ਆਈ ਤਾਜਾ ਵੱਡੀ ਖਬਰ
ਕੋਰੋਨਾ ਅਜੇ ਵੀ ਵਿਸ਼ਵ ਪੱਧਰ ਦੇ ਉੱਤੇ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਹ ਮਾਂਹਮਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਨਿੱਤ ਨਵੇਂ ਦਿਨ ਆ ਰਹੀਆਂ ਖਬਰਾਂ ਹੋਰ ਵੀ ਚਿੰਤਾ ਦਾ ਵਿਸ਼ਾ ਬਣ ਰਹੀਆਂ ਨੇ। ਅਜਿਹੇ ਵਿਚ ਡਬਲਊ.ਐਚ.ਓ. ਵੱਲੋਂ ਆਈ ਇੱਕ ਖਬਰ ਨੇ ਪੂਰੇ ਵਿਸ਼ਵ ਨੂੰ ਗਹਿਰੀ ਚਿੰਤਾ ਦੇ ਵਿੱਚ ਪਾ ਕੇ ਰੱਖ ਦਿੱਤਾ ਹੈ। ਦੁਨੀਆ ਭਰ ਦੇ ਹਰੇਕ 10 ਵਿੱਚੋਂ ਇੱਕ ਵਿਅਕਤੀ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੈ ਅਜਿਹਾ ਦਾਅਵਾ ਕੀਤਾ ਜਾ ਰਿਹਾ ਹੈ ਡਬਲਊ.ਐਚ.ਓ. ਦੀਆਂ ਐਮਰਜੈਂਸੀ ਸੇਵਾਵਾਂ ਦੇ ਪ੍ਰਮੁੱਖ ਵੱਲੋਂ।
ਇਹ ਦਾਅਵਾ ਕੋਰੋਨਾ ਮਰੀਜ਼ਾਂ ਦੀ ਗਿਣਤੀ ਨੂੰ ਲਗਾਤਾਰ ਵਧਦੇ ਦੇਖਦੇ ਹੋਏ ਕੀਤਾ ਗਿਆ ਹੈ। ਬੀਤੇ ਸੋਮਵਾਰ ਨੂੰ ਕਰੋਨਾ ਵਾਇਰਸ ਦੇ ਵਿਸ਼ੇ ਤੇ 34 ਮੈਂਬਰੀ ਕਾਰਜਕਾਰੀ ਬੋਰਡ ਦੀ ਬੈਠਕ ਕੀਤੀ ਗਈ। ਇਸ ਬੈਠਕ ਵਿੱਚ ਗੱਲਬਾਤ ਕਰਦਿਆਂ ਡਾਕਟਰ ਮਾਈਕਲ ਰਾਅਨ ਨੇ ਦੱਸਿਆ ਕਿ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਪਰਿਵਰਤਨ ਹੋ ਸਕਦਾ ਹੈ ਅਤੇ ਵਿਸ਼ਵ ਦੀ ਵੱਡੀ ਅਬਾਦੀ ਖ਼ਤਰੇ ਵਿਚ ਹੈ। ਉਨ੍ਹਾਂ ਇਹ ਵੀ ਆਖਿਆ ਹੈ ਕਿ ਅਜੇ ਕੋਰੋਨਾ ਮਹਾਂਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਰਹੇਗਾ।
ਇਸ ਦੇ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਫੈਲਣ ਨੂੰ ਘੱਟ ਕਰਨ ਅਤੇ ਜਾਨ ਬਚਾਉਣ ਦੇ ਲਈ ਉਪਕਰਣ ਮੌਜੂਦ ਹਨ ਜਿਸ ਕਾਰਨ ਵੱਡੀ ਗਿਣਤੀ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਟਾਲ ਕੇ ਲੋਕਾਂ ਦੀ ਜਾਨ ਨੂੰ ਬਚਾਇਆ ਗਿਆ ਹੈ। ਕੋਰੋਨਾ ਦੇ ਮਾਮਲੇ ਵਿੱਚ ਸਭ ਤੋਂ ਵੱਧ ਸਾਹਮਣਾ ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਨੂੰ ਕਰਨਾ ਪੈ ਰਿਹਾ ਹੈ। ਉਧਰ ਦੂਜੇ ਪਾਸੇ ਪੂਰਵੀ ਭੂ-ਮੱਧ ਸਾਗਰ ਅਤੇ ਯੂਰਪ ਦੇ ਵਿੱਚ ਮੌਤਾਂ ਦੀ ਦਰ ਵਿਚ ਵਾਧਾ ਦੇਖਿਆ ਜਾ ਰਿਹਾ ਹੈ।
ਜਦਕਿ ਅਮਰੀਕਾ ਅਤੇ ਪੱਛਮੀ ਪ੍ਰਸ਼ਾਂਤ ਖੇਤਰ ਵਿੱਚ ਕੋਰੋਨਾ ਮਹਾਂਮਾਰੀ ਦੀ ਸਥਿਤੀ ਜ਼ਿਆਦਾ ਸਕਾਰਾਤਮਕ ਢੰਗ ਨਾਲ ਹੈ। ਵਿਸ਼ਵ ਦੀ ਕੁੱਲ ਆਬਾਦੀ ਦੀ ਗੱਲ ਕੀਤੀ ਜਾਵੇ ਤਾਂ ਤਕਰੀਬਨ 10 ਫੀਸਦੀ ਅਬਾਦੀ 76 ਕਰੋੜ ਹੈ ਜ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋ ਸਕਦੀ ਹੈ। ਇਸ ਦੇ ਨਾਲ ਹੀ ਮਾਹਿਰਾਂ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਲਾਗ ਦੀ ਇਸ ਬਿਮਾਰੀ ਦੇ ਜਿੰਨੇ ਮਾਮਲੇ ਸਾਹਮਣੇ ਆ ਰਹੇ ਹਨ ਉਸ ਤੋਂ ਕਿਤੇ ਵੱਧ ਕੇ ਲੋਕ ਇਸ ਦਾ ਸ਼ਿਕਾਰ ਹੋ ਚੁੱਕੇ ਹਨ।
ਲਗਾਤਾਰ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ ਜੇਕਰ ਵਰਲਡੋਮੀਟਰ ਵੈੱਬਸਾਈਟ ਦੀ ਮੰਨੀਏ ਤਾਂ ਹੁਣ ਤੱਕ 35,701,674 ਲੋਕ ਇਸ ਬਿਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਜਿਨ੍ਹਾਂ ਵਿੱਚੋਂ 1,045,953 ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਸਭ ਤੋਂ ਵੱਧ ਮਰੀਜ਼ਾਂ ਦੀ ਗਿਣਤੀ ਦੇ ਮਾਮਲੇ ਵਿਚ ਅਮਰੀਕਾ ਪਹਿਲੇ, ਭਾਰਤ ਦੂਸਰੇ ਅਤੇ ਬ੍ਰਾਜ਼ੀਲ ਤੀਸਰੇ ਸਥਾਨ ‘ਤੇ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …