ਆਈ ਤਾਜ਼ਾ ਵੱਡੀ ਖਬਰ
ਚਾਰ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆਂ । ਹਰ ਰੋਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਉਨ੍ਹਾਂ ਦੇ ਵਿਧਾਇਕਾਂ ਦੇ ਵਲੋ ਪੰਜਾਬ ਵਿੱਚ ਵਿਕਾਸ ਕਰਨ ਦੇ ਲਈ ਵੱਖ ਵੱਖ ਕਾਰਜ ਕੀਤੇ ਜਾਂਦੇ ਹਨ ਪਰ ਨਤੀਜੇ ਵਜੋਂ ਕੁਝ ਖ਼ਾਸ ਵਿਕਾਸ ਹੁੰਦਾ ਦਿਖਾਈ ਨਹੀਂ ਦੇ ਰਿਹਾ । ਹਾਲਾਤ ਓਹੀ ਨਜ਼ਰ ਆਉਂਦੇ ਹਨ ਜੋ ਪੰਜਾਬ ਦੀਆਂ ਚੋਣਾਂ ਤੋਂ ਪਹਿਲਾਂ ਨਜ਼ਰ ਆਉਂਦੇ ਸੀ । ਵੱਖ ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਚੱਲ ਰਹੇ ਹਨ , ਲੋਕ ਸਰਕਾਰ ਨੂੰ ਕੋਸਦੇ ਨਜ਼ਰ ਆ ਰਹੇ ਹਨ । ਇਸੇ ਵਿਚਾਲੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਈ ਇਕ ਮਾੜੀ ਖ਼ਬਰ ਸਾਹਮਣੇ ਆਈ ਹੈ ਕਿ ਸੱਤ ਅਗਸਤ ਨੂੰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਗਿਆ ।
ਜਿਸ ਰੋਸ ਮਾਰਚ ਚ ਕਿਸਾਨ ਵੀ ਅਧਿਆਪਕਾਂ ਦਾ ਸਾਥ ਦੇਣਗੇ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੇ ਟੀਚਰਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ 7 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਨ ਜਾ ਰਿਹਾ ਹੈ। ਇਸ ਰੋਸ ਮਾਰਚ ਵਿਚ ਭਾਰਤੀ ਕਿਸਾਨ ਯੂਨੀਅਨ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ।
ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਦਿੱਤੀ ਗਈ ਤੇ ਉਨ੍ਹਾਂ ਵੱਲੋਂ ਦੋਸ਼ ਲਾਇਆ ਗਿਆ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸਤਾਏ ਹਰ ਮਿਹਨਤਕਸ਼ ਵਰਗ ਨੂੰ ਸੰਘਰਸ਼ ਦੇ ਮੈਦਾਨ ਵਿੱਚ ਕੁੱਦਣਾ ਪੈ ਰਿਹਾ ਹੈ ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਲੋਕ ਵਿਰੋਧੀ ਨੀਤੀ ਨੂੰ ਤਿਆਗ ਕੇ ਸੰਘਰਸ਼ਸ਼ੀਲ ਟੀਚਰਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਤਾਂ ਕਿ ਉਹ ਸੜਕਾਂ ‘ਤੇ ਰੁਲਣ ਦੀ ਬਜਾਏ ਸ਼ਾਂਤ-ਚਿੱਤ ਸਕੂਲਾਂ ਵਿੱਚ ਜਾ ਕੇ ਆਪਣੇ ਵਿਦਿਆਰਥੀਆਂ ਨੂੰ ਸਹੀ ਵਿੱਦਿਆ ਦਾ ਹੱਕ ਦੇ ਸਕਣ।ਜ਼ਿਕਰਯੋਗ ਹੈ ਕਿ ਪੁਰਾਣੇ ਵੇਲੇ ਦੀਆਂ ਸਰਕਾਰਾਂ ਤੋਂ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਖ਼ਾਤਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਸੇ ਵਿਚਾਲੇ ਹੁਣ ਅਧਿਆਪਕਾਂ ਤੇ ਕਿਸਾਨਾਂ ਵੱਲੋਂ ਮਿਲ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਕਾਲ ਦੇ ਦਿੱਤੀ ਗਈ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …