ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਤੇ ਲੋਕਾਂ ਵੱਲੋਂ ਇੱਕ ਦੂਜੇ ਨੂੰ ਮੁਬਾਰਕਵਾਦ ਦਿੱਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਲੋਕਾਂ ਵੱਲੋਂ ਆਉਣ ਵਾਲੇ ਵਰ੍ਹੇ ਵਿੱਚ ਸਭ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ ਹੈ। ਸਿਆਸੀ ਪਾਰਟੀਆਂ ਵੱਲੋਂ ਸਿਆਸਤ ਉਪਰ ਪੂਰੀ ਤਰਾ ਪਕੜ ਬਣਾਈ ਗਈ ਹੈ ਅਤੇ ਆਪਣੀਆਂ ਪਾਰਟੀਆਂ ਦੀ ਮ–ਜਬੂ-ਤੀ ਵਾਸਤੇ ਬਹੁਤ ਸਾਰੀਆਂ ਸਖਸ਼ੀਅਤਾਂ ਨੂੰ ਰਾਜਨੀਤੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਜਿਸ ਨਾਲ ਉਨ੍ਹਾਂ ਦੀ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਵੀ ਦਿੱਤਾ ਜਾ ਰਿਹਾ ਹੈ ਜਿਸ ਨਾਲ ਬਹੁਤ ਸਾਰੇ ਲੋਕ ਸ਼ਰਮਸਾਰ ਹੋ ਰਹੇ ਹਨ। ਜਿੱਥੇ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦੇ ਹੋਏ ਅਜਿਹੇ ਹਾਦਸਿਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਉੱਥੇ ਹੀ ਉਹਨਾਂ ਦੀ ਬਹੁਤ ਸਾਰੇ ਲੋਕਾਂ ਵੱਲੋਂ ਅਲੋਚਨਾ ਵੀ ਕੀਤੀ ਜਾਂਦੀ ਹੈ।
ਹੁਣ ਇਥੇ DEO ਦੇ ਗੱਲ ਵਿੱਚ ਜੁੱਤੀਆਂ ਦਾ ਹਾਰ ਪਾਉਣ ਦੇ ਮਾਮਲੇ ਵਿੱਚ ਇਹ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬਦਸਲੂਕੀ ਵਾਲਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਘਟਨਾ ਦਾ ਸ਼ਿਕਾਰ ਹੋਣ ਵਾਲੇ ਪੀੜਤ ਵੱਲੋਂ ਪੁਲਿਸ ਸਟੇਸ਼ਨ ਵਿੱਚ ਇਸ ਮਾਮਲੇ ਸੰਬੰਧੀ ਸ਼ਿਕਾਇਤ ਦਰਜ ਕਰਾਈ ਗਈ ਹੈ। ਪੀੜਤ ਲੁਧਿਆਣਾ ਦੇ ਡੀ ਈ ਓ ਲਖਵੀਰ ਸਿੰਘ ਨੇ ਏਐੱਸਆਈ ਸੁਖਜਿੰਦਰ ਸਿੰਘ ਨੂੰ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਨਾਲ ਉਨ੍ਹਾਂ ਦੇ ਦਫਤਰ ਵਿੱਚ ਰਜਿੰਦਰ ਕੁਮਾਰ ਘਈ ਵੱਲੋਂ ਆਪਣੇ 8 10 ਸਾਥੀਆਂ ਤੇ ਸਮੇਤ ਉਹਨਾਂ ਦੇ ਦਫਤਰ ਵਿਚ ਆ ਕੇ ਹੀ ਉਹਨਾਂ ਨੂੰ ਸਨਮਾਨਤ ਕਰਨ ਦੇ ਬਹਾਨੇ ਕੱਤੀ ਦਸੰਬਰ 2021 ਨੂੰ ਦੁਪਹਿਰ ਦੇ ਸਮੇਂ 12 ਵਜੇ ਦੇ ਕਰੀਬ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ।
ਜਿੱਥੇ ਉਨ੍ਹਾਂ ਵੱਲੋਂ ਆਖਿਆ ਗਿਆ ਸੀ ਕਿ ਅਸੀਂ ਤੁਹਾਡਾ ਸਨਮਾਨ ਕਰਨਾ ਚਾਹੁੰਦੇ ਹਾਂ ਅਤੇ ਫੋਟੋ ਖਿੱਚਣਾ ਚਾਹੁੰਦੇ ਹਾਂ। ਇਸ ਦੌਰਾਨ ਦੋ ਤਿੰਨ ਵਿਅਕਤੀਆਂ ਵੱਲੋਂ ਫੁੱਲਾਂ ਦੇ ਹਾਰ ਪਾਏ ਗਏ ਅਤੇ ਘਈ ਵੱਲੋਂ ਆਪਣੇ ਹੱਥ ਵਿਚ ਫੜੇ ਲਿਫਾਫੇ ਵਿਚੋਂ ਜੁੱਤੀਆਂ ਦਾ ਹਾਰ ਕੱਢ ਕੇ ਮੇਰੇ ਗਲੇ ਵਿੱਚ ਪਾ ਦਿੱਤਾ ਗਿਆ ਅਤੇ ਓਸ ਸਮੇਂ ਫੋਟੋਆਂ ਖਿੱਚੀਆਂ ਗਈਆਂ।
ਮੈਂ ਇਸ ਹਾਰ ਨੂੰ ਤੁਰੰਤ ਹੀ ਆਪਣੇ ਗਲ ਵਿਚੋਂ ਉਤਾਰ ਦਿੱਤਾ। ਇਨ੍ਹਾਂ ਲੋਕਾਂ ਵੱਲੋਂ ਖਿਚੀਆਂ ਗਈਆਂ ਫੋਟੋਆਂ ਅਤੇ ਬਣਾਈ ਗਈ ਵੀਡੀਓ ਦੇ ਜ਼ਰੀਏ ਬਲੈਕ ਮੇਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਕਾਰਨ ਇਨ੍ਹਾਂ ਲੋਕਾਂ ਖਿਲਾਫ ਸ਼ਿਕਾਇਤ ਦਰਜ ਕਰਾਈ ਗਈ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਕਿਉਂਕਿ ਉਨ੍ਹਾਂ ਨਾਲ ਕੀਤੀ ਗਈ ਇਸ ਬਦਸਲੂਕੀ ਦੇ ਕਾਰਨ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …