿਆ ਹੋਇਆ ਸੀ, ਜਿਨ੍ਹਾਂ ਵੱਲੋਂ ਨੇਤਰਹੀਣਾਂ ਦੀਆਂ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ ਗਈ ਅਤੇ ਦੱਸਿਆ ਗਿਆ ਕਿ ਬਹੁਤ ਸਾਰੇ ਨੇਤਰਹੀਣਾਂ ਨੂੰ ਅਗਰ ਸਮੇਂ ਸਿਰ ਇਲਾਜ ਮਿਲ ਸਕੇ ਤਾਂ ਉਨ੍ਹਾਂ ਦੀਆ ਅੱਖਾ ਦੀ ਰੌਸ਼ਨੀ ਵਾਪਸ ਆ ਸਕਦੀ ਹੈ।
ਜਿੱਥੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨੇਤਰਹੀਣਾਂ ਦਾ ਸਰਵੇ ਕਰਵਾਏ ਜਾਣ ਦਾ ਆਖਿਆ ਹੈ, ਉਥੇ ਹੀ ਉਨ੍ਹਾਂ ਭਰੋਸਾ ਦੁਆਇਆ ਹੈ ਕਿ ਜਿੰਨਾ ਮਰੀਜ਼ਾਂ ਦੀ ਰੌਸ਼ਨੀ ਵਾਪਸ ਆ ਸਕੇਗੀ, ਉਨ੍ਹਾਂ ਦੇ ਸਾਰੇ ਇਲਾਜ਼ ਦਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ। ਉਥੇ ਹੀ ਨੇਤਰਹੀਣਾਂ ਦੇ ਵਫ਼ਦ ਵੱਲੋਂ ਇਹ ਵੀ ਅਪੀਲ ਕੀਤੀ ਗਈ ਹੈ ਕਿ ਲੁਧਿਆਣਾ ਦੇ ਜਮਾਲਪੁਰ ਵਿਖੇ ਨੇਤਰਹੀਣਾਂ ਲਈ ਸਰਕਾਰੀ ਸਕੂਲ ਚਲਾਇਆ ਜਾ ਰਿਹਾ ਹੈ। ਜਿੱਥੇ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰੇ ਜਾਣ ਸਮੇਤ ਹੋਰ ਵੀ ਕਈ ਮੰਗਾਂ ਨੂੰ ਉਠਾਇਆ ਗਿਆ ਹੈ।
ਉਥੇ ਹੀ ਇਨ੍ਹਾਂ ਸਾਰੀਆਂ ਮੰਗਾਂ ਉੱਪਰ ਵਿਚਾਰ ਕੀਤੇ ਜਾਣ ਦਾ ਭਰੋਸਾ ਵੀ ਮੁੱਖ ਮੰਤਰੀ ਜੀ ਵੱਲੋਂ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨੇਤਰਹੀਣ ਨੂੰ 750 ਰੁਪਏ ਪ੍ਰਤੀ ਮਹੀਨਾ ਦੀ ਪੈਨਸ਼ਨ ਵਿਚ ਵੀ ਰੀਵਿਊ ਕੀਤੇ ਜਾਣ ਦਾ ਐਲਾਨ ਕੀਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …