ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਦੇ ਹਰ ਘਰ ਦੀ ਰਸੋਈ ਵਿਚ ਵਰਤਿਆ ਜਾਣ ਵਾਲਾ ਸਿਲੰਡਰ ਹਰ ਘਰ ਦੀ ਮੁੱਖ ਜ਼ਰੂਰਤ ਬਣ ਚੁੱਕਾ ਹੈ। ਜਿਸ ਤੋਂ ਬਿਨਾਂ ਰਸੋਈ ਦਾ ਕੰਮ ਨਹੀਂ ਹੋ ਸਕਦਾ। ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਰੋਨਾ ਦੇ ਦੌਰ ਵਿੱਚ ਜਿੱਥੇ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਬੰਦ ਹੋਣ ਕਾਰਨ ਕਈ ਲੋਕ ਬੇਰੋਜ਼ਗਾਰ ਹੋ ਚੁੱਕੇ ਸਨ।ਜਿਸ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਨ ਲਈ ਮਜਬੂਰ ਹੋ ਗਏ। ਉਹਨਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਰਪੇਸ਼ ਆ ਰਹੀਆਂ ਹਨ। ਜਿਨ੍ਹਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਪਰ ਮਹਿੰਗਾਈ ਦੇ ਦੌਰ ਵਿਚ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਹੁਣ ਐਲਪੀਜੀ ਗੈਸ ਸਿਲੰਡਰ ਵਰਤਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਇਹ ਕੰਮ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਲਪੀਜੀ ਸਿਲੰਡਰ ਵਰਤਣ ਵਾਲਿਆਂ ਲਈ ਸਰਕਾਰ ਵੱਲੋਂ ਨਵਾਂ ਫੈਸਲਾ ਕੀਤਾ ਗਿਆ ਹੈ। ਜਿਸਦੇ ਅਨੁਸਾਰ ਐਲ ਪੀ ਜੀ ਗੈਸ ਸਲੰਡਰ ਗਾਹਕਾਂ ਨੂੰ ਹੁਣ 1 ਹਜ਼ਾਰ ਰੁਪਏ ਵਿੱਚ ਮਿਲੇਗਾ, ਪਰ ਸਰਕਾਰ ਵੱਲੋਂ ਅਜੇ ਇਸ ਬਾਰੇ ਕੋਈ ਵੀ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਕਿਉਂਕਿ ਸਰਕਾਰ ਵੱਲੋਂ ਸਬਸਿਡੀ ਬਾਰੇ ਕੁਝ ਬਦਲਾਅ ਕੀਤਾ ਗਿਆ ਹੈ। ਇਹ ਸਬਸਿਡੀ ਦੇ ਮੁੱਦੇ ਉਪਰ ਸਰਕਾਰ ਵੱਲੋਂ ਕਈ ਵਾਰ ਵਿਚਾਰ ਚਰਚਾ ਕੀਤੀ ਗਈ ਹੈ ਅਤੇ ਕੋਈ ਵੀ ਨਵੀਂ ਯੋਜਨਾ ਲਾਗੂ ਨਹੀਂ ਕੀਤੀ ਗਈ। ਹੁਣ ਸਰਕਾਰ ਵੱਲੋਂ ਐਲਪੀਜੀ ਸਿਲੰਡਰ ਵਰਤਨ ਵਾਲਿਆਂ ਨੂੰ ਸਬਸਿਡੀ ਅਤੇ ਲਾਭ ਦਿੱਤੇ ਜਾਣ ਬਾਰੇ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਸਦਕਾ ਉਜਵਲਾ ਦੇ ਲਾਭਪਾਤਰੀਆਂ ਨੂੰ ਇਸ ਯੋਜਨਾ ਦੇ ਤਹਿਤ ਸਬਸਿਡੀ ਦਾ ਲਾਭ ਮਿਲੇਗਾ। ਇਸ ਯੋਜਨਾ ਦੇ ਤਹਿਤ ਭਾਰਤ ਸਰਕਾਰ ਵੱਲੋਂ ਹੁਣ 1ਕਰੋੜ ਕੁਨੈਕਸ਼ਨ ਜੋੜਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਇਸ ਤੋਂ ਪਹਿਲਾਂ ਭਾਰਤ ਵਿੱਚ 29 ਕਰੋੜ ਤੋਂ ਵੱਧ ਰਸੋਈ ਕਨੈਕਸ਼ਨ ਦਿੱਤੇ ਗਏ ਹਨ। ਹੁਣ 10 ਲੱਖ ਰੁਪਏ ਦੀ ਆਮਦਨ ਦਾ ਨਿਯਮ ਲਾਗੂ ਰਹੇਗਾ ਅਤੇ ਇਸ ਯੋਜਨਾ ਦੇ ਤਹਿਤ ਗਾਹਕਾਂ ਨੂੰ ਸਬਸਿਡੀ ਦਾ ਲਾਭ ਪ੍ਰਾਪਤ ਹੋਵੇਗਾ। ਸਰਕਾਰ ਵੱਲੋਂ ਹੁਣ ਦੋ ਵਿਕਲਪ ਦਿੱਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਬਿਨਾਂ ਸਬਸਿਡੀ ਸਿਲੰਡਰਾਂ ਦੀ ਸਪਲਾਈ ਕੀਤੀ ਜਾਵੇਗੀ ਅਤੇ, ਦੂਜੀ ਵਿੱਚ ਸਬਸਿਡੀ ਦਾ ਲਾਭ ਕੁਝ ਗਾਹਕਾਂ ਨੂੰ ਹੀ ਦਿੱਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …